ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਵੇਗਾ ਜਥਾ,SGPC ਨੇ ਇਸ ਤਰੀਕ ਤੱਕ ਮੰਗੇ ਦਸਤਾਵੇਜ਼
Advertisement

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਵੇਗਾ ਜਥਾ,SGPC ਨੇ ਇਸ ਤਰੀਕ ਤੱਕ ਮੰਗੇ ਦਸਤਾਵੇਜ਼

27 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ 

27 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

 ਅਨਮੋਲ ਗੁਲਾਟੀ/ਅੰਮ੍ਰਿਤਸਰ : ਕੋਵਿਡ ਦੀ ਵਜ੍ਹਾਂ ਕਰ ਕੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ 'ਤੇ ਵੀ ਰੋਕ ਲੱਗੀ ਸੀ,ਪਰ ਸੁਧਰੇ ਹਾਲਾਤਾਂ ਤੋਂ ਬਾਅਦ ਐੱਸਜੀਪੀਸੀ ਨੇ ਸਾਫ਼ ਕਰ ਦਿੱਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ

SGPC ਵੱਲੋਂ ਸਿੱਖ ਸ਼ਰਧਾਲੂਆਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਮੰਗੇ ਗਏ ਨੇ,ਸ਼ਰਧਾਲੂਆਂ ਨੂੰ 18 ਅਕਤੂਬਰ ਤੱਕ ਪਾਸਪੋਰਟ SGPC ਦੇ ਦਫ਼ਤਰ ਜਮਾਂ ਕਰਵਾਉਣੇ ਨੇ,ਇਸ ਦੇ ਨਾਲ ਸ਼ਰਧਾਲੂਆਂ ਨੂੰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਿਫਾਰਸ਼ ਦੇ ਨਾਲ ਪਛਾਣ ਪੱਤਰ ਵੀ ਦੇਣਾ ਹੋਵੇਗਾ,ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।
ਇਸ ਤੋਂ ਇਲਾਵਾ  ਤਿੰਨ ਪਾਸਪੋਰਟ ਸਾਈਜ਼ ਰੰਗਦਾਰ ਫ਼ੋਟੋਆਂ ਵੀ ਜਮ੍ਹਾਂ ਕਰਵਾਉਣ

27 ਨਵੰਬਰ ਨੂੰ ਜੱਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ, 30 ਨਵੰਬਰ ਨੂੰ ਨਨਕਾਣਾ ਸਾਹਿਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ, ਉਧਰ ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆ ਸ਼ੁਰੂ ਕਰ ਦਿੱਤੀਆਂ ਨੇ, ਪਾਕਿਸਤਾਨ ਸਰਕਾਰ ਨੇ ਲਾਂਘਾ ਖੌਲਣ ਦੇ ਲਈ ਭਾਰਤ ਸਰਕਾਰ ਨੂੰ ਸੱਦਾ ਦਿੱਤਾ ਹੈ ਪਰ ਹੁਣ ਤੱਕ ਭਾਰਤ ਵੱਲੋਂ ਇਸ 'ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਉਮੀਦ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਭਾਰਤ ਸਰਕਾਰ ਇਸ 'ਤੇ ਫ਼ੈਸਲਾ ਲੈ ਲਵੇਗੀ

 

 

Trending news