ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ
Advertisement
Article Detail0/zeephh/zeephh731495

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ

ਗੁਰੂ ਗ੍ਰੰਥ ਸਾਹਿਬ ਦੇ ਸਹਜ ਪਾਠ ਨਾਲ ਬੱਚਿਆਂ ਨੂੰ ਜੋੜਨਾ ਚਾਹੀਦੈ: ਕਾਲਕਾ

 

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਇਸ ਮੌਕੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬੀਬੀ ਰਣਜੀਤ ਕੌਰ, ਕੁਲਵੰਤ ਸਿੰਘ ਬਾਠ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਤਖ਼ਤ ਪਟਨਾ ਸਾਹਿਬ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਵਿਸ਼ੇਸ਼ ਤੌਰ 'ਤੇ ਹਾਜਰੀ ਭਰ ਕੇ ਸੰਗਤਾਂ ਨੂੰ ਸੰਬੋਧਨ ਕੀਤਾ।

ਗੁਰਦੁਆਰਾ ਮੋਤੀ ਬਾਗ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਸਵੇਰ ਤੋਂ ਹੀ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਮਨੋਹਰ ਸਿੰਘ, ਗੁਰਵਿੰਦਰ ਸਿੰਘ, ਹਰਜੀਤ ਸਿੰਘ, ਗੁਰਦੀਪ ਸਿੰਘ, ਭਾਈ ਚਮਨਜੀਤ ਸਿੰਘ ਲਾਲ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਭਾਈ ਬੰਤਾ ਸਿੰਘ ਵੱਲੋਂ ਗੁਰ ਇਤਿਹਾਸ ਦੀ ਕਥਾ ਦਾ ਉਚਾਰਣ ਕੀਤਾ ਗਿਆ। ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਵੱਲੋਂ ਨਾਮ ਸਿਮਰਨ ਸੰਗਤਾਂ ਨੂੰ ਕਰਵਾਇਆ ਗਿਆ।

ਕਾਲਕਾ ਨੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਨੂੰ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਘਰਾਂ 'ਚ ਕਰਨੇ ਚਾਹੀਦੇ ਹਨ ਅਤੇ ਖਾਸਕਰ ਆਪਣੇ ਬੱਚਿਆਂ ਨੂੰ ਇਸ ਨਾਲ ਜੋੜਨਾ ਚਾਹੀਦੈ ਤਾਂ ਹੀ ਸਿੱਖੀ ਪ੍ਰਫ਼ੁਲਿਤ ਹੋ ਸਕਦੀ ਹੈ। ਬੱਚੇ ਇਸ ਤੋਂ ਜੁੜਨ ਲਈ ਮਾਂ ਬੋਲੀ ਵੀ ਸਿੱਖਣਗੇ ਅਤੇ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰਨ ਤੋਂ ਬਾਅਦ ਕਦੇ ਵੀ ਸਾਡੇ ਬੱਚੇ ਸਿੱਖੀ ਤੋਂ ਦੂਰ ਨਹੀਂ ਜਾ ਸਕਦੇ। 

ਕਾਲਕਾ ਨੇ ਕਿਹਾ ਕਿ ਕਮੇਟੀ ਨੇ ਪਿੱਛਲੇ ਦਿਨੀਂ ਸੰਗਤਾਂ ਦੇ ਪੂਰਣ ਸਹਿਯੋਗ ਨਾਲ ਜੋ ਸੇਵਾਵਾਂ ਕੀਤੀਆਂ ਹਨ ਉਸ ਲਈ ਉਹ ਸੰਗਤ ਦਾ ਆਭਾਰ ਕਰਦੇ ਹਨ ਅਤੇ ਅਗਲੇ ਵਰ੍ਹੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਵੀਂ ਸ਼ਤਾਬਦੀ ਮਨਾਉਣ 'ਚ ਵੀ ਕਮੇਟੀ ਵੱਲੋਂ ਜੋ ਤਿਆਰੀ ਕੀਤੀ ਜਾ ਰਹੀ ਹੈ ਉਸ ਵਿਚ ਵੀ ਸੰਗਤਾਂ ਨੂੰ ਸਹਯੋਗ ਦੇਣ ਦੀ ਅਪੀਲ ਕਰਦੇ ਹਨ।

ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਇੱਥ ਅਜਿਹਾ ਗ੍ਰੰਥ ਹੈ ਜਿਸ ਵਿਚ ਕਈ ਭਗਤਾਂ ਅਤੇ ਸੰਤਾਂ ਦੀ ਬਾਣੀ ਦਰਜ ਹੈ ਇਸੇ ਲਈ ਇਸ ਨੂੰ ਜੀਵਿਤ ਗੁਰੂ ਦਾ ਦਰਜਾ ਗੁਰੂ ਸਾਹਿਬ ਨੇ ਦਿੱਤਾ ਹੈ। ਸਾਰਿਆਂ ਨੂੰ ਚਾਹੀਦੈ ਕਿ ਉਹ ਆਪ ਵੀ ਗੁਰੂ ਗ੍ਰੰਥ ਸਾਹਿਬ ਤੋਂ ਜੁੜਨ ਅਤੇ ਆਪਣੇ ਬੱਚਿਆਂ ਨੂੰ ਵੀ ਜੋੜਨ।

Watch Live Tv-

Trending news