IND vs ENG Semi Final Highlights: ਭਾਰਤੀ ਟੀਮ ਨੇ ਸੈਮੀਫਾਈਨਲ 'ਚ ਇੰਗਲੈਂਡ ਨੂੰ ਹਰਾਇਆ, 10 ਸਾਲ ਬਾਅਦ ਟੀ-20 ਵਿਸ਼ਵ ਕੱਪ ਦੇ ਫਾਈਨਲ 'ਚ ਪਹੁੰਚਿਆ ਭਾਰਤ
Advertisement
Article Detail0/zeephh/zeephh2311632

IND vs ENG Semi Final Highlights: ਭਾਰਤੀ ਟੀਮ ਨੇ ਸੈਮੀਫਾਈਨਲ 'ਚ ਇੰਗਲੈਂਡ ਨੂੰ ਹਰਾਇਆ, 10 ਸਾਲ ਬਾਅਦ ਟੀ-20 ਵਿਸ਼ਵ ਕੱਪ ਦੇ ਫਾਈਨਲ 'ਚ ਪਹੁੰਚਿਆ ਭਾਰਤ

India vs England Highlights, T20 World Cup 2024 Semi-Finals: ਟੀ-20 ਵਿਸ਼ਵ ਕੱਪ 2024 ਦਾ ਦੂਜਾ ਸੈਮੀਫਾਈਨਲ ਮੈਚ ਵੀਰਵਾਰ ਨੂੰ ਭਾਰਤੀ ਟੀਮ ਅਤੇ ਇੰਗਲੈਂਡ ਵਿਚਾਲੇ ਖੇਡਿਆ ਗਿਆ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਨੇ ਦੂਜੇ ਸੈਮੀਫਾਈਨਲ 'ਚ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾ ਦਿੱਤਾ।

 

IND vs ENG Semi Final Highlights: ਭਾਰਤੀ ਟੀਮ ਨੇ ਸੈਮੀਫਾਈਨਲ 'ਚ ਇੰਗਲੈਂਡ ਨੂੰ ਹਰਾਇਆ,  10 ਸਾਲ ਬਾਅਦ ਟੀ-20 ਵਿਸ਼ਵ ਕੱਪ ਦੇ ਫਾਈਨਲ 'ਚ ਪਹੁੰਚਿਆ ਭਾਰਤ

IND vs ENG Semi Final Highlights: ਰੋਹਿਤ ਸ਼ਰਮਾ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ 2024 'ਚ ਧਮਾਲ ਮਚਾ ਦਿੱਤੀ ਹੈ ਅਤੇ ਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ। ਭਾਰਤੀ ਟੀਮ ਨੇ ਵੀਰਵਾਰ (27 ਜੂਨ) ਨੂੰ ਖੇਡੇ ਗਏ ਸੈਮੀਫਾਈਨਲ ਮੈਚ ਵਿੱਚ ਇੰਗਲੈਂਡ ਦੀ ਟੀਮ ਨੂੰ 68 ਦੌੜਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ 2 ਸਾਲ ਪੁਰਾਣਾ (IND vs ENG Semi Final)  ਬਦਲਾ ਵੀ ਲਿਆ ਗਿਆ ਹੈ।

ਦਰਅਸਲ, ਪਿਛਲੇ ਟੀ-20 ਵਿਸ਼ਵ ਕੱਪ 2022 ਦੇ ਸੈਮੀਫਾਈਨਲ (IND vs ENG Semi Final) 'ਚ ਇੰਗਲੈਂਡ ਨੇ ਭਾਰਤੀ ਟੀਮ ਨੂੰ 10 ਵਿਕਟਾਂ ਨਾਲ ਹਰਾ ਕੇ ਬਾਹਰ ਕਰ ਦਿੱਤਾ ਸੀ। ਹੁਣ ਰੋਹਿਤ ਬ੍ਰਿਗੇਡ ਨੇ ਉਸ ਹਾਰ ਦਾ ਬਦਲਾ ਲੈਂਦਿਆਂ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਦੋਵਾਂ ਟੀਮਾਂ ਵਿਚਾਲੇ ਮੌਜੂਦਾ ਸੈਮੀਫਾਈਨਲ ਮੈਚ ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ 'ਚ ਖੇਡਿਆ ਗਿਆ।

ਇਹ ਵੀ ਪੜ੍ਹੋ: IND vs ENG Semifinal: ਟੀਮ ਇੰਡੀਆ ਦੇ ਇਹ 6 ਖਿਡਾਰੀ ਸੈਮੀਫਾਈਨਲ 'ਚ ਇੰਗਲੈਂਡ ਨੂੰ ਕਰਨਗੇ ਢੇਰ

IND vs ENG Semi Final Highlights
ਭਾਰਤ ਨੇ ਸੈਮੀਫਾਈਨਲ 'ਚ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ 2024 ਦੇ ਫਾਈਨਲ 'ਚ ਜਗ੍ਹਾ ਬਣਾ ਲਈ ਹੈ। ਗੁਆਨਾ 'ਚ ਖੇਡੇ ਗਏ ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 20 ਓਵਰਾਂ 'ਚ 7 ਵਿਕਟਾਂ ਗੁਆ ਕੇ 171 ਦੌੜਾਂ ਬਣਾਈਆਂ।

ਜਵਾਬ 'ਚ ਇੰਗਲੈਂਡ ਦੀ ਟੀਮ 16.4 ਓਵਰਾਂ 'ਚ 103 ਦੌੜਾਂ 'ਤੇ ਸਿਮਟ ਗਈ। ਹੁਣ ਭਾਰਤ ਦਾ ਸਾਹਮਣਾ 29 ਜੂਨ ਨੂੰ ਬਾਰਬਾਡੋਸ ਵਿੱਚ ਹੋਣ ਵਾਲੇ ਖ਼ਿਤਾਬੀ ਮੁਕਾਬਲੇ ਵਿੱਚ ਦੱਖਣੀ ਅਫਰੀਕਾ ਨਾਲ ਹੋਵੇਗਾ। ਭਾਰਤੀ ਟੀਮ ਤੀਜੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ 'ਚ ਪਹੁੰਚੀ ਹੈ।

ਇਸ ਤੋਂ ਪਹਿਲਾਂ ਟੀਮ ਇੰਡੀਆ ਨੇ 2007 ਅਤੇ 2014 'ਚ ਫਾਈਨਲ ਖੇਡਿਆ ਸੀ। ਦੋਵਾਂ ਐਡੀਸ਼ਨਾਂ 'ਚ ਮਹਿੰਦਰ ਸਿੰਘ ਧੋਨੀ ਕਪਤਾਨ ਸਨ। ਹੁਣ ਟੀਮ ਇੰਡੀਆ ਰੋਹਿਤ ਸ਼ਰਮਾ ਦੀ ਕਪਤਾਨੀ 'ਚ 10 ਸਾਲ ਬਾਅਦ ਫਾਈਨਲ 'ਚ ਪਹੁੰਚੀ ਹੈ। ਭਾਰਤੀ ਟੀਮ ਇੱਕ ਸਾਲ ਦੇ ਅੰਦਰ ਲਗਾਤਾਰ ਦੂਜੇ ਆਈਸੀਸੀ ਟੂਰਨਾਮੈਂਟ ਦੇ ਫਾਈਨਲ ਵਿੱਚ ਪਹੁੰਚੀ ਹੈ ਇਸ ਤੋਂ ਪਹਿਲਾਂ ਟੀਮ ਇੰਡੀਆ 2023 ਵਨਡੇ ਵਿਸ਼ਵ ਕੱਪ ਵਿੱਚ ਵੀ ਫਾਈਨਲ ਵਿੱਚ ਪਹੁੰਚੀ ਸੀ। 

 

Trending news