ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦਾ ਬਿਆਨ ਕੇਂਦਰ ਡੇਰਾ ਸਿਰਸਾ ਸੇਕਟ 'ਤੇ ਲਗਾਈ ਜਾਵੇ ਪਾਬੰਦੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਘਟਨਾ ‘ਤੇ ਆਪਣਾ ਗੁੱਸਾ ਜ਼ਾਹਰ ਕੀਤਾ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦਾ ਬਿਆਨ ਕੇਂਦਰ ਡੇਰਾ ਸਿਰਸਾ ਸੇਕਟ 'ਤੇ ਲਗਾਈ ਜਾਵੇ ਪਾਬੰਦੀ

ਬਿਮਲ ਸ਼ਰਮਾ/ ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਘਟਨਾ ‘ਤੇ ਆਪਣਾ ਗੁੱਸਾ ਜ਼ਾਹਰ ਕੀਤਾ।  ਜਿੱਥੇ ਉਨ੍ਹਾਂ ਨੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ, ਉਥੇ ਹੀ ਉਨ੍ਹਾਂ ਨੇ ਕੇਂਦਰ ਤੋਂ ਡੇਰਾ ਸਿਰਸਾ 'ਤੇ ਪਾਬੰਦੀ ਲਗਾਉਣ ਦੀ ਮੰਗ ਵੀ ਕੀਤੀ।  ਉਨ੍ਹਾਂ ਕਿਹਾ ਕਿ ਕਿਤੇ ਨਾ ਕਿਤੇ ਬੇਅਦਬੀ ਵਿੱਚ ਡੇਰਾ ਸਿਰਸਾ ਵੀ ਸ਼ਾਮਲ ਹੈ।

 ਜਿੱਥੇ ਕੁਝ ਜਥੇਬੰਦੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਕੋਲ ਬੈਠੇ ਸਨ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕਰ ਰਹੇ ਸਨ, ਉੱਥੇ ਹੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਨ੍ਹਾਂ ਕੋਲ ਪਹੁੰਚੇ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਜਿਸ ਵਿਅਕਤੀ ਨੇ ਘਟਨਾਂ ਨੂੰ ਅੰਜਾਮ ਦਿੱਤਾ, ਇਹ ਪੂਰੀ ਤਰ੍ਹਾਂ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਹੈ ਅਤੇ ਸਾਨੂੰ ਪੂਰਾ ਸ਼ੱਕ ਹੈ ਕਿ ਡੇਰਾ ਸਿਰਸਾ ਇਸ ਵਿੱਚ ਪੂਰੀ ਤਰ੍ਹਾਂ ਸ਼ਾਮਲ ਹੈ।

ਅਜਿਹਾ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕੀਤਾ ਗਿਆ ਸੀ,  ਜਿਸ ਤਰ੍ਹਾਂ ਸਿੱਖ ਸਟੂਡੈਂਟਸ ਫੈਡਰੇਸ਼ਨ 'ਤੇ ਉਸ ਵੇਲੇ ਦੀ ਪੰਜਾਬ ਸਰਕਾਰ ਨੇ ਪਾਬੰਦੀ ਲਗਾਈ ਸੀ ਅਤੇ ਅੱਜ ਅਸੀਂ ਕਹਿੰਦੇ ਹਾਂ ਕਿ ਕੇਂਦਰ ਸਰਕਾਰ ਨੂੰ ਵੀ ਡੇਰਾ ਸਿਰਸਾ' ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਜੋ ਹੋਈਆਂ ਹਨ, ਉਨ੍ਹਾਂ ਦੇ ਪੈਰੋਕਾਰ ਉਨ੍ਹਾਂ 'ਤੇ ਕਿਉਂ ਫੜੇ ਗਏ ਹਨ,  ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹੁਕਮ ਦਿੱਤੇ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਪ੍ਰਬੰਧਾਂ ਨੂੰ ਪਹਿਲਾਂ ਨਾਲੋਂ ਵਧੇਰੇ ਸਖ਼ਤ ਕਰੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਾਜ਼ਿਸ਼ ਕਿਸਾਨਾਂ ਦੇ ਅੰਦੋਲਨ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੀਤੀ ਗਈ ਹੋ ਸਕਦੀ ਹੈ।  ਏਜੰਸੀਆਂ 1947 ਤੋਂ ਸਾਨੂੰ ਨਿਸ਼ਾਨਾ ਬਣਾ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਪੰਚਾਇਤ ਵੱਲੋਂ ਪਿੰਡ ਦੇ ਗੁਰਦੁਆਰਾ ਵਿੱਚ ਢੁਕਵੇਂ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।  ਸਿੰਘ ਸਾਹਿਬ ਨੇ ਕਿਹਾ ਕਿ ਕਿਤੇ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲੋਂ ਤੋੜਨ ਲਈ ਇਹ ਸਭ ਕੁਝ ਕੀਤਾ ਜਾ ਰਿਹਾ ਹੈ।  

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਸਰਕਾਰੀ ਵਕੀਲ ਦੇ ਨਾਲ-ਨਾਲ ਤਿੰਨ ਵੱਡੇ ਵਕੀਲਾਂ ਨੂੰ ਵੀ ਸ਼ਾਮਲ ਕੀਤਾ ਜਾਵੇ ਤਾਂ ਜੋ ਮਾਮਲੇ ਦਾ ਸਹੀ ਢੰਗ ਨਾਲ ਧਿਆਨ ਰੱਖਿਆ ਜਾ ਸਕੇ।