ਬਰਗਾੜੀ ਸਰੂਪ ਚੋਰੀ ਮਾਮਲੇ 'ਚ SIT ਦੇ ਹੱਥ ਰਾਮ ਰਹੀਮ ਤੱਕ ਪਹੁੰਚੇ,ਮੁਲਜ਼ਮਾਂ ਦੀ ਲਿਸਟ 'ਚ ਨਾਂ ਸ਼ਾਮਲ

ਬਰਗਾੜੀ ਸਰੂਪ ਚੋਰੀ ਮਾਮਲੇ 'ਚ SIT ਨੇ ਡੇਰਾ ਮੁਖੀ ਰਾਮ ਰਹੀਮ ਨੂੰ ਬਣਾਇਆ ਮੁਲਜ਼ਮ 

ਬਰਗਾੜੀ ਸਰੂਪ ਚੋਰੀ ਮਾਮਲੇ 'ਚ SIT ਦੇ ਹੱਥ ਰਾਮ ਰਹੀਮ ਤੱਕ ਪਹੁੰਚੇ,ਮੁਲਜ਼ਮਾਂ ਦੀ ਲਿਸਟ 'ਚ ਨਾਂ ਸ਼ਾਮਲ
ਬਰਗਾੜੀ ਸਰੂਪ ਚੋਰੀ ਮਾਮਲੇ 'ਚ SIT ਨੇ ਡੇਰਾ ਮੁਖੀ ਰਾਮ ਰਹੀਮ ਨੂੰ ਬਣਾਇਆ ਮੁਲਜ਼ਮ

ਦੇਵਾ ਨੰਦ ਸ਼ਰਮਾ/ਫ਼ਰੀਦਕੋਟ : ਬਰਗਾੜੀ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਦੇ ਮਾਮਲੇ ਵਿੱਚ Sit ਨੇ ਜਾਂਚ ਤੇਜ਼ ਕਰ ਦਿੱਤੀ ਹੈ, ਹੁਣ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦਾ ਨਾਂ ਵੀ ਮੁਲਜ਼ਮਾਂ ਦੀ ਲਿਸਟ ਵਿੱਚ ਸ਼ਾਮਲ ਕਰ ਲਿਆ ਹੈ,ਇਸ ਤੋਂ ਪਹਿਲਾਂ ਕਤਲ ਅਤੇ ਬਲਾਤਕਾਰ ਦੇ 2 ਵੱਖ-ਵੱਖ ਮਾਮਲਿਆਂ ਵਿੱਚ ਪੰਚਕੂਲਾ ਦੀ CBI ਅਦਾਲਤ ਨੇ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਸੀ, Dig ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਿੱਚ ਬਣੀ SIT ਨੇ ਇਸ ਤੋਂ ਪਹਿਲਾਂ ਸ਼ੁੱਕਰਵਾਰ 3 ਜੁਲਾਈ ਨੂੰ 7 ਡੇਰਾ ਪ੍ਰੇਮੀਆਂ ਨੂੰ ਗਿਰਫ਼ਤਾਰ ਕੀਤਾ ਸੀ ਹਾਲਾਂਕਿ ਇਨ੍ਹਾਂ ਵਿੱਚੋਂ 2 ਨੇ ਪਹਿਲਾਂ ਹੀ ਅਦਾਲਤ ਤੋਂ ਅਗਾਊ ਜ਼ਮਾਨਤ ਲਈ ਸੀ ਜਿਸ ਦੀ ਵਜ੍ਹਾਂ ਕਰ ਕੇ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਸੀ,ਸਨਿੱਚਰਵਾਰ ਨੂੰ SIT ਨੇ 5 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ ਜਿਸ ਤੋਂ ਬਾਅਦ ਸਾਰੇ ਮੁਲਜ਼ਮਾਂ ਨੂੰ 2 ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਸੀ,ਸੋਮਵਾਰ ਨੂੰ ਜਦੋਂ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ 5 ਮੁਲਜ਼ਮਾਂ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਡੇਰਾ ਪ੍ਰੇਮੀਆਂ ਨੂੰ 14 ਦਿਨ ਦੀ ਜੁ਼ਡੀਸ਼ਲ ਹਿਰਾਸਤ ਵਿੱਚ ਭੇਜ ਦਿੱਤੀ ਗਿਆ,ਅਦਾਲਤ ਦੇ ਬਾਹਰ 2 ਸਿੱਖ ਨੌਜਵਾਨਾਂ ਵੱਲੋਂ ਰਾਮ ਰਹੀਮ ਦੇ ਖ਼ਿਲਾਫ਼ ਨਾਰੇ ਵੀ  ਲਗਾਏ ਗਏ  

ਕੀ ਹੈ ਪੂਰਾ ਮਾਮਲਾ ?

ਬਰਗਾੜੀ ਕਾਂਡ ਨਾਲ ਜੁੜੀ ਤਿੰਨ ਘਟਨਾਵਾਂ ਦੀ ਜਾਂਚ ਤਤਕਾਲੀ ਅਕਾਲੀ-ਬੀਜੇਪੀ ਸਰਕਾਰ ਨੇ CBI ਦੇ ਹਵਾਲੇ ਕਰ ਦਿੱਤੀ ਸੀ ਪਰ ਲੰਮੀ ਪੜਤਾਲ ਦੇ ਬਾਵਜੂਦ CBI ਨੂੰ ਇਸ ਘਟਨਾ ਦਾ ਕੋਈ ਸੁਰਾਗ ਨਹੀਂ ਮਿਲਿਆ,ਹਾਲਾਂਕਿ 2018 ਵਿੱਚ DIG ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ SIT ਨੇ ਸੂਬੇ ਦੇ ਕੁੱਝ ਹੋਰ ਬੇਅਦਬੀ ਮਾਮਲਿਆਂ ਦੀ ਜਾਂਚ ਦੌਰਾਨ ਦਾਅਵਾ ਕੀਤਾ ਸੀ ਕਿ ਬਰਗਾੜੀ ਬੇਅਦਬੀ ਨੂੰ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਨੇ ਅੰਜਾਮ ਦਿੱਤਾ ਹੈ ਅਤੇ SIT ਨੇ  10 ਡੇਰਾ ਸੱਚਾ ਸੌਦਾ ਦੇ ਮੈਂਬਰਾਂ ਖ਼ਿਲਾਫ਼ ਜਾਂਚ  CBI ਨੂੰ ਸੌਂਪੀ ਸੀ ਪਰ ਇਸ ਦੇ ਬਾਵਜੂਦ CBI ਨੇ ਆਪਣੀ ਪੜਤਾਲ ਵਿੱਚ  ਇੰਨਾ ਸਾਰਿਆਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ,  CBI ਨੇ ਇਸ ਕੇਸ ਵਿੱਚ ਕਲੋਜ਼ਰ ਰਿਪੋਰਟ ਤੱਕ ਪੇਸ਼ ਕਰ ਦਿੱਤੀ ਸੀ ਇਸ ਦੇ ਬਾਅਦ ਸਵਾਲ ਉੱਠਣ ਤੋਂ ਬਾਅਦ ਪੰਜਾਬ ਸਰਕਾਰ ਨੇ ਬਰਗਾੜੀ ਬੇਅਦਬੀ ਕਾਂਡ ਮਾਮਲੇ ਦੀ ਜਾਂਚ CBI ਤੋਂ ਵਾਪਸ ਲੈਣ ਦਾ ਐਲਾਨ ਕੀਤਾ ਅਤੇ ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ  ਹੁਣ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਨੇ ਸ਼ੁਰੂ ਕਰ ਦਿੱਤੀ ਹੈ,ਜਲੰਧਰ ਰੇਂਜ ਦੇ DIG ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ SIT ਨੇ ਇੱਕ ਵੱਡੀ ਕਾਰਵਾਹੀ ਕਰਦੇ ਹੋਏ 7 ਡੇਰਾ ਪ੍ਰੇਮਿਆਂ ਨੂੰ ਗਿਰਫ਼ਤਾਰ ਕੀਤਾ ਹੈ,ਸ਼ਿਨਾਖ਼ਤ ਕੀਤੇ ਗਏ  10 ਡੇਰਾ ਪ੍ਰੇਮਿਆਂ ਵਿੱਚ ਮੁੱਖ ਮੁਲਜ਼ਮ ਬਣਾਏ ਗਏ  45 ਮੈਂਬਰੀ ਕਮੇਟੀ ਦੇ ਮੈਂਬਰ ਮੋਹਿੰਦਰ ਪਾਲ ਸਿੰਘ ਬਿੱਟੂ ਦਾ ਪਿਛਲੇ ਸਾਲ ਨਾਭਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ

ਬੇਅਦਬੀ ਮਾਮਲੇ 'ਚ ਇਹ ਤਿੰਨ FIR ਦਰਜ ਹੋਇਆ

ਬਰਗਾੜੀ ਕਾਂਡ ਵਿੱਚ 3 FIR ਦਰਜ ਹੋਇਆ ਸੀ, ਜਿਸ ਵਿੱਚ ਸਭ ਤੋਂ ਪਹਿਲਾਂ 1 ਜੂਨ 2015 ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਦੇ ਪਾਵਨ ਗ੍ਰੰਥ ਚੋਰੀ ਕਰਨ ਦਾ ਮਾਮਲਾ ਸੀ, 24-25 ਸਤੰਬਰ ਦੀ ਰਾਤ ਗੁਰਦੁਆਰਾ ਸਾਹਿਬ ਦੇ ਅੱਗੇ ਅਪਸ਼ਬਦ ਪੋਸਟਰ ਲਗਾਉਣ ਦਾ ਮਾਮਲਾ ਅਤੇ 12 ਅਕਤੂਬਰ  2015 ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਮਾਮਲਾ