Himanta Biswa Sarma Threat News: ਪੰਜਾਬ ਪੁਲਿਸ ਲਈ ਲੋੜੀਂਦੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਕੁਝ ਸਾਥੀਆਂ ਨੂੰ ਅਸਾਮ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਇਸ ਕਾਰਵਾਈ ਤੋਂ ਨਾਰਾਜ਼ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਹੁਣ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨੂੰ ਧਮਕੀ ਦਿੱਤੀ ਹੈ। ਗੁਰਪਤਵੰਤ ਸਿੰਘ ਪੰਨੂ ਵੱਲੋਂ ਸੀਐਮ ਸਰਮਾ ਨੂੰ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ ਹੈ।


COMMERCIAL BREAK
SCROLL TO CONTINUE READING

ਗੁਰਪਤਵੰਤ ਸਿੰਘ ਪੰਨੂ ਦੀ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਲੋਕਾਂ ਨੇ ਉਨ੍ਹਾਂ ਨੂੰ ਅੰਮ੍ਰਿਤਪਾਲ ਮੁੱਦੇ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਹੈ। ਧਮਕੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਲੜਾਈ ਭਾਰਤ ਸਰਕਾਰ ਨਾਲ ਹੈ। ਇਸ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਨਾ ਫਸ ਕੇ ਹਿੰਸਾ ਦਾ ਸ਼ਿਕਾਰ ਹੋਣ ਤੋਂ ਬਚਣ। ਅਸਾਮ ਦੇ ਕਰੀਬ 12 ਪੱਤਰਕਾਰਾਂ ਨੂੰ ਹੇਮੰਤ ਬਿਸਵਾ ਸਰਮਾ ਨੂੰ ਧਮਕੀ ਦੇਣ ਲਈ ਫੋਨ ਕੀਤਾ ਗਿਆ। ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ SFJ ਦਾ ਮੈਂਬਰ ਦੱਸਦੇ ਹੋਏ ਕਿਹਾ ਹੈ ਕਿ ਇਹ ਸੰਦੇਸ਼ ਉਸ ਨੂੰ ਗੁਰਪਤਵੰਤ ਸਿੰਘ ਪੰਨੂ ਦੀ ਤਰਫੋਂ ਦਿੱਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ : Navjot Singh Sidhu News: ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ


ਧਮਕੀ 'ਚ ਕਿਹਾ ਗਿਆ ਹੈ, 'ਅਸਾਮ 'ਚ ਕੈਦ ਖਾਲਿਸਤਾਨ ਸਮਰਥਕਾਂ 'ਤੇ ਤਸ਼ੱਦਦ ਕੀਤਾ ਗਿਆ ਹੈ। CM ਸਰਮਾ ਇਸ ਨੂੰ ਧਿਆਨ ਨਾਲ ਸੁਣਨ। ਖਾਲਿਸਤਾਨ ਸਮਰਥਕਾਂ ਦੀ ਲੜਾਈ ਭਾਰਤ ਸਰਕਾਰ ਨਾਲ ਹੈ। ਅਜਿਹਾ ਨਾ ਹੋਵੇ ਕਿ ਸਰਮਾ ਇਸ ਹਿੰਸਾ ਦਾ ਸ਼ਿਕਾਰ ਹੋ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਅਸਾਮ ਸਰਕਾਰ ਪੰਜਾਬ ਤੋਂ ਆਸਾਮ ਲਿਜਾਏ ਗਏ ਅੰਮ੍ਰਿਤਪਾਲ ਦੇ ਸਮਰਥਕਾਂ 'ਤੇ ਤਸ਼ੱਦਦ ਕਰਨ ਬਾਰੇ ਸੋਚਦੀ ਹੈ ਤਾਂ ਇਸ ਲਈ ਹੇਮੰਤ ਬਿਸਵਾ ਸਰਮਾ ਜ਼ਿੰਮੇਵਾਰ ਹੋਵੇਗਾ। ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਤੱਕ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।


ਇਹ ਵੀ ਪੜ੍ਹੋ : Amritpal Singh latest News: ਪੰਜਾਬ 'ਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ BKU ਨੇ ਕੀਤਾ ਵੱਡਾ ਐਲਾਨ! ਕੱਲ੍ਹ ਹੋ ਸਕਦਾ ਹੈ ਇਹ...