Ind vs Pak Women's Asia Cup Highlights: ਭਾਰਤ ਨੇ ਮਹਿਲਾ ਏਸ਼ੀਆ ਕੱਪ 'ਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਭਾਰਤੀ ਮਹਿਲਾ ਟੀਮ ਨੇ ਆਪਣੇ ਪਹਿਲੇ ਮੈਚ ਵਿੱਚ ਪਾਕਿਸਤਾਨੀ ਮਹਿਲਾ ਟੀਮ ਨੂੰ 7 ਵਿਕਟਾਂ ਨਾਲ ਹਰਾਇਆ ਹੈ। ਭਾਰਤ ਨੇ 109 ਦੌੜਾਂ ਦਾ ਟੀਚਾ 15ਵੇਂ ਓਵਰ ਦੀ ਪਹਿਲੀ ਗੇਂਦ 'ਤੇ ਹਾਸਲ ਕਰ ਲਿਆ। ਭਾਰਤ ਲਈ ਸਮ੍ਰਿਤੀ ਮੰਧਾਨਾ (45) ਅਤੇ ਸ਼ੈਫਾਲੀ ਵਰਮਾ (40) ਨੇ ਸ਼ਾਨਦਾਰ ਪਾਰੀਆਂ ਖੇਡੀਆਂ। ਮਹਿਲਾ ਏਸ਼ੀਆ ਕੱਪ 'ਚ ਪਾਕਿਸਤਾਨ 'ਤੇ ਭਾਰਤ ਦੀ ਇਹ 12ਵੀਂ ਜਿੱਤ ਹੈ। ਸ਼੍ਰੀਲੰਕਾ 'ਚ ਮਹਿਲਾ ਏਸ਼ੀਆ ਕੱਪ ਖੇਡਿਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਦੀਪਤੀ ਸ਼ਰਮਾ ਨੇ ਇਸ ਮੈਚ ਵਿੱਚ ਭਾਰਤ (Ind vs Pak)  ਲਈ ਸਭ ਤੋਂ ਵੱਧ 3 ਵਿਕਟਾਂ ਲਈਆਂ। ਉਸ ਨੂੰ ਪਲੇਅਰ ਆਫ ਦ ਮੈਚ ਦਾ ਐਵਾਰਡ ਮਿਲਿਆ। ਭਾਰਤ ਲਈ ਸਮ੍ਰਿਤੀ ਮੰਧਾਨਾ ਨੇ ਸਭ ਤੋਂ ਵੱਧ 45 ਦੌੜਾਂ (31 ਗੇਂਦਾਂ) ਬਣਾਈਆਂ। ਭਾਰਤੀ ਟੀਮ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਹੈ। ਭਾਰਤ ਨੇ 109 ਦੌੜਾਂ ਦਾ ਟੀਚਾ 15ਵੇਂ ਓਵਰ ਦੀ ਪਹਿਲੀ ਗੇਂਦ 'ਤੇ ਹਾਸਲ ਕਰ ਲਿਆ। ਕਪਤਾਨ ਹਰਮਨਪ੍ਰੀਤ ਕੌਰ (5) ਅਤੇ ਜੇਮੀਮਾ ਰੌਡਰਿਗਜ਼ (3) ਅਜੇਤੂ ਰਹੀਆਂ। ਇਸ ਤੋਂ ਪਹਿਲਾਂ ਸਮ੍ਰਿਤੀ ਮੰਧਾਨਾ 45 ਦੌੜਾਂ, ਸ਼ੈਫਾਲੀ ਵਰਮਾ 40 ਅਤੇ ਡੀ ਹੇਮਲਤਾ 14 ਦੌੜਾਂ ਬਣਾ ਕੇ ਆਊਟ ਹੋ ਗਈਆਂ ਸਨ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਪਾਕਿਸਤਾਨ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ  (Ind vs Pak)  ਕਰਨ ਦਾ ਫੈਸਲਾ ਕੀਤਾ। ਇਸ ਦੌਰਾਨ ਪਾਕਿਸਤਾਨ ਦੀ ਟੀਮ 108 ਦੌੜਾਂ ਦੇ ਸਕੋਰ 'ਤੇ ਢੇਰ ਹੋ ਗਈ। ਜਵਾਬ 'ਚ ਭਾਰਤ ਨੇ ਸਮ੍ਰਿਤੀ ਮੰਧਾਨਾ ਅਤੇ ਸ਼ੈਫਾਲੀ ਵਰਮਾ ਦੀਆਂ ਜ਼ਬਰਦਸਤ ਪਾਰੀਆਂ ਦੇ ਦਮ 'ਤੇ ਜਿੱਤ ਦਰਜ ਕੀਤੀ। ਭਾਰਤ ਲਈ ਗੇਂਦਬਾਜ਼ਾਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦੀਪਤੀ ਸ਼ਰਮਾ ਨੇ 3 ਵਿਕਟਾਂ ਲਈਆਂ।


ਇਹ ਵੀ ਪੜ੍ਹੋ:  Punjab Weather Update: ਪੰਜਾਬ 'ਚ ਜਲਦ ਬਾਰਿਸ਼ ਦੀ ਸੰਭਾਵਨਾ ! ਬਦਲੇਗਾ ਮੌਸਮ ਦਾ ਮਿਜ਼ਾਜ 

ਦੂਜੇ  ਪਾਸੇ ਟੀਮ ਇੰਡੀਆ ਨੇ ਪਾਕਿਸਤਾਨ ਨੂੰ 108 ਦੌੜਾਂ ਦੇ ਸਕੋਰ 'ਤੇ ਆਲ ਆਊਟ ਕਰ ਦਿੱਤਾ ਸੀ। ਨਿਦਾ ਡਾਰ ਦੀ ਕਪਤਾਨੀ ਵਾਲੀ ਪਾਕਿਸਤਾਨੀ ਟੀਮ ਲਈ ਅਮੀਨ ਨੇ ਸਭ ਤੋਂ ਵੱਧ 25 ਦੌੜਾਂ ਬਣਾਈਆਂ।