CM ਕੈਪਟਨ ਦੇ ਘਰ ਬਾਹਰ SGPC ਪ੍ਰਧਾਨ ਲੌਂਗੋਵਾਲ ਦੀ ਅਗਵਾਈ 'ਚ ਜ਼ਬਰਦਸਤ ਪ੍ਰਦਰਸ਼ਨ,ਸਾਜ਼ਿਸ਼ ਦਾ ਲਾਇਆ ਇਲਜ਼ਾਮ
Advertisement

CM ਕੈਪਟਨ ਦੇ ਘਰ ਬਾਹਰ SGPC ਪ੍ਰਧਾਨ ਲੌਂਗੋਵਾਲ ਦੀ ਅਗਵਾਈ 'ਚ ਜ਼ਬਰਦਸਤ ਪ੍ਰਦਰਸ਼ਨ,ਸਾਜ਼ਿਸ਼ ਦਾ ਲਾਇਆ ਇਲਜ਼ਾਮ

 SGPC ਪ੍ਰਧਾਨ ਦਾ ਇਲਜ਼ਾਮ ਪੰਜਾਬ ਸਰਕਾਰ ਮਾਹੌਲ ਖ਼ਰਾਬ ਕਰਨਾ ਚਾਉਂਦੀ ਹੈ

 SGPC ਪ੍ਰਧਾਨ ਦਾ ਇਲਜ਼ਾਮ ਪੰਜਾਬ ਸਰਕਾਰ ਮਾਹੌਲ ਖ਼ਰਾਬ ਕਰਨਾ ਚਾਉਂਦੀ ਹੈ

ਤਪਿਨ ਮਲਹੋਤਰਾ/ਚੰਡੀਗੜ੍ਹ : SGPC ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ SGPC ਅਤੇ ਅਕਾਲੀ  ਦਲ ਦੇ ਵਰਕਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ ਕੀਤਾ,ਲੌਂਗੋਵਾਲ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਉਂਦੀ ਹੈ ਇਸੇ ਲਈ SGPC ਦਫ਼ਤਰ 'ਤੇ ਹਮਲਾ ਕਰਨ ਵਾਲਿਆਂ ਦੀ ਥਾਂ ਸਾਡੇ ਹੀ 400 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ,ਲੌਂਗੋਵਾਲ ਨੇ ਪੰਜਾਬ ਪੁਲਿਸ ਦੀ ਕਾਰਵਾਹੀ 'ਤੇ ਸਵਾਲ ਚੁੱਕ ਦੇ ਹੋਏ ਕਿਹਾ ਜਾਣਬੁੱਝ ਕੇ ਪੰਜਾਬ ਦੀ ਕਾਂਗਰਸ ਸਰਕਾਰ SGPC ਨੂੰ ਨਿਸ਼ਾਨਾ ਬਣਾ ਰਹੀ ਹੈ 
  
ਹੈਰਾਨੀ ਦੀ ਗੱਲ ਇਹ ਹੈ ਕਿ SGPC ਵੱਲੋਂ ਇੰਨੇ ਵੱਡੇ ਪੱਧਰ ਤੇ ਪ੍ਰਦਰਸ਼ਨ ਦਾ ਪ੍ਰੋਗਰਾਮ ਸੀ ਪਰ  ਸੀਐੱਮ ਦੇ ਖੁਫਿਆ ਵਿਭਾਗ ਨੂੰ ਕੋਈ ਜਾਣਕਾਰੀ ਨਹੀਂ ਸੀ ਜਦੋਂ ਐੱਸਜੀਪੀਸੀ ਦੇ ਮੈਂਬਰ ਗੇਟ ਤੇ ਬੈਠ ਗਏ ਤਾਂ ਪੁਲਿਸ ਪਹੁੰਚੀ 

24 ਅਕਤੂਬਰ ਨੂੰ ਹੋਈ ਸੀ ਹਿੰਸਕ ਝੱੜਪ

24 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਦੇ ਬਾਹਰ ਧਰਨਾ ਦੇ ਰਹੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਿਚਕਾਰ ਧੱਕਾਮੁੱਕੀ ਤੋਂ ਬਾਅਦ ਹਿੰਸਕ ਝੱੜਪ ਹੋਈ ਸੀ,ਇਸ ਦੌਰਾਨ ਐੱਸਜੀਪੀਸੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵੱਲੋਂ ਕਿਰਪਾਨਾਂ ਵੀ ਕੱਢਿਆ ਗਈਆਂ ਸਨ,328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ 'ਚ ਸਿੱਖ ਜਥੇਬੰਦੀਆਂ ਪਿਛਲੇ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਸ਼ਾਂਤਮਈ ਪ੍ਰਦਰਸ਼ਨ ਉਸ ਸਮੇਂ ਹਿੰਸਕ ਹੋ ਗਿਆ ਜਦੋਂ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਤਾਲਾ ਜੜ ਦਿੱਤਾ ਸੀ 

ਭਾਈ ਲੌਂਗੋਵਾਲ ਨੇ ਆਖਿਆ ਸੀ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਧਰਨਾ ਦੇਣ ਵਾਲੇ ਲੋਕਾਂ ਨਾਲ ਕਈ ਵਾਰ ਗੱਲਬਾਤ ਕੀਤੀ ਗਈ, ਪਰੰਤੂ ਇਹ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਦਖ਼ਲ ਦਿੰਦੇ ਰਹੇ। ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਯਤਨ ਕੀਤਾ ਕਿ ਗੱਲਬਾਤ ਰਾਹੀਂ ਸ਼ਾਂਤੀ ਨਾਲ ਮਸਲਾ ਹੱਲ ਕੀਤਾ ਜਾਵੇ, ਪਰ ਧਰਨਾਕਾਰੀਆਂ ਦੀ ਮਨਸ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਖਲਲ ਪਾਉਣ ਦੀ ਸੀ 

 

 

Trending news