Amritsar News: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੈਰੀਟੇਜ ਸਟ੍ਰੀਟ ਵਿੱਚ ਏਐਸਆਈ ਵੱਲੋਂ ਇਸਾਈ ਧਰਮ ਦਾ ਪ੍ਰਚਾਰ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਨੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
Trending Photos
Amritsar News: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੈਰੀਟੇਜ ਸਟ੍ਰੀਟ ਵਿੱਚ ਇੱਕ ਏਐਸਆਈ ਇਸਾਈ ਧਰਮ ਦਾ ਪ੍ਰਚਾਰ ਕਰਦੇ ਹੋਏ ਦਿਖਾਈ ਦੇਣ ਮਗਰੋਂ ਸਿੱਖ ਜਥੇਬੰਦੀਆਂ ਨੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਉਹ ਸਿਰਫ਼ ਗਰੀਬਾਂ ਦੀ ਮਦਦ ਲਈ ਕਰਦਾ ਹੈ ਜੋ ਲੋਕ ਠੀਕ ਨਹੀਂ ਹੁੰਦੇ ਉਨ੍ਹਾਂ ਦੇ ਸਿਰ ਉਤੇ ਹੱਥ ਰੱਖ ਕੇ ਪ੍ਰਭੂ ਦਾ ਨਾਮ ਲੈਂਦਾ ਹੈ।
ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਉਸ ਕਿਸੇ ਵੀ ਧਰਮ ਨੂੰ ਠੇਸ ਪਹੁੰਚਾਉਣ ਦਾ ਮਕਸਦ ਨਹੀਂ ਸੀ, ਉਹ ਸਿਰਫ਼ ਗਰੀਬਾਂ ਦੀ ਮਦਦ ਕਰਦੇ ਹਨ।
ਕਾਬਿਲੇਗੌਰ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੈਰੀਟੇਜ ਸਟ੍ਰੀਟ ਉਤੇ ਇਹ ਇਸਾਈ ਧਰਮ ਦਾ ਪ੍ਰਚਾਰ ਕਰ ਰਿਹਾ ਸੀ। ਪੁਲਿਸ ਮੁਲਾਜ਼ਮ ਨੂੰ ਇਸਾਈ ਧਰਮ ਦਾ ਪ੍ਰਚਾਰ ਕਰਦਾ ਦੇਖੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਦੀ ਸ਼ਿਕਾਇਤ ਵੀ ਕੀਤੀ ਹੈ। ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਗਈ ਕਿ ਇਹ ਪੁਲਿਸ ਕਰਮੀ ਡਿਊਟੀ ਕਰਨ ਦੀ ਬਜਾਏ ਸ੍ਰੀ ਹਰਿਮੰਦਰ ਸਾਹਿਬ ਲੋਕਾਂ ਨੂੰ ਤੰਤਰ-ਮੰਤਰ ਸਿਖਾ ਰਿਹਾ ਹੈ।
ਕਾਬਿਲੇਗੌਰ ਹੈ ਕਿ ਕਈ ਨੇਤਾਵਾਂ ਨੇ ਵੀ ਇਸ ਦੀ ਵੀਡੀਓ ਜਾਰੀ ਕਰਕੇ ਐਸਜੀਪੀਸੀ ਨੂੰ ਇਸ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਦੀ ਅਪੀਲ ਕੀਤੀ ਸੀ। ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ : Delhi News: ਫਿਰ ਦਹਿਲੀ ਰਾਜਧਾਨੀ ਦਿੱਲੀ! ਸੀਨੀਅਰ ਮੈਨੇਜਰ ਦਾ ਕਤਲ, 5 ਨੌਜਵਾਨਾਂ ਨੇ ਚਲਾਈਆਂ ਗੋਲੀਆਂ
ਭਾਜਪਾ ਆਗੂ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਵਿੱਚ ਇੱਕ ਪਗੜੀਧਾਰੀ ਪੁਲਿਸ ਮੁਲਾਜ਼ਮ ਦਿਨ-ਦਿਹਾੜੇ ਕੁਝ ਲੋਕਾਂ ਨੂੰ ਇਲਾਜ ਦੇ ਨਾਂ ’ਤੇ ਧਰਮ ਪਰਿਵਰਤਨ ਕਰਵਾਉਣ ਲਈ ਸ਼ਰੇਆਮ ਪ੍ਰਚਾਰ ਕਰ ਰਿਹਾ ਹੈ। ਇੰਨਾ ਹੀ ਨਹੀਂ, ਇਹ ਵੀ ਇਲਜ਼ਾਮ ਲਾਏ ਜਾ ਰਹੇ ਹਨ ਕਿ ਧਰਮ ਪਰਿਵਰਤਨ ਕਰਵਾਉਣ ਵਾਲਾ ਪਗੜੀਧਾਰੀ ਪੁਲਿਸ ਮੁਲਾਜ਼ਮ ਪਿੰਡ ਮਾਹਲ ਵਿੱਚ ਸਥਿਤ ਚਰਚ ਵਿੱਚ ਪਾਦਰੀ ਦਾ ਕੰਮ ਵੀ ਕਰ ਰਿਹਾ ਹੈ।
ਇਹ ਵੀ ਪੜ੍ਹੋ : Raksha Bandhan 2023: ਅੱਜ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਰੱਖੜੀ, PM ਨਰਿੰਦਰ ਮੋਦੀ ਨੇ ਦਿੱਤੀ ਵਧਾਈ