Farmers Upset Due to Rain News: ਭਾਰੀ ਮੀਂਹ ਤੇ ਤੇਜ਼ ਹਵਾਵਾਂ ਕਾਰਨ ਪੱਕੀ ਕਣਕ ਵਿਛੀ, ਕਿਸਾਨਾਂ ਦੇ ਚਿਹਰੇ ਮੁਰਝਾਏ
Farmers Upset Due to Rain News: ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਹੋਈ ਫ਼ਸਲ ਤੇਜ਼ ਹਨੇਰੀ ਤੇ ਭਾਰੀ ਮੀਂਹ ਕਾਰਨ ਬੁਰੀ ਤਰ੍ਹਾਂ ਵਿਛ ਗਈ ਹੈ। ਇਸ ਕਾਰਨ ਪੰਜਾਬ ਦੇ ਕਿਸਾਨ ਕਾਫੀ ਪਰੇਸ਼ਾਨੀ ਦਾ ਆਲਮ ਵਿੱਚ ਹਨ।
Farmers Upset Due to Rain News: ਪੰਜਾਬ ਤੇ ਹਰਿਆਣਾ ਵਿੱਚ ਸ਼ਨਿੱਚਰਵਾਰ ਨੂੰ ਦੂਜੇ ਦਿਨ ਵੀ ਕਈ ਥਾਵਾਂ ਉਤੇ ਮੀਂਹ ਪਿਆ, ਜਿਸ ਕਾਰਨ ਤਾਪਮਾਨ ਵਿੱਚ ਜਿਥੇ ਗਿਰਾਵਟ ਆਈ ਉਥੇ ਹੀ ਹਾੜ੍ਹੀ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਵੀ ਹੋ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਵੀ ਮੀਂਹ ਪਿਆ। ਪਟਿਆਲਾ ’ਚ ਤੜਕੇ ਤੋਂ ਤੇਜ਼ ਹਵਾਵਾਂ ਦੇ ਨਾਲ ਪਏ ਭਾਰੀ ਮੀਂਹ ਕਾਰਨ ਜ਼ਿਲ੍ਹੇ ਦੇ ਕਈ ਹਿੱਸਿਆਂ ਵਿੱਚ ਫਸਲਾਂ ਪਾਣੀ ਵਿੱਚ ਡੁੱਬ ਗਈਆਂ।
ਇਸ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਦੇ ਆਸਪਾਸ ਦੇ ਇਲਾਕੇ ਵਿੱਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਕਾਰਨ ਕਣਕ ਤੇ ਹੋਰ ਫ਼ਸਲਾਂ ਬੁਰੀ ਤਰ੍ਹਾਂ ਵਿਛ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਅਗਲੇ 24 ਘੰਟਿਆਂ ਦੀ ਭਵਿੱਖਬਾਣੀ ਅਨੁਸਾਰ ਹੋਰ ਮੀਂਹ ਪਿਆ ਤਾਂ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਵੇਗਾ, ਕਿਉਂਕਿ ਫ਼ਸਲ ਪੱਕਣ ਦੇ ਕਰੀਬ ਹੈ। ਮੌਸਮ ਵਿੱਚ ਆਈ ਅਚਾਨਕ ਤਬਦੀਲੀ ਕਿਸਾਨਾਂ ਲਈ ਮੁਸੀਬਤ ਦਾ ਕਾਰਨ ਬਣ ਗਈ। ਤੇਜ਼ ਹਨੇਰੀ ਦੇ ਨਾਲ ਹੋਈ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਕਣਕ ਦੀ ਫ਼ਸਲ ਵਿਛ ਗਈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ 'ਚ ਭਾਰੀ ਮੀਂਹ ਪੈ ਸਕਦਾ ਹੈ। ਜੇਕਰ ਜ਼ਿਆਦਾ ਮੀਂਹ ਪਿਆ ਤਾਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਸਕਦਾ ਹੈ। ਮੌਸਮ ਵਿੱਚ ਆਈ ਤਬਦੀਲੀ ਕਾਰਨ ਕਿਸਾਨਾਂ ਨੂੰ ਫ਼ਸਲਾਂ ਦੀ ਚਿੰਤਾ ਸਤਾਉਣ ਲੱਗੀ ਹੈ। ਕਿਉਂਕਿ ਖੇਤਾਂ ਵਿੱਚ ਕਣਕ ਦੀ ਫ਼ਸਲ ਪੱਕ ਰਹੀ ਹੈ। ਕਣਕ ਦੀ ਫ਼ਸਲ 'ਤੇ ਦਾਣੇ ਨਿਕਲ ਆਏ ਹਨ ਅਜਿਹੇ 'ਚ ਮੀਂਹ ਤੇ ਤੇਜ਼ ਹਵਾ ਕਾਰਨ ਫ਼ਸਲ ਜ਼ਮੀਨ 'ਤੇ ਵਿਛ ਗਈ ਹੈ। ਜਿਸ ਕਾਰਨ ਝਾੜ ਦੀ ਜ਼ਿਆਦਾ ਕਮੀ ਆਵੇਗੀ ਤੇ ਵਾਢੀ ਕਰਨ ਵਿਚ ਦਿੱਕਤ ਆਵੇਗੀ।
ਇਹ ਵੀ ਪੜ੍ਹੋ : CM Bhagwant mann News: ਕੋਟਕਪੂਰਾ ਗੋਲੀ ਕਾਂਡ 'ਤੇ ਸੀਐਮ ਭਗਵੰਤ ਮਾਨ ਤੇ ਸੁਖਬੀਰ ਬਾਦਲ ਆਹਮੋ-ਸਾਹਮਣੇ
ਮੌਸਮ ਦੀ ਅਚਾਨਕ ਤਬਦੀਲੀ ਨਾਲ ਫਸਲਾਂ ਦਾ ਨੁਕਸਾਨ ਹੁੰਦਾ ਹੈ, ਜਿਸ ਕਾਰਨ ਕਿਸਾਨਾਂ 'ਤੇ ਆਰਥਿਕ ਸੰਕਟ ਮੰਡਰਾਉਣ ਲੱਗਦਾ ਹੈ। ਪਿਛਲੇ ਸਾਲ ਹੀ ਸਾਉਣੀ ਦੇ ਸੀਜ਼ਨ 'ਚ ਮੌਸਮ ਦੀ ਖ਼ਰਾਬੀ ਕਾਰਨ ਹਜ਼ਾਰਾਂ ਏਕੜ ਫ਼ਸਲਾਂ ਦਾ ਨੁਕਸਾਨ ਹੋਇਆ ਸੀ। ਇਸ ਸਾਲ ਫਰਵਰੀ ਵਿੱਚ ਵੀ ਤਾਪਮਾਨ ਵਿੱਚ ਅਚਾਨਕ ਵਾਧਾ ਹੋਣ ਕਾਰਨ ਕਣਕ ਦਾ ਝਾੜ ਘਟਣ ਵਰਗੀਆਂ ਸੰਭਾਵਨਾਵਾਂ ਪੈਦਾ ਹੋ ਗਈਆਂ ਹਨ। ਹੁਣ ਮਾਰਚ ਮਹੀਨੇ 'ਚ ਕਈ ਥਾਵਾਂ 'ਤੇ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਪੰਜਾਬ, ਹਰਿਆਣਾ, ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਮੀਂਹ, ਤੇਜ਼ ਹਨੇਰੀ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ। ਕਈ ਇਲਾਕਿਆਂ ਵਿੱਚ ਕਣਕ ਦੀ ਵਾਢੀ ਚੱਲ ਰਹੀ ਹੈ ਪਰ ਬਦਲਦੇ ਮੌਸਮ ਨੂੰ ਦੇਖਦਿਆਂ ਕਿਸਾਨਾਂ ਨੇ ਵਾਢੀ ਟਾਲ ਦਿੱਤੀ ਹੈ। ਇੱਕ ਪਾਸੇ ਖੇਤਾਂ ਵਿੱਚ ਪਈਆਂ ਫ਼ਸਲਾਂ ਤਬਾਹ ਹੋ ਰਹੀਆਂ ਹਨ। ਉਥੇ ਖੜ੍ਹੀਆਂ ਫਸਲਾਂ ਵੀ ਤੇਜ਼ ਹਵਾ ਕਾਰਨ ਝੁਕ ਰਹੀਆਂ ਹਨ।
ਇਹ ਵੀ ਪੜ੍ਹੋ : Amritpal Singh news: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; ਕਈ ਥਾਵਾਂ ‘ਤੇ ਇੰਟਰਨੈਟ ਸੇਵਾਵਾਂ ਠੱਪ!