ਫੌਜ ਦੀ ਭਰਤੀ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਹੋਵੇਗੀ ਭਰਤੀ, ਰਜਿਸਟ੍ਰੇਸ਼ਨ ਸ਼ੁਰੂ

ਫ਼ੌਜ ਦੇ ਆਰਮੀ ਭਰਤੀ ਦਫ਼ਤਰ ਪਟਿਆਲਾ ਵਲੋਂ ਹਰ ਸਾਲ ਦੀ ਤਰ੍ਹਾਂ ਭਾਰਤੀ ਫ਼ੌਜ 'ਚ ਵੱਖ-ਵੱਖ ਅਹੁਦਿਆਂ ਲਈ ਭਰਤੀ ਰੈਲੀ 6 ਅਗਸਤ ਤੋਂ 20 ਅਗਸਤ ਤੱਕ ਕਰਵਾਈ ਜਾ ਰਹੀ ਹੈ। 

ਫੌਜ ਦੀ ਭਰਤੀ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਹੋਵੇਗੀ ਭਰਤੀ, ਰਜਿਸਟ੍ਰੇਸ਼ਨ ਸ਼ੁਰੂ

ਚੰਡੀਗੜ੍ਹ: ਫ਼ੌਜ ਦੇ ਆਰਮੀ ਭਰਤੀ ਦਫ਼ਤਰ ਪਟਿਆਲਾ ਵਲੋਂ ਹਰ ਸਾਲ ਦੀ ਤਰ੍ਹਾਂ ਭਾਰਤੀ ਫ਼ੌਜ 'ਚ ਵੱਖ-ਵੱਖ ਅਹੁਦਿਆਂ ਲਈ ਭਰਤੀ ਰੈਲੀ 6 ਅਗਸਤ ਤੋਂ 20 ਅਗਸਤ ਤੱਕ ਕਰਵਾਈ ਜਾ ਰਹੀ ਹੈ। ਇਸ ਰੈਲੀ 'ਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ।

ਇਹ ਜਾਣਕਾਰੀ ਆਰਮੀ ਭਰਤੀ ਡਾਇਰੈਕਟਰ ਕਰਨਲ ਆਰਆਰ ਚੰਦੇਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਭਰਤੀ 'ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਆਨਲਾਈਨ ਰਜਿਸਟੇ੍ਸ਼ਨ ਵੈਬਸਾਇਟ 'ਤੇ ਕਰਵਾਉਣੀ ਜ਼ਰੂਰੀ ਹੈ ਤੇ ਇਹ ਆਨਲਾਈਨ ਰਜਿਸਟੇ੍ਸ਼ਨ 6 ਜੂਨ ਤੋਂ 20 ਜੁਲਾਈ 2021 ਤੱਕ ਜਾਰੀ ਹੋਵੇਗੀ।

ਕਰਨਲ ਚੰਦੇਲ ਨੇ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਫ਼ੌਜ 'ਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਚੁੱਕੀ ਹੈ, ਜਿਸ ਵਿੱਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ।

 

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਫ਼ੌਜ ਦੀ ਵੈਬਸਾਈਟ 'ਤੇ ਜਾ ਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਕਰਨਲ ਚੰਦੇਲ ਨੇ ਦੱਸਿਆ ਕਿ ਪਟਿਆਲਾ-ਸੰਗਰੂਰ ਰੋਡ 'ਤੇ ਸਥਿਤ ਫ਼ਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ ਹੋਣ ਵਾਲੀ ਇਸ ਭਰਤੀ ਰੈਲੀ 'ਚ ਸਿਪਾਹੀ ਜਨਰਲ ਡਿਊਟੀ, ਸਿਪਾਹੀ ਤਕਨੀਕੀ, ਸਿਪਾਹੀ ਕਲਰਕ, ਸਟੋਰ ਕੀਪਰ ਟੈਕਨੀਕਲ (ਐੱਸਕੇਟੀ) ਤੇ ਸਿਪਾਹੀ ਤਕਨੀਕੀ ਦੀ ਭਰਤੀ ਕੀਤੀ ਜਾਵੇਗੀ।

 

 

ਪੰਜਾਬੀ ਜਾਗਰਣ 'ਚ ਲੱਗੀ ਖਬਰ ਮੁਤਾਬਿਕ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਫ਼ੌਜ ਦੀ ਵੈਬਸਾਈਟ 'ਤੇ ਜਾ ਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਕਰਨਲ ਚੰਦੇਲ ਨੇ ਦੱਸਿਆ ਕਿ ਪਟਿਆਲਾ-ਸੰਗਰੂਰ ਰੋਡ 'ਤੇ ਸਥਿਤ ਫ਼ਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ ਹੋਣ ਵਾਲੀ ਇਸ ਭਰਤੀ ਰੈਲੀ 'ਚ ਸਿਪਾਹੀ ਜਨਰਲ ਡਿਊਟੀ, ਸਿਪਾਹੀ ਤਕਨੀਕੀ, ਸਿਪਾਹੀ ਕਲਰਕ, ਸਟੋਰ ਕੀਪਰ ਟੈਕਨੀਕਲ (ਐੱਸਕੇਟੀ) ਤੇ ਸਿਪਾਹੀ ਤਕਨੀਕੀ ਦੀ ਭਰਤੀ ਕੀਤੀ ਜਾਵੇਗੀ।