Sidhu Moosewala News: ਸਿੱਧੂ ਮੂਸੇਵਾਲਾ ਨੇ ਕੀਤਾ ਇੱਕ ਹੋਰ ਮੀਲ ਪੱਥਰ ਹਾਸਲ
Sidhu Moosewala News: ਮਰਹੂਮ ਸਿੱਧੂ ਮੂਸੇਵਾਲਾ ਨੇ ਇੱਕ ਹੋਰ ਮੀਲ ਪੱਥਰ ਸਾਬਿਤ ਕੀਤਾ ਹੈ। ਸਿੱਧੂ ਨੇ ਪ੍ਰਸਿੱਧ ਰੈਪਰ ਐਮੀਵੇ ਬੰਤਾਈ ਨੂੰ ਪਛਾੜਦੇ ਹੋਏ ਪਲੇਟਫਾਰਮ `ਤੇ ਭਾਰਤੀ ਸੰਗੀਤ ਉਦਯੋਗ ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ ਹੈ।
Sidhu Moosewala News: ਮਰਹੂਮ ਸਿੱਧੂ ਮੂਸੇਵਾਲਾ (Sidhu Moosewala) ਦੇ ਯੂਟਿਊਬ ਚੈਨਲ ਨੇ ਇੱਕ ਵੱਡਾ ਮੀਲ ਪੱਥਰ ਸਾਬਿਤ ਕੀਤਾ ਹੈ। ਸਿੱਧੂ ਮੂਸੇਵਾਲਾ ਨੇ ਯੂਟਿਊਬ 'ਤੇ 20 ਮਿਲੀਅਨ ਸਬਸਕ੍ਰਾਈਬਰ ਦਾ ਅੰਕੜਾ ਪਾਰ ਕਰਨ ਵਾਲੇ ਭਾਰਤ ਦੇ ਪਹਿਲੇ ਵਿਅਕਤੀਗਤ ਕਲਾਕਾਰ ਬਣ ਕੇ ਇੱਕ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਕਾਰਨ ਸਿੱਧੂ ਨੇ ਪ੍ਰਸਿੱਧ ਰੈਪਰ ਐਮੀਵੇ ਬੰਤਾਈ ਨੂੰ ਪਛਾੜਦੇ ਹੋਏ ਪਲੇਟਫਾਰਮ 'ਤੇ ਭਾਰਤੀ ਸੰਗੀਤ ਉਦਯੋਗ ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਸਿੱਧੂ ਮੂਸੇਵਾਲਾ ਦੇ ਯੂਟਿਊਬ ਚੈਨਲ ਉਤੇ 20 ਮਿਲੀਅਨ ਤੋਂ ਵੱਧ ਸਬਸਕ੍ਰਾਈਬਰ ਹੋ ਗਏ ਹਨ। ਇਹ ਇੱਕ ਸ਼ਾਨਦਾਰ ਅੰਕੜਾ ਹੈ। ਉਹ ਭਾਰਤ ਵਿੱਚ ਪਹਿਲੇ ਵਿਅਕਤੀਗਤ ਕਲਾਕਾਰ ਹਨ, ਜਿਨ੍ਹਾਂ ਨੇ ਇਹ ਮੀਲ ਪੱਥਰ ਸਾਬਤ ਕੀਤਾ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੀ ਆਵਾਜ਼ ਨਾਲ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਸੀ। ਭਾਵੇਂ ਉਹ ਅੱਜ ਇਸ ਦੁਨੀਆ 'ਚ ਨਹੀਂ ਹੈ ਪਰ ਲੋਕ ਅੱਜ ਵੀ ਉਨ੍ਹਾਂ ਨੂੰ ਇੱਕ ਤੋਂ ਵੱਧ ਕੇ ਇੱਕ ਹਿੱਟ ਗੀਤਾਂ ਕਰਕੇ ਯਾਦ ਕਰਦੇ ਹਨ ਤੇ 7 ਅਪ੍ਰੈਲ ਨੂੰ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾ' (Sidhu Moosewala’s new song ‘Mera Na)ਰਿਲੀਜ਼ ਹੋਇਆ। ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ 'ਮੇਰਾ ਨਾਮ' (Sidhu Moosewala’s new song ‘Mera Na)ਅੱਜ ਯਾਨੀ 7 ਅਪ੍ਰੈਲ ਨੂੰ ਰਿਲੀਜ਼ ਹੋ ਗਿਆ ਹੈ ਅਤੇ ਗੀਤ ਵਿੱਚ ਰੈਪਰ ਬਰਨਾ ਬੁਆਏ (Burna Boy song Mera Na) ਦੇ ਬੋਲ ਵੀ ਸ਼ਾਮਲ ਹਨ।
ਕਾਬਿਲੇਗੌਰ ਹੈ ਕਿ ਜਵਾਹਰਕੇ ਦੇ ਪਿੰਡ ਵਿੱਚ ਹਮਲੇ ਦੌਰਾਨ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ। ਉਸ ਦੀ ਮੌਤ ਨੇ ਉਸ ਦੇ ਪਰਿਵਾਰ ਦੇ ਨਾਲ-ਨਾਲ ਉਸ ਦੇ ਫੈਨਸ ਨੂੰ ਵੀ ਹਿਲਾ ਕੇ ਰੱਖ ਦਿੱਤਾ। ਇਸ ਦੇ ਨਾਲ ਹੀ ਉਸ ਦੇ ਪਿਤਾ ਬਲਕੌਰ ਸਿੰਘ ਨੇ ਅਗਲੇ 7-8 ਸਾਲਾਂ ਤੱਕ ਆਪਣੇ ਪੁੱਤਰ ਦੇ ਗੀਤ ਰਿਲੀਜ਼ ਕਰਦੇ ਰਹਿਣ ਦਾ ਐਲਾਨ ਕੀਤਾ ਸੀ। ਇਸ ਮਗਰੋਂ ਸੋਸ਼ਲ ਮੀਡੀਆ ਉਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਕਾਫੀ ਵਧ ਗਈ ਹੈ। ਪ੍ਰਸ਼ੰਸਕ ਅੱਜ ਵੀ ਸਿੱਧੂ ਮੂਸੇਵਾਲਾ ਦੇ ਗੀਤਾਂ ਦੀ ਬੇਸਬਰੀ ਨਾਲ ਉਡੀਕ ਕਰਦੇ ਰਹਿੰਦੇ ਹਨ।
ਇਹ ਵੀ ਪੜ੍ਹੋ : Punjab News: ਫ਼ਿਰੋਜ਼ਪੁਰ 'ਚ ਵਾਪਰਿਆ ਵੱਡਾ ਹਾਦਸਾ; ਕਾਰ ਖੜ੍ਹੇ ਟਰੱਕ ਨਾਲ ਟਕਰਾਈ, ਛੇ ਮਹੀਨੇ ਦੇ ਬੱਚੇ ਸਮੇਤ 3 ਦੀ ਮੌਤ