Sports News: ਸੀਐਮ ਮਾਨ ਨੇ `ਖੇਡਾਂ ਵਤਨ ਪੰਜਾਬ ਦੀਆਂ` ਦਾ ਕੀਤਾ ਆਗਾਜ਼; ਖਿਡਾਰੀਆਂ ਦੇ ਖਾਤਿਆਂ `ਚ ਟਰਾਂਸਫਰ ਕੀਤੀ ਇਨਾਮ ਰਾਸ਼ੀ
Sports News: ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant mann) ਨੇ ਬਠਿੰਡਾ `ਚ `ਖੇਡਾਂ ਵਤਨ ਪੰਜਾਬ ਦੀਆਂ` ਸੀਜ਼ਨ-2 ਦਾ ਉਦਘਾਟਨ ਕੀਤਾ।
Sports News: ਮੁੱਖ ਮੰਤਰੀ ਭਗਵੰਤ ਮਾਨ ਨੇ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦੀ ਸ਼ੁਰੂਆਤ ਮੌਕੇ 2017 ਤੋਂ 2022 ਤੱਕ ਇਨਾਮੀ ਰਾਸ਼ੀ ਤੋਂ ਵਾਂਝੇ ਖਿਡਾਰੀਆਂ ਦੇ ਖਾਤਿਆਂ ਵਿੱਚ 5 ਕਰੋੜ 94 ਲੱਖ ਰੁਪਏ ਟਰਾਂਸਫਰ ਕੀਤੇ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant mann) ਨੇ ਬਠਿੰਡਾ 'ਚ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦਾ ਉਦਘਾਟਨ ਕੀਤਾ।
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦਾ ਆਗਾਜ਼ ਪੰਜਾਬ ਸੀਐਮ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਕੀਤਾ। ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨ ਤੋਂ ਬਾਅਦ ਖੇਡ ਮਸ਼ਾਲ ਬਠਿੰਡਾ ਲਿਆਂਦੀ ਗਈ, ਜਿਸ ਨੂੰ ਅੰਤਰਰਾਸ਼ਟਰੀ ਖਿਡਾਰੀ ਵੱਲੋਂ ਰੌਸ਼ਨ ਕੀਤਾ ਗਿਆ। ਮਾਰਚ ਪਾਸਟ ’ਚ ਸਾਰੇ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ।
ਇਸ ਤੋਂ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਗਾਇਕ ਹਰਜੀਤ ਹਰਮਨ, ਦਰਸ਼ਨਜੀਤ, ਕੁਲਵਿੰਦਰ ਬਿੱਲਾ,ਯਾਸਿਰ ਹੁਸੈਨ, ਨੇ ਆਪਣੀ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਇਸ ਤੋਂ ਇਲਾਵਾ ਗੱਤਕਾ, ਗਿੱਧਾ, ਭੰਗੜਾ, ਜਿਮਨਾਸਟਿਕ ਅਤੇ ਪੀ. ਟੀ. ਸ਼ੋਅ ਵੀ ਹੋਇਆ।
ਇਸ ਦੌਰਾਨ ਭਗਵੰਤ ਮਾਨ ਨੇ ਵਾਲੀਬਾਲ ਦਾ ਮੈਚ ਵੀ ਖੇਡਿਆ। ਪਹਿਲੀ ਵਾਰ ਪੰਜਾਬ ਦੀਆਂ ਖੇਡਾਂ ਵਿੱਚ ਸ਼ਾਮਲ ਰਗਬੀ ਖੇਡ ਵੀ ਖਿੱਚ ਦਾ ਕੇਂਦਰ ਰਹੇਗੀ। ਇਸ ਤੋਂ ਇਲਾਵਾ ਵਾਲੀਬਾਲ ਅਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ।
ਇਹ ਵੀ ਪੜ੍ਹੋ : Punjab News: ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ! ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਲਈ ਰਾਹ ਪੱਧਰਾ!
ਇਸ ਤੋਂ ਇਲਾਵਾ ਫਿਲਮ ਅਭਿਨੇਤਾ ਅਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਵੀ ਪ੍ਰਦਰਸ਼ਨ ਕਰਨਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਦੇ ਪੱਧਰ ਨੂੰ ਉਪਰ ਚੁੱਕਣ ਲਈ ਸਰਕਾਰ ਹਰ ਉਪਰਾਲਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਖਿਡਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।
ਕਾਬਿਲੇਗੌਰ ਹੈ ਕਿ ਵੱਖ-ਵੱਖ ਉਮਰ ਵਰਗਾਂ ਵਿੱਚ ਬਲਾਕ ਤੋਂ ਲੈ ਕੇ ਰਾਜ ਪੱਧਰ ਤੱਕ 35 ਖੇਡ ਮੁਕਾਬਲੇ ਕਰਵਾਏ ਜਾਣਗੇ। ਰਾਜ ਪੱਧਰੀ ਜੇਤੂਆਂ ਨੂੰ ਕੁੱਲ 7 ਕਰੋੜ ਰੁਪਏ ਦਿੱਤੇ ਜਾਣਗੇ। ਦਰਅਸਲ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-1 ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ : LPG Cylinder Price News: ਆਮ ਲੋਕਾਂ ਨੂੰ ਵੱਡੀ ਰਾਹਤ! 200 ਰੁਪਏ ਸਸਤਾ ਹੋਵੇਗਾ ਐਲਪੀਜੀ ਸਿਲੰਡਰ