Kot Kapura News(Khem Chand): ਕੋਟਕਪੂਰਾ ਦੇ ਡਾ ਚੰਦਾਂ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਨਦੀਪ ਕੌਰ ਨੇ ਗੱਤਕਾ ਦੇ ਮੁਕਾਬਲੇ ਵਿੱਚੋਂ ਗੋਲਡ ਮੈਡਲ ਜਿੱਤਿਆ ਹੈ। ਨੈਸ਼ਨਲ ਪੱਧਰ ਦੀਆਂ ਇਹ ਖੇਡਾਂ ਛੱਤੀਸਗੜ੍ਹ ਵਿਖੇ ਹੋਈਆਂ ਸਨ। ਮਨਦੀਪ ਕੌਰ ਦਾ ਅੱਜ ਉਸਦੇ ਸ਼ਹਿਰ ਵਿੱਚ ਵਾਪਸ ਪਰਤਣ 'ਤੇ ਬੱਸ ਸਟੈਂਡ ਅਤੇ ਸਕੂਲ ਵਿੱਚ ਸਕੂਲ ਪ੍ਰਬੰਧਕਾਂ ਸਮੇਤ ਖੇਡ ਪ੍ਰੇਮੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀ ਆਰ ਓ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਖਿਡਾਰਨ ਨੂੰ ਵਿਧਾਨ ਸਭਾ ਸਪੀਕਰ ਵਲੋਂ ਨਕਦ ਇਨਾਮ ਦੇਣ ਦਾ ਵੀ ਐਲਨ ਕੀਤਾ ।


COMMERCIAL BREAK
SCROLL TO CONTINUE READING

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਮਨਦੀਪ ਕੌਰ ਨੇ ਸਾਡੇ ਸਕੂਲ ਦਾ ਮਾਣ ਵਧਾਇਆ ਹੈ। ਜਿਸ ਦੇ ਮੱਦੇਨਜ਼ਰ ਸਕੂਲ ਵੱਲੋਂ ਉਸ ਦੀ ਪੜਾਈ ਸਮੇਤ ਖੇਡਾਂ ਨੂੰ ਲੈ ਕੇ ਸਾਰ ਪ੍ਰਬੰਧ ਮੁਫ਼ਤ ਕਰਾਂਗੇ।


ਉਧਰ ਮਨਦੀਪ ਕੌਰ ਨੇ ਕਿਹਾ ਕਿ ਸ਼ੁਰੂ ਤੋਂ ਹੀ ਮੇਰਾ ਗੱਤਕਾ ਵਿੱਚ ਬਹੁਤ ਹੀ ਜ਼ਿਆਦਾ ਰੁਚੀ ਸੀ, ਜਿਸ ਕਰਕੇ ਮੈਂ ਇਸ ਖੇਡ ਨੂੰ ਚੁਣਿਆ। ਇਹ ਖੇਡ ਲੜਕੀਆਂ ਲਈ ਬਹੁਤ ਜਿਆਦਾ ਵਧੀਆਂ ਹੈ, ਕਿਉਂਕਿ ਗੱਤਰਾ ਸਿਰਫ ਖੇਡ ਹੀ ਨਹੀਂ ਸਗੋਂ ਆਤਮ ਰੱਖਿਆ ਲਈ ਵੀ ਬਹੁਤ ਜ਼ਰੂਰੀ ਹੈ। ਮਨਦਪੀ ਨੇ ਕਿਹਾ ਉਹ ਆਪਣੀ ਪੜਾਈ ਨੂੰ ਪੂਰੀ ਕਰਕੇ ਵੱਡੀ ਅਫ਼ਸਰ ਬਣਨਾ ਚਾਹੁੰਦੀ ਹੈ। 


ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ 'ਤੇ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ ਵਧਾਈ ਦਿੱਤੀ ਹੈ। ਸੰਧਵਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਨੇ ਛੱਤੀਸਗੜ੍ਹ ਵਿਖੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ, ਜੋ ਕਿ ਇਸ ਕੋਟਕਪੂਰਾ ਇਲਾਕੇ ਲਈ ਤੇ ਸੂਬੇ ਲਈ ਮਾਣ ਵਾਲੀ ਗੱਲ ਹੈ।


ਸਪੀਕਰ ਨੇ ਇਸ ਹੋਣਹਾਰ ਬੱਚੀ ਦੀ ਸ਼ਾਨਦਾਰ ਪ੍ਰਾਪਤੀ ‘ਤੇ ਮਾਪਿਆਂ, ਅਧਿਆਪਕਾਂ ਅਤੇ ਕੋਚ ਸਾਹਿਬਾਨ ਨੂੰ ਮੁਬਾਰਕਬਾਦ ਦਿੰਦਿਆਂ ਆਸ ਜਤਾਈ ਕਿ ਇਹ ਬੱਚੀ ਭਵਿੱਖ ਵਿੱਚ ਵੀ ਬੁਲੰਦੀਆਂ ਛੂਹੇਗੀ। ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸੇ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੰਗੇ ਖਿਡਾਰੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਖਿਡਾਰੀਆਂ ਨੂੰ ਨੀਤੀ ਤਹਿਤ ਸਰਕਾਰੀ ਨੌਕਰੀਆਂ ਵੀ ਪ੍ਰਦਾਨ ਕਰ ਰਹੀ ਹੈ।