2023 Year Ender Sports: ਸਾਲ 2023 ਹਾਂਗਝੂ ਵਿਖੇ ਸੰਪੰਨ ਹੋਈਆਂ ਏਸ਼ੀਅਨ ਖੇਡਾਂ ਵਿਚ ਭਾਰਤੀ ਖਿਡਾਰੀਆਂ ਨੇ ਜਿੱਥੇ ਆਪਣਾ ਹੁਣ ਤੱਕ ਦਾ ਸਰਬੋਤਮ ਪ੍ਰਦਰਸ਼ਨ ਕਰਦਿਆਂ 28 ਸੋਨੇ, 38 ਚਾਂਦੀ ਤੇ 41 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 107 ਤਮਗ਼ੇ ਜਿੱਤ ਕੇ ਤਮਗ਼ਾ ਸੂਚੀ ਵਿਚ ਚੌਥਾ ਸਥਾਨ ਹਾਸਲ ਕੀਤਾ ਸੀ। ਉੱਥੇ ਹੀ ਪੰਜਾਬ ਦੇ 33 ਖਿਡਾਰੀਆਂ ਨੇ ਵੀ ਇਨ੍ਹਾਂ ਖੇਡਾਂ ਦੇ 72 ਵਰ੍ਹਿਆ ਦੇ ਸਾਰੇ ਰਿਕਾਰਡ ਤੋੜਦਿਆਂ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 19 ਤਮਗ਼ੇ ਜਿੱਤੇ।


COMMERCIAL BREAK
SCROLL TO CONTINUE READING

ਏਸ਼ੀਅਨ ਖੇਡਾਂ ਦੇ 72 ਵਰ੍ਹਿਆ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਤੋਂ ਪਹਿਲਾਂ ਸਭ ਤੋਂ ਵੱਧ ਸੋਨ ਤਮਗ਼ੇ 1951 ਵਿਚ ਨਵੀਂ ਦਿੱਲੀ ਅਤੇ 1962 ਵਿੱਚ ਜਕਾਰਤਾ ਏਸ਼ੀਅਨ ਖੇਡਾਂ ਵਿਚ 7-7 ਸੋਨ ਤਮਗ਼ੇ ਜਿੱਤੇ ਸਨ ਅਤੇ ਇਸ ਵਾਰ ਇਹ ਰਿਕਾਰਡ ਤੋੜਦਿਆਂ ਪੰਜਾਬ ਦੇ ਖਿਡਾਰੀਆਂ ਨੇ 8 ਸੋਨ ਤਮਗ਼ੇ ਜਿੱਤ ਲਏ। ਇਸ ਤੋਂ ਇਲਾਵਾ ਪੰਜਾਬੀ ਖਿਡਾਰੀਆਂ ਨੇ ਕੁੱਲ ਸਭ ਤੋਂ ਵੱਧ 15 ਤਮਗ਼ੇ 1951 ਵਿੱਚ ਨਵੀਂ ਦਿੱਲੀ ਵਿਖੇ ਜਿੱਤੇ ਸਨ। ਇਸ ਵਾਰ ਇਹ ਵੀ ਰਿਕਾਰਡ ਤੋੜਦਿਆਂ ਕੁੱਲ 19 ਤਮਗ਼ੇ ਜਿੱਤੇ ਹਨ।


ਜੇ ਗੱਲ ਕਰੀਏ ਏਸ਼ੀਅਨ ਖੇਡਾਂ ਵਿਚ ਤਮਗ਼ੇ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਦੀ ਤਾਂ ਸਿਫ਼ਤ ਕੌਰ ਸਮਰਾ ਨੇ ਨਿਸ਼ਾਨੇਬਾਜ਼ੀ ਵਿੱਚ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਦਾ ਜਿੱਤਿਆ। 
ਕ੍ਰਿਕਟ ਦੇ ਵਿੱਚ ਸੋਨ ਤਮਗ਼ਾ ਜਿੱਤਣ ਵਾਲਿਆਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਕਨਿਕਾ ਆਹੂਜਾ ਅਤੇ ਅਮਨਜੋਤ ਕੌਰ ਦਾ ਨਾਂਅ ਸ਼ਾਮਿਲ ਸੀ।
ਏਸ਼ੀਅਨ ਖੇਡਾਂ ਵਿੱਚ ਮੋਗਾ ਦੇ ਰਹਿਣ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਦੇਸ਼ ਅਤੇ ਪੰਜਾਬ ਦੇ ਲਈ ਸੋਨੇ ਦਾ ਤਮਗ਼ਾ ਜਿੱਤਿਆ।


ਅਰਜੁਨ ਸਿੰਘ ਚੀਮਾ  ਨੇ 10 ਮੀਟਰ ਏਅਰ ਪਿਸਟਲ ਅਨੁਸ਼ਾਸਨ ਵਿੱਚ ਭਾਰਤ ਨੂੰ ਸੋਨੇ ਦਾ ਤਗਮਾ ਜਿਤਾ ਕੇ ਦਿੱਤਾ।
ਜ਼ੋਰਾਵਾਰ ਸਿੰਘ ਸੰਧੂ ਨੇ ਪੁਰਸ਼ ਟਰੈਪ ਟੀਮ ਵਿੱਚ ਮੁਕਾਬਲੇ ਵਿੱਚ ਸੋਨੇ ਦਾ ਤਗਮਾ ਜਿੱਤਿਆ।
ਕ੍ਰਿਕਟ ਵਿੱਚ ਭਾਰਤੀ ਦੇ ਸਟਾਰ ਪਲੇਅਰ ਅਰਸ਼ਦੀਪ ਸਿੰਘ ਅਤੇ ਪ੍ਰਭਸਿਮਰਨ ਸਿੰਘ ਨੇ ਪੁਰਸ਼ ਕ੍ਰਿਕਟ ਵਿੱਚ ਸੋਨੇ ਦਾ ਮੈਡਲ ਜਿੱਤਿਆ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ।  
ਪਟਿਆਲਾ ਦੀ ਵਸਨੀਕ ਪ੍ਰਨੀਤ ਕੌਰ ਨੇ ਨਿਸ਼ਾਨੇਬਾਜ਼ੀ ਵਿੱਚ ਦੇਸ਼ ਦੇ ਲਈ ਸੋਨੇ ਦਾ ਤਮਗਾ ਜਿੱਤਿਆ।


ਹਰਮਨਪ੍ਰੀਤ ਸਿੰਘ (ਕਪਤਾਨ), ਹਾਰਦਿਕ ਸਿੰਘ (ਵਾਈਸ ਕਪਤਾਨ), ਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ ਬੱਲ, ਕ੍ਰਿਸ਼ਨ ਬਹਾਦਰ ਪਾਠਕ ਤੇ ਸੁਖਜੀਤ ਸਿੰਘ ਨੇ ਪੁਰਸ਼ ਹਾਕੀ ਨੇ ਸੋਨੇ ਦਾ ਤਮਗ਼ਾ ਜਿੱਤਿਆ।


ਹਰਮਿਲਨ ਬੈਂਸ ਨੇ 800 ਮੀਟਰ ਤੇ 1500 ਮੀਟਰ ਵਿੱਚ ਦੋ ਮੈਡਲ ਚਾਂਦੀ ਅਤੇ ਜਸਵਿੰਦਰ ਸਿੰਘ ਨੇ ਰੋਇੰਗ ਵਿੱਚ ਇੱਕ ਚਾਂਦੀ ਅਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ। 



ਧਰੁਵ ਕਪਿਲਾ ਨੇ ਬੈਡਮਿੰਟਨ ਟੀਮ ਅਤੇ ਰਾਜੇਸ਼ਵਰੀ ਕੁਮਾਰੀ ਵਿੱਚ ਟਰੈਪ ਨਿਸ਼ਾਨੇਬਾਜ਼ੀ ਵਿਚ ਚਾਂਦੀ ਦਾ ਤਮਗ਼ਾ ਜਿੱਤਿਆ।
ਕਾਂਸੀ ਦੇ ਤਮਗ਼ੇ ਜਿੱਤਣ ਵਾਲਿਆਂ ਵਿੱਚ ਵਿਜੈਵੀਰ ਸਿੱਧੂ ਨੇ ਨਿਸ਼ਾਨੇਬਾਜ਼ੀ, ਸਤਨਾਮ ਸਿੰਘ, ਸੁਖਮੀਤ ਸਿੰਘ ਤੇ ਚਰਨਜੀਤ ਸਿੰਘ ਨੇ ਰੋਇੰਗ, ਮੰਜੂ ਰਾਣੀ ਨੇ ਪੈਦਲ ਦੌੜ ਅਤੇ ਸਿਮਰਨਜੀਤ ਕੌਰ ਨੇ ਤੀਰਅੰਦਾਜ਼ੀ ਵਿਚ ਕਾਂਸੀ ਦਾ ਤਮਗਾ ਜਿੱਤਿਆ।