Australia vs South Africa: ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਵਿੱਚ ਸ਼ਾਨਦਾਰ ਮੈਚਾਂ ਦਾ ਦੌਰ ਜਾਰੀ ਹੈ। ਅੱਜ (12 ਅਕਤੂਬਰ) ਵਿਸ਼ਵ ਕੱਪ ਵਿੱਚ ਦੱਖਣੀ ਅਫਰੀਕਾ ਤੇ ਆਸਟ੍ਰੇਲੀਆ ਵਿਚਾਲੇ ਰੋਮਾਂਚਿਕ ਮੈਚ ਚੱਲ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਬਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਦੱਖਣੀ ਅਫਰੀਕਾ ਨੇ ਆਸ੍ਰਟੇਲੀਆ ਅੱਗੇ ਮੈਚ ਜਿੱਤਣ ਲਈ 312 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਦੱਖਣੀ ਅਫਰੀਕਾ ਦੀ ਸ਼ੁਰੂਆਤ ਸ਼ਾਨਦਾਰ ਰਹੀ। ਕਪਤਾਨ ਤੇਂਬਾ ਬਾਵੁਮਾ ਤੇ ਵਿਕਟਕੀਪਰ ਬੱਲੇਬਾਜ਼ ਕਵਿੰਟਨ ਡੀ ਕਾਕ ਨੇ ਮਿਲ ਕੇ ਪਹਿਲੀ ਵਿਕਟ ਲਈ 108 ਦੌੜਾਂ ਦੀ ਸਾਂਝੇਦਾਰੀ ਕੀਤੀ।


ਗਲੇਨ ਮੈਕਸਵੈੱਲ ਨੇ ਬਾਵੁਮਾ ਨੂੰ ਆਊਟ ਕਰਕੇ ਇਸ ਸਾਂਝੇਦਾਰੀ ਦਾ ਅੰਤ ਕੀਤਾ। ਬਾਵੁਮਾ ਨੇ 55 ਗੇਂਦਾਂ 'ਚ ਦੋ ਚੌਕਿਆਂ ਦੀ ਮਦਦ ਨਾਲ 35 ਦੌੜਾਂ ਬਣਾਈਆਂ। ਬਾਵੁਮਾ ਦੇ ਆਊਟ ਹੋਣ ਤੋਂ ਬਾਅਦ ਰੈਸੀ ਵੈਨ ਡੇਰ ਡੁਸਨ ਅਤੇ ਡੀ ਕਾਕ ਵਿਚਾਲੇ 58 ਦੌੜਾਂ ਦੀ ਸਾਂਝੇਦਾਰੀ ਹੋਈ। 28 ਦੌੜਾਂ ਬਣਾਉਣ ਵਾਲੇ ਡੁਸੇਨ ਨੂੰ ਲੈੱਗ ਸਪਿਨਰ ਐਡਮ ਜ਼ਾਂਪਾ ਨੇ ਆਊਟ ਕੀਤਾ।


ਡੁਸੈਨ ਦੇ ਆਊਟ ਹੋਣ ਤੋਂ ਥੋੜ੍ਹੀ ਦੇਰ ਬਾਅਦ ਹੀ ਵਿਕਟਕੀਪਰ ਬੱਲੇਬਾਜ਼ ਕਵਿੰਟਨ ਡੀ ਕਾਕ ਨੇ ਪੈਟ ਕਮਿੰਸ ਦੀ ਗੇਂਦ 'ਤੇ ਛੱਕਾ ਲਗਾ ਕੇ ਆਪਣਾ ਸੈਂਕੜਾ ਪੂਰਾ ਕੀਤਾ। ਮੌਜੂਦਾ ਵਿਸ਼ਵ ਕੱਪ ਵਿੱਚ ਡੀ ਕਾਕ ਦਾ ਇਹ ਲਗਾਤਾਰ ਦੂਜਾ ਸੈਂਕੜਾ ਸੀ। ਡੀ ਕਾਕ ਨੇ 106 ਗੇਂਦਾਂ ਦਾ ਸਾਹਮਣਾ ਕਰਦਿਆਂ 109 ਦੌੜਾਂ ਬਣਾਈਆਂ, ਜਿਸ ਵਿੱਚ ਅੱਠ ਚੌਕੇ ਅਤੇ ਪੰਜ ਛੱਕੇ ਸ਼ਾਮਲ ਸਨ। ਦੱਖਣੀ ਅਫਰੀਕਾ ਦੇ ਬੱਲੇਬਾਜ਼ਾਂ ਦੀ ਤੂਫਾਨੀ ਬੱਲੇਬਾਜ਼ੀ ਜਾਰੀ ਰਹੀ। ਏਡਨ ਮਾਰਕਰਮ, ਹੇਨਰਿਕ ਕਲਾਸੇਨ, ਮਾਰਕੋ ਜੈਨਸਨ ਨੇ ਵੀ ਕੰਗਾਰੂ ਗੇਂਦਬਾਜ਼ਾਂ ਤੋਂ ਕਾਫੀ ਦੌੜਾਂ ਬਟੋਰੀਆਂ।


ਇਹ ਵੀ ਪੜ੍ਹੋ : Punjab News: 1 ਨਵੰਬਰ ਨੂੰ ਹੋ ਸਕਦੀ ਹੈ 'ਪੰਜਾਬ ਐਗਰੀਕਲਚਰਲ ਯੂਨੀਵਰਸਿਟੀ' 'ਚ ਖੁੱਲ੍ਹੀ ਬਹਿਸ!


ਮਾਰਕਰਮ ਨੇ 44 ਗੇਂਦਾਂ ਵਿੱਚ ਸੱਤ ਚੌਕਿਆਂ ਅਤੇ ਇੱਕ ਛੱਕੇ ਦੀ ਮਦਦ ਨਾਲ 56 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਨੇ ਆਪਣੇ ਪਹਿਲੇ ਮੈਚ 'ਚ ਸ਼੍ਰੀਲੰਕਾ ਨੂੰ 102 ਦੌੜਾਂ ਨਾਲ ਹਰਾ ਕੇ ਵਿਸ਼ਵ ਕੱਪ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਉਸ ਮੈਚ ਵਿੱਚ, ਏਡਨ ਮਾਰਕਰਮ, ਕਵਿੰਟਨ ਡੀ ਕਾਕ ਅਤੇ ਰਾਸੀ ਵੈਨ ਡੇਰ ਡੁਸਨ ਨੇ ਦੱਖਣੀ ਅਫਰੀਕਾ ਲਈ ਸੈਂਕੜੇ ਲਗਾਏ ਸਨ। ਦੂਜੇ ਪਾਸੇ ਆਸਟ੍ਰੇਲੀਆ ਨੂੰ ਆਪਣੇ ਪਹਿਲੇ ਮੈਚ ਵਿੱਚ ਭਾਰਤ ਹੱਥੋਂ ਛੇ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।


ਇਹ ਵੀ ਪੜ੍ਹੋ : Bihar Train Accident: ਬਿਹਾਰ 'ਚ ਟਰੇਨ ਦੀਆਂ 23 ਬੋਗੀਆਂ ਪਟੜੀ ਤੋਂ ਉਤਰੀਆਂ, 4 ਲੋਕਾਂ ਦੀ ਮੌਤ; 100 ਤੋਂ ਵੱਧ ਜ਼ਖਮੀ