ਗੁਰੂ ਨਗਰੀ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ, ਸੰਗਤਾਂ ਹੋਈਆਂ ਨਤਮਸਤਕ

ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। 

ਗੁਰੂ ਨਗਰੀ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ, ਸੰਗਤਾਂ ਹੋਈਆਂ ਨਤਮਸਤਕ
ਗੁਰੂ ਨਗਰੀ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ, ਸੰਗਤਾਂ ਹੋਈਆਂ ਨਤਮਸਤਕ

ਸੰਦੀਪ ਓਬਰਾਏ/ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਉਨ੍ਹਾਂ ਦੇ ਜੀਵਨਕਾਲ ਵਿੱਚ ਅਹਿਮ ਸਥਾਨ ਰੱਖਣ ਵਾਲੀ ਗੁਰੂ ਨਗਰੀ ਸੁਲਤਾਨਪੁਰ ਲੋਧੀ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਉਨ੍ਹਾਂ ਦੇ ਘਰ ਗੁਰੂ ਕੇ ਬਾਗ ਵਿੱਚ ਧਾਰਮਿਕ ਸਮਾਗਮਾਂ ਦੀ ਕੜੀ ਦੇ ਰੂਪ ਵਿੱਚ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। 

ਇਸ ਦੌਰਾਨ ਕਈ ਰਾਜਨੀਤਿਕ ਸਖਸ਼ੀਅਤਾਂ ਨੇ ਵੀ ਗੁਰੂ ਸਾਹਿਬ ਨੂੰ ਯਾਦ ਕੀਤਾ, ਸ਼੍ਰੋਮਣੀ  ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਗੁਰੂ ਸਾਹਿਬ ਜੀ ਨੂੰ ਯਾਦ ਕੀਤਾ। 

ਸੁਖਬੀਰ ਸਿੰਘ ਬਾਦਲ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ 'ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ 'ਤੇ ਗੁਰੂ ਚਰਨਾਂ 'ਚ ਕੋਟਾਨ ਕੋਟਿ ਪ੍ਰਣਾਮ। ਪਾਤਸ਼ਾਹ ਜੀ ਦਾ ਬਖਸ਼ਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸਿਧਾਂਤ, ਮਨੁੱਖਤਾ ਦਾ ਮਾਰਗ ਦਰਸ਼ਨ ਕਰਦਾ ਆ ਰਿਹਾ ਹੈ, ਅਤੇ ਸਦੀਆਂ ਤੱਕ ਇਸੇ ਤਰ੍ਹਾਂ ਮਾਨਵਤਾ ਦੀ ਰਾਹ ਰੁਸ਼ਨਾਉਂਦਾ ਰਹੇਗਾ।''

ਉਥੇ ਹੀ ਹਰਸਿਮਰਤ ਕੌਰ ਬਾਦਲ ਨੇ ਵੀ ਪੋਸਟ ਸ਼ੇਅਰ ਕੀਤੀ ਤੇ ਲਿਖਿਆ ''ਸਮਾਜਿਕ ਚੇਤਨਾ ਤੇ ਨਾਰੀ ਸਨਮਾਨ ਦੇ ਮੋਢੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ 'ਤੇ ਗੁਰੂ ਚਰਨਾਂ 'ਚ ਸਨਿਮਰ ਪ੍ਰਣਾਮ। ਗੁਰੂ ਸਾਹਿਬ ਜੀ ਨੇ ਸਮੁੱਚੇ ਸੰਸਾਰ ਦੇ ਕੋਨੇ ਕੋਨੇ ਤੇ ਸੰਗਤ ਨੂੰ ਆਪਣੀ ਮਾਨਵਤਾਵਾਦੀ ਵਿਚਾਰਧਾਰਾ ਨਾਲ ਜੋੜਿਆ।''

ਤੁਹਾਨੂੰ ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੁਨੀਆ ਭਰ 'ਚ ਅਮਨ-ਸ਼ਾਂਤੀ ਦਾ ਪੈਗਾਮ ਦਿੱਤਾ ਤੇ ਸਾਰਿਆਂ ਨੂੰ ਇਕਜੁਟ ਰਹਿਣ ਦਾ ਸੰਦੇਸ਼ ਦਿੱਤਾ।  ਉਹਨਾਂ ਨੇ ਦੁਨੀਆ ਭਰ ਦੀ ਯਾਤਰਾ ਕੀਤੀ।  ਉਹਨਾਂ ਨੇ ਆਪਣੇ ਜੀਵਨ ਦਾ ਆਖਰੀ ਸਮਾਂ ਪਾਕਿਸਤਾਨ ਦੇ ਕਰਤਾਰਪੁਰ 'ਚ ਬਿਤਾਇਆ, ਜਿਥੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਮੌਜੂਦ ਹੈ। 

Watch Live Tv-