ਕਰੋਨਾ ਦੇ ਚਲਦੇ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਜਥਾ

ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਉਥੋਂ ਦੀ ਸਰਕਾਰ ਦੇ ਵੱਲੋਂ ਇਜਾਜ਼ਤ ਨਹੀਂ ਦਿੱਤੀ ਗਈ ਹੈ

ਕਰੋਨਾ ਦੇ ਚਲਦੇ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਜਥਾ

ਚੰਡੀਗਡ਼੍ਹ : ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਉਥੋਂ ਦੀ ਸਰਕਾਰ ਦੇ ਵੱਲੋਂ ਇਜਾਜ਼ਤ ਨਹੀਂ ਦਿੱਤੀ ਗਈ ਹੈ. ਕਰੋਨਾ ਦੇ ਚਲਦੇ ਪਾਕਿਸਤਾਨ ਸਰਕਾਰ ਨੇ ਜਥੇ ਨੂੰ ਪਾਕਿਸਤਾਨ ਦੇ ਲਈ ਇਜਾਜ਼ਤ ਨਹੀਂ ਦਿੱਤੀ।  

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਕਰਕੇ ਇਸ ਵਾਰ ਪਾਕਿਸਤਾਨ ਸਰਕਾਰ ਦੇ ਵੱਲੋਂ  ਇੱਥੇ ਨੂੰ ਪਾਕਿਸਤਾਨ ਆਉਣ ਤੋਂ ਵਰਜਿਆ ਗਿਆ ਹੈ ਹਾਲਾਂਕਿ ਪਾਕਿਸਤਾਨ ਅਤੇ ਭਾਰਤੀ ਸ਼੍ਰੋਮਣੀ ਕਮੇਟੀ ਦੇ ਵੱਲੋਂ ਇਸ ਦੀਆਂ ਤਿਆਰੀਆਂ ਮੁਕੰਮਲ ਸਨ.

ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੱਤੀ ਕਿ  ਇਸ ਮਸਲੇ ਦੇ ਉੱਤੇ ਸ਼ੋਮਣੀ ਕਮੇਟੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਦੇ ਨਾਲ ਗੱਲਬਾਤ ਹੋਈ ਹੈ ਜਿਸ ਅਨੁਸਾਰ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ  ਪਾਕਿਸਤਾਨ ਰਵਾਨਾ ਹੋਣ ਵਾਲੇ ਜਥੇ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ  

ਦੱਸ ਦੇਈਏ ਕਿ ਇਹ ਜਥਾ ਸ਼ਹੀਦੀ ਦਿਹਾੜੇ ਸਬੰਧੀ 6 ਜੂਨ ਨੂੰ ਭਾਰਤ ਤੋਂ ਪਾਕਿਸਤਾਨ ਦੇ ਲਈ ਰਵਾਨਾ ਹੋਣਾ ਸੀ ਅਤੇ ਉਥੇ 14 ਜੂਨ ਨੂੰ ਪਹੁੰਚਣਾ ਸੀ. ਜਿਸ ਦੀ ਬਜਾਏ ਸ਼ਰਧਾਲੂਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਵੀ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਸਨ ਪਰ ਹੁਣ ਉਹ ਪਾਸਪੋਰਟ ਵਾਪਸ ਕਰ ਦਿੱਤੇ ਜਾਣਗੇ.

WATCH LIVE TV