ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ
Advertisement

ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ

ਇਸ ਸਬੰਧ 'ਚ 31 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 

ਫਾਈਲ ਫੋਟੋ
ਅਨਮੋਲ ਗੁਲਾਟੀ/ਸ੍ਰੀ ਅੰਮ੍ਰਿਤਸਰ ਸਾਹਿਬ: ਸੋਢੀ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 2 ਨਵੰਬਰ ਨੂੰ ਬਹੁਤ ਸ਼ਰਧਾ ਤੇ ਉਤਸ਼ਾਹਪੁਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧ 'ਚ 31 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 
 
ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ 'ਚ ਸਾਰੇ ਦੁਕਾਨਦਾਰਾਂ, ਰੇੜੀਆਂ ਫੜੀਆਂ ਅਤੇ ਰਿਕਸ਼ੇ ਵਾਲਿਆਂ ਸਮੇਤ ਵੱਖ ਵੱਖ ਕਿਰਤੀਆਂ ਨੂੰ ਮਠਿਆਈਆਂ ਦੇ ਡੱਬੇ ਅਤੇ ਗੁਰਪੁਰਬ ਦੇ ਸੱਦਾ ਪੱਤਰ ਭੇਂਟ ਕੀਤੇ ਗਏ।  
 
ਇਸ ਮੌਕੇ ਮਹਿੰਦਰ ਸਿੰਘ ਆਹਲੀ ਨੇ ਨਗਰ ਕੀਰਤਨ ਦੇ ਰੂਟ ਤੇ ਦੁਕਾਨਦਾਰਾਂ ਨੂੰ ਸਾਫ਼ ਸਫ਼ਾਈ ਤੇ ਦੀਪਮਾਲਾ ਲਈ ਪ੍ਰੇਰਿਤ ਕੀਤਾ ਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ। ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਗੁਰਪੁਰਬ ਨੂੰ ਸਮਰਪਿਤ 31 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਪੂਰਨ ਸਹਿਯੋਗ ਦਿੰਦੇ ਹੋਏ ਸੜਕਾਂ ਤੋਂ ਨਜਾਇਜ ਕਬਜੇ ਹਟਾ ਕੇ ਰਸਤਾ ਖੁੱਲ੍ਹਾ ਕੀਤਾ ਜਾਵੇ। 
 
ਉਨ੍ਹਾਂ ਸਮੂਹ ਨਗਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਧੰਨ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਆਪਣੇ ਘਰਾਂ ਅਤੇ ਵਪਾਰਕ ਅਦਾਰਿਆਂ ਦੁਕਾਨਾਂ ਆਦਿ ਤੇ ਘਟੋ ਘੱਟ ਇਕ ਇਕ ਦੀਵਾ ਬਾਲ ਕੇ ਗੁਰੂ ਸਾਹਿਬ ਦੀਆਂ ਅਸੀਸਾਂ ਦੇ ਪਾਤਰ ਬਣੋ।
 
Watch Live Tv-

Trending news