Ind vs Aus 4th Test Match: ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਖੇਡੋ ਚੌਥੇ ਟੈਸਟ ਦੇ ਦੂਜੇ ਦਿਨ ਸਮਾਪਤ ਹੋ ਗਿਆ। ਯਸ਼ਸਵੀ ਜੈਸਵਾਲ ਅਤੇ ਵਿਰਾਟ ਕੋਹਲੀ ਨੇ ਚੰਗੀ ਸਾਂਝੇਦਾਰੀ ਕੀਤੀ ਅਤੇ ਟੀਮ ਦੇ ਸਕੋਰ ਨੂੰ ਸੰਭਾਲਿਆ। ਮੈਲਬੋਰਨ ਕ੍ਰਿਕਟ ਗਰਾਊਂਡ 'ਤੇ ਖੇਡੇ ਜਾ ਰਹੇ ਮੈਚ ਦੇ ਦੂਜੇ ਦਿਨ ਆਸਟ੍ਰੇਲੀਆ ਨੇ 6 ਵਿਕਟਾਂ ਅਤੇ 311 ਦੌੜਾਂ ਨਾਲ ਅੱਗੇ ਖੇਡਣਾ ਸ਼ੁਰੂ ਕੀਤਾ। ਦਿਨ ਦੀ ਖੇਡ ਖਤਮ ਹੋਣ ਤੋਂ ਪਹਿਲਾਂ ਮੇਜ਼ਬਾਨ ਟੀਮ ਆਸਟ੍ਰੇਲੀਆ 122.4 ਓਵਰਾਂ 'ਚ 474 ਦੌੜਾਂ 'ਤੇ ਆਲ ਆਊਟ ਹੋ ਗਈ।


COMMERCIAL BREAK
SCROLL TO CONTINUE READING

ਸਟੀਵ ਸਮਿਥ ਨੇ ਸਭ ਤੋਂ ਵੱਡੀ ਪਾਰੀ ਖੇਡੀ। ਕਪਤਾਨ ਪੈਟ ਕਮਿੰਸ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਿਆ। ਦਿਨ ਦੀ ਖੇਡ ਖਤਮ ਹੋਣ ਤੋਂ ਪਹਿਲਾਂ ਟੀਮ ਇੰਡੀਆ ਨੇ ਪਹਿਲੀ ਪਾਰੀ ਸ਼ੁਰੂ ਕੀਤੀ।


ਟੀਮ ਨੇ ਸਟੰਪ ਤੱਕ 46 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 164 ਦੌੜਾਂ ਬਣਾਈਆਂ। ਯਸ਼ਸਵੀ ਜੈਸਵਾਲ ਨੇ ਵੱਡੀ ਪਾਰੀ ਖੇਡੀ। ਇਸ ਦੇ ਨਾਲ ਹੀ ਮੈਚ ਦੇ ਪਹਿਲੇ ਦਿਨ ਆਸਟ੍ਰੇਲੀਆਈ ਟੀਮ ਦੇ ਪਹਿਲੇ ਚਾਰ ਬੱਲੇਬਾਜ਼ਾਂ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ ਅਤੇ ਟੀਮ ਦੇ ਸਕੋਰ ਨੂੰ ਮਜ਼ਬੂਤ ​​ਸਥਿਤੀ 'ਤੇ ਪਹੁੰਚਾਇਆ।