Wrestler Protest: ਸ਼ਿਕਾਇਤ ਕਰਨ ਵਾਲੇ ਪਹਿਲਵਾਨਾਂ ਨੂੰ ਦਿੱਲੀ ਪੁਲਿਸ ਨੇ ਦਿੱਤੀ ਸੁਰੱਖਿਆ
Wrestler Protest: ਪਹਿਲਵਾਨਾਂ ਵੱਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ੁਰੂ ਕੀਤੇ ਗਏ ਸੰਘਰਸ਼ ਦਾ ਮਾਮਲਾ ਭਖਦਾ ਜਾ ਰਿਹਾ ਹੈ। WFI ਚੀਫ ਖ਼ਿਲਾਫ ਹੋਣ ਮਗਰੋਂ ਪੁਲਿਸ ਨੇ ਪਹਿਲਵਾਨਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ।
Wrestler Protest: ਦਿੱਲੀ ਪੁਲਿਸ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀਆਂ ਸੱਤ ਮਹਿਲਾ ਸ਼ਿਕਾਇਤਕਰਤਾਵਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਸ਼ਿਕਾਇਤਕਰਤਾਵਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ WFI ਚੀਫ ਦੇ ਖਿਲਾਫ ਇੱਕ ਦਿਨ ਪਹਿਲਾਂ ਦੋ FIR ਦਰਜ ਕੀਤੀਆਂ ਗਈਆਂ ਹਨ।
ਇਸ ਦੌਰਾਨ ਓਲੰਪਿਕ ਤਮਗਾ ਜੇਤੂ ਅਤੇ ਪਹਿਲਵਾਨ ਯੋਗੇਸ਼ਵਰ ਦੱਤ ਨੇ ਕਿਹਾ ਕਿ ਪਹਿਲਵਾਨਾਂ ਨੂੰ ਹੁਣ ਆਪਣੀ ਖੇਡ 'ਤੇ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਐੱਫਆਈਆਰ ਹੋ ਗਈ ਹੈ। ਕਾਬਿਲੇਗੌਰ ਹੈ ਕਿ ਯੋਗੇਸ਼ਵਰ ਦੱਤ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਕਮੇਟੀ ਦੇ ਮੈਂਬਰ ਵੀ ਹਨ।
ਯੋਗੇਸ਼ਵਰ ਦੱਤ ਨੇ ਕਿਹਾ ਕਿ ਜਦੋਂ ਤੁਸੀਂ ਇਸ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਵੋਗੇ ਤਾਂ ਹੀ ਪੁਲਿਸ ਕਾਰਵਾਈ ਕਰੇਗੀ। ਜੇਕਰ ਕੋਈ ਘਰ ਬੈਠਦਾ ਹੈ ਤਾਂ ਪੁਲਿਸ ਕੋਈ ਕਾਰਵਾਈ ਨਹੀਂ ਕਰੇਗੀ। ਪਹਿਲਵਾਨਾਂ ਨੂੰ ਇਹ ਤਿੰਨ ਮਹੀਨੇ ਪਹਿਲਾਂ ਕਰ ਲੈਣਾ ਚਾਹੀਦਾ ਸੀ। ਮੈਂ ਪਹਿਲਾਂ ਵੀ ਕਿਹਾ ਸੀ ਕਿ ਜੇਕਰ ਉਹ ਕਾਰਵਾਈ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਸ ਦੀ ਰਿਪੋਰਟ ਕਰਨੀ ਚਾਹੀਦੀ ਹੈ।
ਰਾਸ਼ਟਰੀ ਰਾਜਧਾਨੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ਨੂੰ ਸਿਆਸੀ ਪਾਰਟੀਆਂ ਦਾ ਸਮਰਥਨ ਮਿਲ ਰਿਹਾ ਹੈ।
ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਐਤਵਾਰ ਨੂੰ ਪਹਿਲਵਾਨਾਂ ਦੀ ਮੰਗ ਦੀ ਹਮਾਇਤ 'ਚ ਮੌਕੇ ਉਪਰ ਪਹੁੰਚੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬ੍ਰਿਜ ਭੂਸ਼ਣ ਕੁਸ਼ਤੀ ਸੰਘ ਦੇ ਪ੍ਰਧਾਨ ਬਣੇ ਰਹਿਣਗੇ, ਉਦੋਂ ਤੱਕ ਕੋਈ ਇਨਸਾਫ਼ ਨਹੀਂ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦਾ ਨੌਜਵਾਨ ਇਨਸਾਫ ਲਈ ਲੜ ਰਿਹਾ ਹੈ... ਦੇਸ਼ ਦੇ ਹਾਕਮ ਦੇ ਕੰਨਾਂ ਉਤੇ ਜੂੰ ਵੀ ਨਹੀਂ ਸਿਰਕ ਰਹੀ।
ਇਹ ਵੀ ਪੜ੍ਹੋ : Ludhiana Gas Leak: ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ; ਗੈਸ ਲੀਕ ਹੋਣ ਕਰਕੇ ਕਈ ਲੋਕਾਂ ਦੀ ਮੌਤ, ਕਈ ਜ਼ਖ਼ਮੀ
ਤੁਹਾਨੂੰ ਦੱਸ ਦੇਈਏ ਕਿ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਸਮੇਤ ਭਾਰਤ ਦੇ ਚੋਟੀ ਦੇ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਹਨ ਅਤੇ ਕਿਹਾ ਹੈ ਕਿ ਜਦੋਂ ਤੱਕ ਡਬਲਯੂਐੱਫਆਈ ਦੇ ਪ੍ਰਧਾਨ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਹ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਨਹੀਂ ਛੱਡਣਗੇ।
ਇਹ ਵੀ ਪੜ੍ਹੋ : CRPF Recruitment 2023: CRPF 'ਚ ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਅਰਜ਼ੀ ਦੀ ਪ੍ਰਕਿਰਿਆ