CWG 2022 ’ਚ ਪੰਜਾਬ ਦਾ ਨਾਮ ਚਮਕਾਉਣ ਵਾਲਿਆਂ ਨੂੰ ਸਰਕਾਰ ਵਲੋਂ 9.30 ਕਰੋੜ ਦਾ ਇਨਾਮ
Advertisement
Article Detail0/zeephh/zeephh1321001

CWG 2022 ’ਚ ਪੰਜਾਬ ਦਾ ਨਾਮ ਚਮਕਾਉਣ ਵਾਲਿਆਂ ਨੂੰ ਸਰਕਾਰ ਵਲੋਂ 9.30 ਕਰੋੜ ਦਾ ਇਨਾਮ

ਰਾਸ਼ਟਰ ਮੰਡਲ ਖੇਡਾਂ ’ਚ ਸੂਬੇ ਦਾ ਨਾਮ ਚਮਕਾਉਣ ਵਾਲੇ ਖਿਡਾਰੀਆਂ ਨੂੰ CM ਭਗਵੰਤ ਮਾਨ ਵਲੋਂ ਨਗਦ ਇਨਾਮ ਰਾਸ਼ੀ (Cash Prize) ਨਾਲ ਸਨਮਾਨਿਤ ਕੀਤਾ ਜਾਵੇਗਾ।

CWG 2022 ’ਚ ਪੰਜਾਬ ਦਾ ਨਾਮ ਚਮਕਾਉਣ ਵਾਲਿਆਂ ਨੂੰ ਸਰਕਾਰ ਵਲੋਂ 9.30 ਕਰੋੜ ਦਾ ਇਨਾਮ

ਚੰਡੀਗੜ੍ਹ: ਇੰਗਲੈਂਡ ਦੇ ਬਰਮਿੰਘਮ ਵਿਖੇ ਹਾਲ ’ਚ ਹੀ ਸੰਪਨ ਹੋਈਆਂ ਰਾਸ਼ਟਰ-ਮੰਡਲ (Commonwealth games 2022) ’ਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ 23 ਖਿਡਾਰੀਆਂ ਨੂੰ ਪੰਜਾਬ ਸਰਕਾਰ ਸਨਮਾਨਿਤ ਕਰੇਗੀ। ਖਿਡਾਰੀਆਂ ਨੂੰ ਸਨਮਾਨਿਤ ਕੀਤੇ ਜਾਣ ਬਾਰੇ ਜਾਣਕਾਰੀ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਦਿੱਤੀ। 

 

ਖੇਡਾਂ ’ਚ ਮੋਹਰੀ ਸੂਬਾ ਬਣਾਉਣ ਦੀ ਦਿਸ਼ਾ ’ਚ ਸਰਕਾਰ ਦਾ ਉਪਰਾਲਾ 
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਖੇਡਾਂ ’ਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਰਾਸ਼ਟਰ ਮੰਡਲ ਖੇਡਾਂ ’ਚ ਸੂਬੇ ਦਾ ਨਾਮ ਚਮਕਾਉਣ ਵਾਲੇ ਖਿਡਾਰੀਆਂ ਨੂੰ CM ਭਗਵੰਤ ਮਾਨ ਵਲੋਂ ਨਗਦ ਇਨਾਮ ਰਾਸ਼ੀ (Cash Prize) ਨਾਲ ਸਨਮਾਨਿਤ ਕੀਤਾ ਜਾਵੇਗਾ। ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਖੇਡ ਨੀਤੀ ਤਹਿਤ ਚਾਂਦੀ ਦਾ ਤਮਗ਼ਾ (Silver Medal) ਜੇਤੂ ਖਿਡਾਰੀ ਨੂੰ 50 ਲੱਖ ਰੁਪਏ, ਕਾਂਸੀ ਦਾ ਤਮਗਾ (Bronze Medal) ਜੇਤੂ ਨੂੰ 40 ਲੱਖ ਰੁਪਏ ਅਤੇ ਹਿੱਸਾ ਲੈਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ। 

ਤਮਗ਼ੇ ਜਿੱਤਣ ਵਾਲੇ ਖਿਡਾਰੀਆਂ ਦੇ ਨਾਮ ਦੀ ਜਾਣਕਾਰੀ
ਇਸ ਮੌਕੇ ਖੇਡ ਮੰਤਰੀ ਨੇ ਦੱਸਿਆ ਕਿ ਬਰਮਿੰਘਮ ’ਚ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ, ਜਿਨ੍ਹਾਂ ’ਚੋਂ 19 ਖਿਡਾਰੀਆਂ ਨੇ 3 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ। ਵੇਟਲਿਫਟਰ ਵਿਕਾਸ ਠਾਕੁਰ (Vikas Thakur), ਪੁਰਸ਼ ਹਾਕੀ ਟੀਮ ਦੇ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ ਤੇ ਜੁਗਰਾਜ ਸਿੰਘ, ਮਹਿਲਾ ਕ੍ਰਿਕਟ  ਟੀਮ ਦੀ ਹਰਮਨਪ੍ਰੀਤ ਕੌਰ(Harmanpree Kaur) , ਹਰਲੀਨ ਦਿਓਲ (Harleen Deol) ਤੇ ਤਾਨੀਆ ਭਾਟੀਆ ਨੇ ਚਾਂਦੀ ਦਾ ਤਮਗਾ ਜਿੱਤਿਆ। ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ।

 

 ਇਸ ਤੋਂ ਇਲਾਵਾ ਜੂਡੋ ਵਿੱਚ ਜਸਲੀਨ ਸੈਣੀ, ਅਥਲੈਟਿਕਸ ਵਿੱਚ ਨਵਜੀਤ ਕੌਰ ਢਿੱਲੋਂ ਅਤੇ ਸਾਈਕਲਿੰਗ ਵਿੱਚ ਨਮਨ ਕਪਿਲ ਤੇ ਵਿਸ਼ਵਜੀਤ ਸਿੰਘ ਨੇ ਹਿੱਸਾ ਲਿਆ।

 

Trending news