ਸਿੱਖ ਜਥੇਬੰਦੀਆਂ ਨੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਖੋਲਿਆ ਮੋਰਚਾ, ਰੱਖੀ ਇਹ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਸੰਬੰਧੀ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  ਮਿਲੀ ਜਾਣਕਾਰੀ ਮੁਤਾਬਕ  ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰ ਪਹੁੰਚੀਆਂ ਅਤੇ ਉਨ

ਸਿੱਖ ਜਥੇਬੰਦੀਆਂ ਨੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਖੋਲਿਆ ਮੋਰਚਾ, ਰੱਖੀ ਇਹ ਮੰਗ
ਫਾਈਲ ਫੋਟੋ

ਪਰਮਵੀਰ ਰਿਸ਼ੀ/ ਸ੍ਰੀ ਅੰਮ੍ਰਿਤਸਰ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਸੰਬੰਧੀ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਮਿਲੀ ਜਾਣਕਾਰੀ ਮੁਤਾਬਕ  ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰ ਪਹੁੰਚੀਆਂ ਅਤੇ ਉਨ੍ਹਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਇਸ ਮੌਕੇ ਸਿੱਖ ਜਥੇਬੰਦੀਆਂ ਵਲੋਂ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸਹੀ ਫ਼ੈਸਲੇ ਸੰਬੰਧੀ ਅਤੇ ਦੋਸ਼ੀਆਂ 'ਤੇ ਬਣਦੀ ਕਾਰਵਾਈ ਨੂੰ ਲੈ ਕੇ ਵਿਰੋਧਤਾ ਜਤਾਈ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਦੀ ਟਾਸ੍ਕ ਫੋਰਸ ਅਤੇ ਪੁਲਿਸ ਕਰਮੀ ਵੱਡੀ ਗਿਣਤੀ 'ਚ ਤਾਇਨਾਤ ਕੀਤੇ ਗਏ ਹਨ ਤਾਂ ਜੋ ਕੋਈ ਘਟਨਾ ਨਾ ਵਾਪਰ ਸਕੇ। 

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂ ’ਤੇ ਬਣੀਆਂ ਸਤਿਕਾਰ ਕਮੇਟੀਆਂ ਅਤੇ ਕੁਝ ਹੋਰ ਲੋਕਾਂ ਵੱਲੋਂ 14 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕੱਠ ਕਰਨ ਦੇ ਐਲਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ। 

ਭਾਈ ਲੌਂਗੋਵਾਲ ਨੇ ਆਖਿਆ ਸੀ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਪਾਵਨ ਇਤਿਹਾਸਕ ਅਸਥਾਨ ਹੈ ਅਤੇ ਇਸ ਦੀ ਇਕ ਮਰਯਾਦਾ ਹੈ। ਇਥੇ ਵਿਰੋਧ ਪ੍ਰਦਰਸ਼ਨਾਂ ਦੀ ਕਿਸੇ ਨੂੰ ਵੀ ਹਰਗਿਜ਼ ਇਜਾਜ਼ਤ ਨਹੀਂ ਹੈ। 

Watch Live Tv-