Section 144 in Chandigarh News: ਚੰਡੀਗੜ੍ਹ `ਚ ਧਾਰਾ 144 ਲਾਗੂ, ਪੁਲਿਸ ਦੀ ਚੱਪੇ-ਚੱਪੇ `ਤੇ ਬਾਜ਼ ਅੱਖ
Section 144 in Chandigarh News: ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਕੀਤੀ ਜਾ ਰਹੀ ਛਾਪੇਮਾਰੀ ਤੇ ਭਖਦੇ ਮਾਹੌਲ ਦਰਮਿਆਨ ਪੁਲਿਸ ਨੇ ਚੰਡੀਗੜ੍ਹ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ।
Section 144 in Chandigarh News: ਪੰਜਾਬ ਵਿੱਚ ਭਖਦੇ ਮਾਹੌਲ ਦਰਮਿਆਨ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੇ ਸਿਟੀਬਿਊਟੀਫੁੱਲ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਚੰਡੀਗੜ੍ਹ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਤੇ ਚੱਪੇ-ਚੱਪੇ ਉਤੇ ਬਾਜ਼ ਅੱਖ ਰੱਖ ਰਹੀ ਹੈ। ਉੱਚ ਅਧਿਕਾਰੀਆਂ ਵੱਲੋਂ ਵੱਡੇ ਪੱਧਰ ਉਤੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਫਵਾਹਾਂ ਉਤੇ ਗੌਰ ਨਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਉਤੇ ਸਖ਼ਤ ਮਨਾਹੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਕੀ ਹੈ ਧਾਰਾ 144
ਧਾਰਾ 144 ਡਿਸਟ੍ਰਿਕ ਮੈਜਿਸਟ੍ਰੇਟ ਤੇ ਸਬ ਡਿਸਟ੍ਰਿਕ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ, ਖੇਤਰ ਜਾਂ ਕਿਸੇ ਇਲਾਕੇ 'ਚ ਕਿਸੇ ਵੀ ਤਰ੍ਹਾਂ ਦੇ ਹਾਲਾਤ ਖ਼ਰਾਬ ਹੋਣ, ਦੰਗੇ, ਲੜਾਈ-ਝਗੜੇ ਜਾਂ ਸਮਾਜ ਦੀ ਸ਼ਾਂਤੀ ਭੰਗ ਹੋਣ ਤੋਂ ਰੋਕਣ ਲਈ ਲਾਈ ਜਾ ਸਕਦੀ ਹੈ। ਜਿੱਥੇ ਵੀ ਸੀਆਰਪੀਸੀ ਦੀ ਧਾਰਾ-144 ਲਗਾਈ ਗਈ ਹੈ ਉੱਥੇ ਪੰਜ ਜਾਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ। ਧਾਰਾ ਨੂੰ ਲਾਗੂ ਕਰਨ ਲਈ ਖੇਤਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਂਦਾ ਹੈ। ਧਾਰਾ 144 ਲਾਗੂ ਹੋਣ ਮਗਰੋਂ ਇੰਟਰਨੈੱਟ ਸੇਵਾਵਾਂ ਵੀ ਠੱਪ ਕੀਤੀਆਂ ਜਾ ਸਕਦੀਆਂ ਹਨ। ਇਸ ਧਾਰਾ ਦੇ ਲਾਗੂ ਹੋਣ ਤੋਂ ਬਾਅਦ ਉਸ ਖੇਤਰ 'ਚ ਹਥਿਆਰ ਲੈ ਕੇ ਜਾਣ 'ਤੇ ਸਖ਼ਤ ਮਨਾਹੀ ਹੁੰਦੀ ਹੈ। ਇਸ ਦੌਰਾਨ ਕਿਸੇ ਤਰ੍ਹਾਂ ਦਾ ਧਰਨਾ, ਭਾਸ਼ਣ, ਅਸੈਂਬਲੀ ਜਾਂ ਇਕੱਠ ਕਰਨ 'ਤੇ ਪੂਰਨ ਤੌਰ ਉਤੇ ਪਾਬੰਦੀ ਰਹਿੰਦੀ ਹੈ।