ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਝੁਕੀ SGPC,ਗਾਇਬ ਸਰੂਪ ਦੀ ਰਿਪੋਰਟ ਜਨਤਕ,ਇਸ ਤਰ੍ਹਾਂ ਪੜੀ ਜਾ ਸਕਦੀ ਹੈ ਰਿਪੋਰਟ
Advertisement

ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਝੁਕੀ SGPC,ਗਾਇਬ ਸਰੂਪ ਦੀ ਰਿਪੋਰਟ ਜਨਤਕ,ਇਸ ਤਰ੍ਹਾਂ ਪੜੀ ਜਾ ਸਕਦੀ ਹੈ ਰਿਪੋਰਟ

SGPC 'ਤੇ ਪਾਵਨ ਸਰੂਪਾਂ ਦੀ ਰਿਪੋਰਟ ਜਨਤਕ ਕਰਨ ਦਾ ਲਗਾਤਾਰ ਦਬਾਅ ਵਧ ਰਿਹਾ ਸੀ 

SGPC 'ਤੇ ਪਾਵਨ ਸਰੂਪਾਂ ਦੀ ਰਿਪੋਰਟ ਜਨਤਕ ਕਰਨ ਦਾ ਲਗਾਤਾਰ ਦਬਾਅ ਵਧ ਰਿਹਾ ਸੀ

ਅਨਮੋਲ ਗੁਲਾਟੀ/ਅੰਮ੍ਰਿਤਸਰ : ਸਿੱਖ ਜਥੇਬੰਦੀਆਂ ਦੇ ਵਧ ਰਹੇ ਦਬਾਅ ਤੋਂ ਬਾਅਦ SGPC ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਵਨ ਸਰੂਪਾਂ ਦੇ ਗਾਇਬ ਹੋਣ ਦੀ ਰਿਪੋਰਟ ਜਨਤਕ ਕਰ ਦਿੱਤੀ ਹੈ, ਰਿਪੋਰਟ SGPC ਦੀ ਵੈੱਬਸਾਈਟ http://sgpc.net 'ਤੇ ਜਾਕੇ ਪੜੀ ਜਾ ਸਕਦੀ ਹੈ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਜਾਂਚ ਰਿਪੋਰਟ ਜਾਰੀ ਕਰਦੇ ਹੋਏ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ ਜਾਂਚ ਕਮਿਸ਼ਨ ਦੀ ਇਹ ਮੁਕੰਮਲ ਰਿਪੋਰਟ ਸ਼ੋਮਣੀ ਕਮੇਟੀ ਦੀ ਵੈੱਬਸਾਈਟ 'ਤੇ ਹਰ ਇੱਕ ਵਿਅਕਤੀ ਲਈ ਉਪਲਬਧ ਹੋਵੇਗੀ, ਉਨ੍ਹਾਂ ਕਿਹਾ ਕਿ ਰਿਪੋਰਟ ਮੁਤਾਬਿਕ ਜਿੰਨ੍ਹਾਂ ਮੁਲਾਜ਼ਮਾਂ ਨੂੰ ਦੋਸ਼ੀ ਪਾਇਆ ਗਿਆ ਸੀ ਉਨ੍ਹਾਂ 'ਤੇ ਕਾਰਵਾਈ ਕੀਤੀ ਜਾ ਚੁੱਕੀ ਹੈ

ਇੰਨੇ ਪੰਨਿਆਂ ਦੀ ਹੈ ਰਿਪੋਰਟ 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਜਾਂਚ ਰਿਪੋਰਟ ਦਾ ਉਹ ਸੰਖੇਪ ਵੇਰਵਾ ਪਹਿਲਾਂ ਹੀ ਜਨਤਕ ਕਰ ਚੁੱਕੇ ਨੇ ਅਤੇ ਹੁਣ ਸਮੁੱਚੀ ਜਾਂਚ ਰਿਪੋਰਟ ਵੀ ਵੈੱਬਸਾਈਟ 'ਤੇ ਪਾਈ ਜਾ ਰਹੀ ਹੈ, ਉਨ੍ਹਾਂ ਦੱਸਿਆ ਕਿ ਵਿਸਥਾਰਤ ਜਾਂਚ ਰਿਪੋਰਟ  ਇੱਕ ਹਜ਼ਾਰ ਪੰਨਿਆਂ ਦੀ ਹੈ ਜਿਸ ਨੂੰ ਸਕੈਨ ਕਰਕੇ ਵੈੱਬਸਾਈਟ 'ਤੇ ਪਾਇਆ ਜਾ ਰਿਹਾ ਹੈ,ਲੌਂਗੋਵਾਲ ਨੇ ਦੱਸਿਆ ਕਿ ਰਿਪੋਰਟ ਦੇ ਪਹਿਲੇ ਭਾਗ ਵਿੱਚ ਲਗਭਗ 670 ਪੰਨਿਆਂ ਤੱਕ ਵੱਖ-ਵੱਖ ਲੋਕਾਂ ਦੇ ਬਿਆਨ ਅਤੇ ਹੋਰ ਦਸਤਾਵੇਜ਼ ਹਨ, ਜਦਕਿ ਅੰਤਲੇ ਭਾਗ ਵਿੱਚ ਜਾਂਚ ਕਮਿਸ਼ਨ ਵੱਲੋਂ ਰਿਪੋਰਟ ਦਿੱਤੀ ਗਈ ਹੈ

ਜਥੇਦਾਰਾਂ ਨੇ ਇਹ ਸੁਣਾਇਆ ਸੀ ਫ਼ੈਸਲਾ  

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗਾਇਬ ਸਰੂਪਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਿਛਲੀ ਕਮੇਟੀ ਦੇ ਕਈ ਅਹੁਦੇਦਾਰਾਂ ਨੂੰ ਧਾਰਮਿਕ ਸਜ਼ਾ ਲਗਾਈ ਸੀ ਇਸ ਦੇ ਨਾਲ ਮੌਜੂਦਾ ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਕਮੇਟੀ ਦੇ ਅਹੁਦੇਦਾਰਾਂ ਨੂੰ ਵੀ ਧਾਰਮਿਕ ਸਜ਼ਾ ਦਿੱਤੀ ਗਈ ਸੀ, ਪਰ ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਰਿਪੋਰਟ ਦੇ ਤਥਾ ਨੂੰ ਲੁਕਾਉਣ ਦਾ ਐੱਸਜੀਪੀਸੀ 'ਤੇ ਇਲਜ਼ਾਮ ਲਗਾਇਆ ਜਾ ਰਿਹਾ ਸੀ,ਜਥੇਬੰਦੀਆਂ ਦਾ ਦਾਅਵਾ ਸੀ ਕਿ ਕੁੱਝ ਮੁਲਾਜ਼ਮਾਂ 'ਤੇ ਕਾਰਵਾਹੀ ਕਰਕੇ ਇਸ ਮਾਮਲੇ ਦੇ ਅਸਲੀ ਗੁਨਾਹਗਾਰਾਂ ਨੂੰ ਬਚਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਐੱਸਜੀਪੀਸੀ ਨੇ ਹੁਣ ਗਾਇਬ ਸਰੂਪਾਂ ਦੇ ਮਾਮਲੇ ਦੀ ਜਾਂਚ ਰਿਪੋਰਟ ਜਨਤਕ ਕਰਨ ਦਾ ਫ਼ੈਸਲਾ ਲਿਆ ਹੈ 

 

 

Trending news