ਸਾਕਾ ਨੀਲੇ ਤਾਰੇ ਵਿੱਚ ਗੋਲੀ ਦਾ ਸ਼ਿਕਾਰ ਹੋਏ ਪਾਵਨ ਸਰੂਪ ਦੇ ਦਰਸ਼ਨ ਕਰਵਾਏਗੀ SGPC

ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੱਤੀ ਕਿ 6 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੋਲੀ ਲੱਗੀ ਇਸ ਪਾਵਨ ਸਰੂਪ ਦੇ ਦਰਸ਼ਨ ਸੰਗਤਾਂ ਨੂੰ ਕਰਵਾਏ ਜਾਣਗੇ

ਸਾਕਾ ਨੀਲੇ ਤਾਰੇ ਵਿੱਚ ਗੋਲੀ ਦਾ ਸ਼ਿਕਾਰ ਹੋਏ ਪਾਵਨ ਸਰੂਪ ਦੇ ਦਰਸ਼ਨ ਕਰਵਾਏਗੀ SGPC

ਤਪਿਨ ਮਲਹੋਤਰਾ/ ਅੰਮ੍ਰਿਤਸਰ : ਜੂਨ ਦਾ ਪਹਿਲਾ ਹਫ਼ਤਾ ਘੱਲੂਘਾਰੇ ਵਜੋਂ ਮਨਾਇਆ ਜਾਂਦਾ ਹੈ ਜਿੱਥੇ 1984 ਦੌਰਾਨ ਹੋਏ ਨੀਲਾ ਸਾਕਾ ਦੀ ਘਟਨਾ ਨੂੰ ਯਾਦ ਕੀਤਾ ਜਾਂਦਾ ਹੈ ਇਸ ਦੌਰਾਨ ਐੱਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਬੈਠਕ ਦੇ ਵਿਚ ਇਸ 'ਤੇ ਫ਼ੈਸਲਾ ਲਿਆ ਗਿਆ ਹੈ ਕਿ ਜੂਨ 1984 ਦੇ ਦੌਰਾਨ ਹੋਈ ਸੈਨਿਕ ਕਾਰਵਾਈ ਵਿਚ ਸ੍ਰੀ ਗੁਰੂ  ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ  ਗੋਲੀ ਲੱਗੀ ਸੀ ਉਸ ਸਰੂਪ ਦੇ ਦਰਸ਼ਨ ਸੰਗਤਾਂ ਨੂੰ ਕਰਵਾਏ ਜਾਣਗੇ  

ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੱਤੀ ਕਿ 6 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੋਲੀ ਲੱਗੀ ਇਸ ਪਾਵਨ ਸਰੂਪ ਦੇ ਦਰਸ਼ਨ ਸੰਗਤਾਂ ਨੂੰ ਕਰਵਾਏ ਜਾਣਗੇ ਇਹ ਸਰੂਪ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ  ਚ ਸਜਾਇਆ ਜਾਏਗਾ ਅਜਿਹੀ ਵਿਵਸਥਾ ਕੀਤੀ ਜਾ ਰਹੀ ਹੈ ਕਿ ਸੰਗਤ ਇਸ ਗੁਰਦੁਆਰੇ ਵਿੱਚ ਇੱਕ ਦਰਵਾਜ਼ੇ ਤੋਂ ਅੰਦਰ ਆ ਕੇ ਇੱਥੇ ਦਰਸ਼ਨ ਕਰਕੇ ਦੂਜੇ ਦਰਵਾਜ਼ੇ ਤੋਂ ਬਾਹਰ ਚਲੀ ਜਾਏ  ਉਨ੍ਹਾਂ ਕਿਹਾ ਕਿ ਅਸੀਂ ਇਹ ਵੀ ਸੁਨਿਸ਼ਚਿਤ ਕਰ ਰਹੇ ਹਾਂ ਕਿ ਕਿਸੇ ਤਰ੍ਹਾਂ ਦੀ ਭੀੜ ਗੁਰਦੁਆਰਾ ਸਾਹਿਬ ਵਿਚ ਇਕੱਠੀ ਨਾ ਹੋ ਸਕੇ

WATCH LIVE TV