ਇਸ ਵਜ੍ਹਾਂ ਨਾਲ ਲੰਗਾਹ ਨੂੰ 'ਤਨਖ਼ਾਹ' ਲਗਾਉਣ ਵਾਲੇ ਗ੍ਰੰਥੀ ਸਿੰਘਾਂ ਤੇ ਪ੍ਰਬੰਧਕਾਂ ਖ਼ਿਲਾਫ਼ SGPC ਵੱਲੋਂ ਐਕਸ਼ਨ
Advertisement

ਇਸ ਵਜ੍ਹਾਂ ਨਾਲ ਲੰਗਾਹ ਨੂੰ 'ਤਨਖ਼ਾਹ' ਲਗਾਉਣ ਵਾਲੇ ਗ੍ਰੰਥੀ ਸਿੰਘਾਂ ਤੇ ਪ੍ਰਬੰਧਕਾਂ ਖ਼ਿਲਾਫ਼ SGPC ਵੱਲੋਂ ਐਕਸ਼ਨ

ਗੁਰਦਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਪਹੁੰਚ ਕੇ ਲੰਗਾਹ ਪੰਜ ਪਿਆਰਿਆਂ ਕੋਲ ਪੇਸ਼ ਹੋਏ 

ਗੁਰਦਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਪਹੁੰਚ ਕੇ ਲੰਗਾਹ ਪੰਜ ਪਿਆਰਿਆਂ ਕੋਲ ਪੇਸ਼ ਹੋਏ

ਪਰਮਵੀਰ ਰਿਸ਼ੀ/ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਨਜ਼ੂਰੀ ਤੋਂ ਬਿਨਾਂ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ੀ ਲਈ ਤਨਖ਼ਾਹ ਦੇਣ ਵਾਲੀ  ਗੁਰਦਾਸਪੁਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਿੰਘਾਂ ਖ਼ਿਲਾਫ਼ SGPC ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਐਕਸ਼ਨ ਲਿਆ ਹੈ,  ਗੁਰਦਾਸਪੁਰ ਦੇ  ਧਾਰੀਵਾਲ ਨਜ਼ਦੀਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜੀ ਗੁਰਦਾਸ ਨੰਗਲ ਦੇ ਤਿੰਨ ਮੁਲਾਜ਼ਮ ਮੁਅੱਤਲ ਕਰ ਦਿੱਤੇ ਗਏ ਨੇ

 ਇਸ ਸਬੰਧੀ ਭਾਈ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨਾਲ ਸਬੰਧਿਤ ਮੁਲਾਜ਼ਮਾਂ ਜਿਨ੍ਹਾਂ ਵਿਚ ਰਛਪਾਲ ਸਿੰਘ ਇੰਚਾਰਜ, ਭਾਈ ਖੁਸ਼ਵੰਤ ਸਿੰਘ ਗ੍ਰੰਥੀ, ਭਾਈ ਹਰਮੀਤ ਸਿੰਘ ਕਥਾਵਾਚਕ ਨੂੰ  ਲੌਂਗੋਵਾਲ ਪ੍ਰਧਾਨ ਸਾਹਿਬ ਦੇ ਹੁਕਮਾਂ ਅਨੁਸਾਰ ਮੁਅੱਤਲ ਕਰ ਦਿੱਤਾ ਗਿਆ ਹੈ,ਇਸ ਦੇ ਨਾਲ ਹੀ ਪੜ੍ਹਤਾਲ ਲਈ ਫਲਾਇੰਗ ਵਿਭਾਗ ਦੇ ਅਮਲੇ, ਸੀਨੀਅਰ ਪ੍ਰਚਾਰਕਾਂ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ,   

SGPC ਵੱਲੋਂ ਇਸ ਵਜ੍ਹਾਂ ਕਰਕੇ ਐਕਸ਼ਨ ਲਿਆ ਗਿਆ 

ਮਰਿਆਦਾ ਮੁਤਾਬਿਕ ਸ੍ਰੀ ਅਕਾਲ ਤਖ਼ਤ ਵੱਲੋਂ ਜਿਸ ਵੀ ਸਿੱਖ ਨੂੰ ਸਜ਼ਾ ਮਿਲਦੀ ਹੈ ਉਸ ਦੀ ਸਜ਼ਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਤੋਂ ਬਾਅਦ ਹੀ ਮੁਆਫ਼ ਹੁੰਦੀ ਹੈ,  13 ਮਾਰਚ 2020 ਨੂੰ ਸਾਬਕਾ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨਾਲ ਮਿਲਕੇ ਮੁੜ ਤੋਂ ਪੰਥ ਵਿੱਚ ਵਾਪਸੀ ਦੀ ਅਪੀਲ ਕੀਤੀ ਸੀ, ਪਰ ਹੁਣ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਦੀ ਸਜ਼ਾ ਨੂੰ ਲੈਕੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਸੀ,ਪਰ ਇਸ ਦੇ ਬਾਵਜੂਦ ਲੰਗਾਹ ਨੇ ਗੁਰਦਾਸਪੁਰ ਦੇ ਸਥਾਨਕ ਗੁਰਦੁਆਰੇ ਵਿੱਚ ਪੇਸ਼ ਹੋਕੇ ਸਜ਼ਾ ਮੁਆਫ਼ੀ ਲਈ ਤਨਖ਼ਾਹ ਲਗਵਾਈ, SGPC ਵੱਲੋਂ ਇਸ ਦਾ ਕਰੜਾ ਇਤਰਾਜ਼ ਕੀਤਾ ਗਿਆ ਹੈ ਜਿਸ ਦੀ ਵਜ੍ਹਾਂ ਕਰ ਕੇ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਿੰਘਾਂ ਖ਼ਿਲਾਫ਼ ਕਾਰਵਾਹੀ ਕੀਤੀ ਗਈ ਹੈ   

ਲੰਗਾਹ ਨੂੰ ਪੰਥ ਤੋਂ ਕਿਉਂ ਛੇਕਿਆ ਸੀ  ?

2017 ਵਿੱਚ ਗੁਰਦਾਸਪੁਰ ਜ਼ਿਮਨੀ ਚੋਣ ਵੇਲੇ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ ਦੀ ਇੱਕ SEX CD VIRUL ਹੋਈ ਸੀ, ਜਿਸ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਨੂੰ ਪੁਲਿਸ ਨੇ CD ਵਿੱਚ ਮੌਜੂਦ ਮਹਿਲਾ ਦੀ ਸ਼ਿਕਾਇਤ 'ਤੇ ਗਿਰਫ਼ਤਾਰ ਕਰ ਲਿਆ ਗਿਆ ਸੀ, ਲੰਗਾਹ ਦੇ ਖ਼ਿਲਾਫ ਨਾ ਸਿਰਫ਼ ਕਾਨੂੰਨੀ ਕਾਰਵਾਈ ਹੋਈ ਸੀ ਬਲਕਿ ਤਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਲੰਗਾਹ ਨੂੰ ਪੰਥ ਤੋਂ ਛੇਕਣ ਦਾ ਫ਼ੈਸਲਾ ਸੁਣਾਇਆ ਸੀ, ਜਥੇਦਾਰ ਸਾਹਿਬਾਨ ਨੇ ਸੰਗਤਾਂ ਨੂੰ ਅਪੀਲ ਕੀਤੀ ਸੀ ਕੀ ਲੰਗਾਹ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਨਾ ਰੱਖਣ, ਜਥੇਦਾਰ ਸ੍ਰੀ ਅਕਾਲ ਤਖ਼ਤ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵੀ ਲੰਗਾਹ ਨੂੰ ਪਾਰਟੀ ਤੋਂ ਕੱਢ ਦਿੱਤਾ ਸੀ 

ਲੰਗਾਹ ਦਾ ਸਿਆਸੀ ਸਫ਼ਰ 

ਸੁੱਚਾ ਸਿੰਘ ਲੰਗਾਹ 1980 ਵਿੱਚ ਅਕਾਲੀ ਦਲ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਪ੍ਰਧਾਨ ਬਣੇ ਸਨ,ਇਹ ਉਹ ਵੇਲਾ ਸੀ ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਚਰਨ ਸਿੰਘ ਟੋਹੜਾ ਮੱਧ ਪ੍ਰਦੇਸ਼ ਜੇਲ੍ਹ ਵਿੱਚ ਬੰਦ ਸਨ, ਉਸ ਵੇਲੇ ਉਜਾਗਰ ਸਿੰਘ ਸੇਖਵਾਂ ਅਕਾਲੀ ਦਲ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪ੍ਰਧਾਨ ਸਨ, ਇਸ ਲਈ ਲੰਗਾਹ ਦਾ ਪਾਰਟੀ ਵਿੱਚ ਰੁਤਬਾ ਛੇਤੀ ਹੀ ਵੱਧ ਗਿਆ,2002 ਵਿੱਚ ਲੰਗਾਹ 'ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ,1997 ਤੋਂ 2002 ਤੱਕ ਮੰਤਰੀ ਰਹਿੰਦੇ ਹੋਏ ਲੰਗਾਹ 'ਤੇ 13 ਕਰੋੜ ਦੀ ਜਾਇਦਾਦ ਇਕੱਠੀ ਕਰਨ ਦਾ ਇਲਜ਼ਾਮ ਸੀ,2015 ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਲੰਗਾਹ ਨੂੰ ਦੋਸ਼ੀ ਕਰਾਰ ਦਿੱਤਾ ਅਤੇ ਤਿੰਨ ਸਾਲ ਦੀ ਸਜ਼ਾ ਸੁਣਾਈ ਅਤੇ ਇੱਕ ਕਰੋੜ ਦਾ ਜੁਰਮਾਨਾ ਵੀ ਲਾਇਆ, ਹਾਲਾਂਕਿ ਸੁਪਰੀਮ ਕੋਰਟ ਨੇ 2017 ਦੀ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਹੇਠਲੀ ਅਦਾਲਤ ਦੇ ਫ਼ੈਸਲੇ 'ਤੇ ਰੋਕ ਲੱਗਾ ਦਿੱਤਾ ਜਿਸ ਤੋਂ ਬਾਅਦ ਲੰਗਾਹ ਦਾ ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਦਾ ਰਾਹ ਪੱਧਰਾ ਹੋ ਗਿਆ,ਲੰਗਾਹ ਕਾਂਗਰਸ ਦੇ ਮੌਜੂਦਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਥੋੜੇ ਵੋਟਾਂ ਦੇ ਫ਼ਰਕ ਨਾਲ ਹਾਰ ਗਏ, 2012 ਤੋਂ ਬਾਅਦ ਲੰਗਾਹ ਦੀ ਇਹ ਦੂਜੀ ਲਗਾਤਾਰ ਹਾਰ ਸੀ 

 

 

Trending news