SGPC News: ਸ਼੍ਰੋਮਣੀ ਕਮੇਟੀ ਹੜ੍ਹਾਂ ਵਰਗੇ ਹੰਗਾਮੀ ਹਾਲਾਤ `ਚ ਮਨੁੱਖਤਾ ਦੀ ਕਰ ਰਹੀ ਹੈ ਸੇਵਾ
SGPC News: ਸਿੱਖਾਂ ਦਾ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਹੜ੍ਹ ਤੋਂ ਬਾਅਦ ਬਣੇ ਹਾਲਾਤ ਲਈ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜ੍ਹੀ ਹੈ। ਲੋਕਾਂ ਨੂੰ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਐਮਰਜੈਂਸੀ ਵਿੱਚ ਜਦੋਂ ਪੰਜਾਬ ਦੇ ਸਾਰੇ ਜ਼ਿਲ੍ਹੇ ਹੜ੍ਹ ਪ੍ਰਭਾਵਿਤ ਹਨ ਤਾਂ ਐਸਜੀਪੀਸੀ ਮਨੁੱਖਤਾ ਦੀ ਸੇਵਾ ਲਈ ਆਪਣਾ ਫਰਜ਼ ਨਿਭਾ ਰਹੀ ਹੈ।
ਇਸ ਲਈ ਪੂਰੇ ਸੂਬੇ ਵਿੱਚ 25 ਮੁੱਖ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਉਨ੍ਹਾਂ ਵਿੱਚ ਛੋਟੇ-ਛੋਟੇ ਰਾਹਤ ਕੇਂਦਰ ਵੀ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਰਾਸ਼ਨ, ਦਾਲ, ਰੋਟੀ, ਪਸ਼ੂਆਂ ਦਾ ਚਾਰਾ, ਪੀਣ ਵਾਲਾ ਪਾਣੀ, ਦੁੱਧ ਅਤੇ ਹੋਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਰਹਿਣ ਲਈ ਜ਼ਰੂਰੀ ਵਸਤਾਂ ਪਹੁੰਚਾਈਆਂ ਜਾ ਰਹੀਆਂ ਹਨ।
ਇਸ ਮੌਕੇ ਹਰਜਿੰਦਰ ਧਾਮੀ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਇਸ ਸਬੰਧੀ ਇਸ਼ਤਿਹਾਰਬਾਜ਼ੀ ਤੋਂ ਗੁਰੇਜ਼ ਕਰੇ। ਉਨ੍ਹਾਂ ਗੁਰਬਾਣੀ ਚੈਨਲ 'ਤੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਜਲਦੀ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਨਾਂ 'ਤੇ ਸ਼੍ਰੋਮਣੀ ਕਮੇਟੀ ਦਾ ਨਵਾਂ ਯੂ-ਟਿਊਬ ਚੈਨਲ ਸ਼ੁਰੂ ਹੋਣ ਜਾ ਰਿਹਾ ਹੈ। ਵਿਧਾਨ ਸਭਾ ਵਿੱਚ ਸਿੱਖਾਂ ਦੇ ਮੁੱਦੇ ਨੂੰ ਲੈ ਕੇ ਸਰਕਾਰ ਵੱਲੋਂ ਕੀਤੀ ਗਈ ਸੋਧ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਹ ਪਹਿਲਾਂ ਹੀ ਰਾਜਪਾਲ ਕੋਲ ਆਪਣੀ ਮੰਗ ਰੱਖ ਚੁੱਕੇ ਹਨ, ਜਿਸ ਲਈ ਉਹ ਰਾਜਪਾਲ ਨਾਲ ਮੀਟਿੰਗ ਦੀ ਉਡੀਕ ਕਰ ਰਹੇ ਹਨ।
ਐਸਜੀਪੀਸੀ ਪ੍ਰਧਾਨ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਉਹ ਕੇਂਦਰ ਸਰਕਾਰ ਦੇ ਯੂਸੀਸੀ ਬਿੱਲ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਨ।
ਇਹ ਵੀ ਪੜ੍ਹੋ : Punjab News: ਫਰੀਦਕੋਟ ਹਸਪਤਾਲ ਤੋਂ ਭੱਜਿਆ ਬੰਬੀਹਾ ਗਰੁੱਪ ਦਾ ਗੁਰਗਾ, ਲਾਰੈਂਸ ਬਿਸ਼ਨੋਈ ਵੀ ਇੱਥੇ ਜੇਰੇ ਇਲਾਜ
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲ, ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਕੁਲਵੰਤ ਸਿੰਘ ਮਾਨ, ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਬੂਲੇ, ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੀਤ ਮੈਨੇਜਰ ਚੈਂਚਲ ਸਿੰਘ, ਕੈਪਟਨ ਹਰਮਿੰਦਰ ਸਿੰਘ ਹਲਕਾ ਇੰਚਾਰਜ, ਮਹਿੰਦਰ ਸਿੰਘ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਕੁਲਦੀਪ ਸਿੰਘ ਬੁੱਲੇ, ਅਮਰਜੀਤ ਸਿੰਘ ਲੋਧੀਵਾਲ, ਗੁਰਜੰਟ ਸਿੰਘ ਸੰਧੂ, ਸਰਵਣ ਸਿੰਘ ਚੱਕ , ਅਮਨਪ੍ਰੀਤ ਬੁੱਲ੍ਹੇ , ਸੁਖਜਿੰਦਰ ਸਿੰਘ ਮੀਡੀਆ ਇੰਚਾਰਜ , ਬੀਬੀ ਬਲਜੀਤ ਕੌਰ ਕਮਾਲਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : Surinder Shinda Health Update: ਸੁਰਿੰਦਰ ਸ਼ਿੰਦਾ ਨੂੰ ਦੀਪ ਹਸਪਤਾਲ ਤੋਂ ਡੀਐਮਸੀ ਹਸਪਤਾਲ ਕੀਤਾ ਗਿਆ ਸ਼ਿਫਟ, ਤਬੀਅਤ 'ਚ ਨਹੀਂ ਕੋਈ ਸੁਧਾਰ
ਕਪੂਰਥਲਾ ਤੋਂ ਚੰਦਰ ਮੜੀਆ ਦੀ ਰਿਪੋਰਟ