India vs New Zealand Semifinal, World Cup 2023: ਅੱਜ (15 ਨਵੰਬਰ) ਭਾਰਤ ਦੀ ਮੇਜ਼ਬਾਨੀ ਕਰ ਰਹੇ ਵਨਡੇ ਵਿਸ਼ਵ ਕੱਪ 2023 ਵਿੱਚ ਬਹੁਤ ਖਾਸ ਦਿਨ ਹੈ। ਅੱਜ ਹੀ ਟੂਰਨਾਮੈਂਟ ਦਾ ਪਹਿਲਾ ਸੈਮੀਫਾਈਨਲ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ, ਜਿਸ 'ਚ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। 


COMMERCIAL BREAK
SCROLL TO CONTINUE READING

ਭਾਰਤੀ ਟੀਮ ਅੰਕ ਸੂਚੀ 'ਚ ਸਿਖਰ 'ਤੇ ਰਹਿ ਕੇ ਸੈਮੀਫਾਈਨਲ 'ਚ ਪਹੁੰਚ ਗਈ ਹੈ, ਜਦਕਿ ਨਿਊਜ਼ੀਲੈਂਡ ਨੇ ਚੌਥੇ ਸਥਾਨ 'ਤੇ ਰਹਿ ਕੇ ਸੈਮੀਫਾਈਨਲ 'ਚ ਜਗ੍ਹਾ ਬਣਾਈ ਹੈ। ਹਾਲਾਂਕਿ ਇਸ ਮੈਚ 'ਚ ਨਿਊਜ਼ੀਲੈਂਡ ਦੀ ਟੀਮ ਦਾ ਮਨੋਬਲ ਉੱਚਾ ਰਹੇਗਾ, ਕਿਉਂਕਿ ਆਈਸੀਸੀ ਟੂਰਨਾਮੈਂਟਾਂ 'ਚ ਭਾਰਤ ਖਿਲਾਫ਼ ਉਸ ਦਾ ਰਿਕਾਰਡ ਸ਼ਾਨਦਾਰ ਰਿਹਾ ਹੈ। 2003 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਨੇ ਆਈਸੀਸੀ ਟੂਰਨਾਮੈਂਟਾਂ ਵਿੱਚ ਨਿਊਜ਼ੀਲੈਂਡ ਖਿਲਾਫ ਸੱਤ ਮੈਚ ਖੇਡੇ ਹਨ। ਇਨ੍ਹਾਂ ਵਿੱਚੋਂ ਪੰਜ ਮੈਚ ਕੀਵੀ ਟੀਮ ਨੇ ਜਿੱਤੇ। ਜਦਕਿ ਭਾਰਤ ਨੇ ਸਿਰਫ਼ ਇੱਕ ਮੈਚ ਜਿੱਤਿਆ ਹੈ। 2019 ODI ਵਿਸ਼ਵ ਕੱਪ ਵਿੱਚ ਗਰੁੱਪ ਪੜਾਅ ਦਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ।


ਇਹ ਵੀ ਪੜ੍ਹੋ: ICC ODI World Cup Semifinal: ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਭਾਰਤ ਤੇ ਨਿਊਜ਼ੀਲੈਂਡ 'ਚ ਮੁਕਾਬਲਾ ਭਲਕੇ; ਟੀਮ ਇੰਡੀਆ ਨੂੰ ਕੀਵੀ ਦੇਣਗੇ ਕੜੀ ਟੱਕਰ


ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਮੁੰਬਈ ਦੇ ਵਾਨਖੜੇ ਸਟੇਡੀਅਮ 'ਚ ਟਾਸ ਜਿੱਤਣ ਵਾਲੀ ਟੀਮ ਕੀ ਫੈਸਲਾ ਕਰੇਗੀ। ਜੇਕਰ ਅਸੀਂ ਇਸ ਮੈਦਾਨ 'ਤੇ ਵਿਸ਼ਵ ਕੱਪ 2023 ਦੇ ਰਿਕਾਰਡ 'ਤੇ ਨਜ਼ਰ ਮਾਰੀਏ ਤਾਂ ਟਾਸ ਜਿੱਤਣ ਵਾਲਾ ਕਪਤਾਨ ਆਪਣੀਆਂ ਅੱਖਾਂ ਬੰਦ ਕਰਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕਰੇਗਾ। ਇੱਥੇ ਹੁਣ ਤੱਕ 4 ਮੈਚ ਹੋ ਚੁੱਕੇ ਹਨ ਅਤੇ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 3 ਵਿੱਚ ਜਿੱਤ ਦਰਜ ਕੀਤੀ ਹੈ। ਅਫਗਾਨਿਸਤਾਨ ਨੂੰ ਆਸਟਰੇਲੀਆ ਤੋਂ ਇਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਸ ਮੈਚ ਵਿੱਚ ਵੀ ਆਸਟਰੇਲੀਆ ਦੀ ਹਾਰ ਯਕੀਨੀ ਲੱਗ ਰਹੀ ਸੀ ਪਰ ਮੈਕਸਵੈੱਲ ਦੀ ਪਾਰੀ ਨੇ ਉਨ੍ਹਾਂ ਨੂੰ ਬਚਾ ਲਿਆ ਸੀ।


ਜੇਕਰ ਵਰਲਡ ਕੱਪ 'ਚ ਦੋਵਾਂ ਟੀਮਾਂ ਵਿਚਾਲੇ ਹੋਏ ਮੁਕਾਬਲੇ ਦੀ ਗੱਲ ਕਰੀਏ ਤਾਂ ਦੋਵੇਂ ਕੁੱਲ 9 ਵਾਰ ਇਕ ਦੂਜੇ ਨਾਲ ਭਿੜ ਚੁੱਕੇ ਹਨ। ਇਸ ਦੌਰਾਨ ਨਿਊਜ਼ੀਲੈਂਡ ਦੀ ਟੀਮ ਨੇ ਪੰਜ ਮੈਚ ਜਿੱਤੇ ਹਨ, ਜਦਕਿ ਭਾਰਤ ਨੂੰ ਸਿਰਫ਼ ਚਾਰ ਮੌਕਿਆਂ 'ਤੇ ਹੀ ਸਫਲਤਾ ਮਿਲੀ ਹੈ। ਅਜਿਹੇ 'ਚ ਭਾਰਤੀ ਟੀਮ ਇਨ੍ਹਾਂ ਅੰਕੜਿਆਂ ਨੂੰ ਬਰਾਬਰੀ 'ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ।


ਭਾਰਤ ਤੇ ਨਿਊਜ਼ੀਲੈਂਡ ਦੀਆਂ ਟੀਮਾਂ 15 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ, ਜਿਸ ਵਿੱਚ ਆਈਸੀਸੀ ਟੂਰਨਾਮੈਂਟਾਂ ਜਿਵੇਂ ਕਿ ਵਨਡੇ ਵਿਸ਼ਵ ਕੱਪ, ਟੀ-20 ਵਿਸ਼ਵ ਕੱਪ, ਚੈਂਪੀਅਨਜ਼ ਟਰਾਫੀ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਸ਼ਾਮਲ ਹਨ। ਇਨ੍ਹਾਂ 'ਚੋਂ ਭਾਰਤ ਨੇ ਸਿਰਫ਼ ਚਾਰ ਮੈਚ ਜਿੱਤੇ ਹਨ ਜਦਕਿ ਨਿਊਜ਼ੀਲੈਂਡ ਨੇ 10 ਜਿੱਤੇ ਹਨ। ਇੱਕ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਟੀਮ ਇੰਡੀਆ ਨੇ 1987 ਦੇ ਵਿਸ਼ਵ ਕੱਪ 'ਚ ਨਿਊਜ਼ੀਲੈਂਡ ਨੂੰ ਦੋ ਵਾਰ ਹਰਾਇਆ ਸੀ।


ਇਹ ਵੀ ਪੜ੍ਹੋ: Bhai Dooj 2023: ਅੱਜ ਭਾਈ ਦੂਜ ਦੇ ਦਿਨ, ਇਸ ਸ਼ੁਭ ਸਮੇਂ 'ਤੇ ਆਪਣੇ ਭਰਾ ਨੂੰ ਲਗਾਓ ਤਿਲਕ