Ind vs Sa 2nd Test: ਭਾਰਤ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੂੰ ਮਹਿਜ਼ 55 ਦੌੜਾਂ ਉਤੇ ਆਲਆਊਟ ਕਰ ਦਿੱਤਾ।
Trending Photos
Ind vs Sa 2nd Test: ਦੂਜੇ ਟੈਸਟ ਦੀ ਪਹਿਲੀ ਪਾਰੀ 'ਚ ਦੱਖਣੀ ਅਫਰੀਕਾ ਦੀ ਟੀਮ 55 ਦੌੜਾਂ 'ਤੇ ਆਲ ਆਊਟ ਹੋ ਗਈ ਸੀ। ਟੀਮ ਭਾਰਤ ਖਿਲਾਫ਼ ਆਪਣੇ ਸਭ ਤੋਂ ਘੱਟ ਸਕੋਰ 'ਤੇ ਆਊਟ ਹੋ ਗਈ ਸੀ।
ਕੇਪਟਾਊਨ ਦੇ ਨਿਊਲੈਂਡਸ ਸਟੇਡੀਅਮ 'ਚ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਰ ਟੀਮ ਲੰਚ ਸੈਸ਼ਨ ਦੀ ਸਮਾਪਤੀ ਤੱਕ ਵੀ ਟਿਕ ਨਹੀਂ ਸਕੀ। ਦੱਖਣੀ ਅਫਰੀਕਾ ਨੇ ਸੈਂਚੁਰੀਅਨ 'ਚ ਪਹਿਲਾ ਟੈਸਟ ਜਿੱਤ ਕੇ ਸੀਰੀਜ਼ 'ਚ 1-0 ਨਾਲ ਅੱਗੇ ਹੈ।
ਜਵਾਬ 'ਚ ਭਾਰਤੀ ਪਾਰੀ ਦੀ ਸ਼ੁਰੂਆਤ ਹੋ ਚੁੱਕੀ ਹੈ। ਟੀਮ ਨੇ 1.4 ਓਵਰ ਤੋਂ ਬਾਅਦ ਇੱਕ ਵਿਕਟ ਦੇ ਨੁਕਸਾਨ ਦੇ 17 ਦੌੜਾਂ ਬਣਾ ਲਈਆਂ ਹਨ। ਯਸ਼ਸਵੀ ਜੈਸਵਾਲ ਬਿਨਾਂ ਖਾਤੇ ਖੋਲ੍ਹੇ ਆਊਟ ਹੋ ਗਏ ਹਨ।
ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਦੇ 11 ਖਿਡਾਰੀਆਂ ਨੇ ਸਿਰਫ 23.2 ਓਵਰਾਂ ਦੀ ਬੱਲੇਬਾਜ਼ੀ ਕੀਤੀ।
ਭਾਰਤ ਵੱਲੋਂ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ 6 ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ ਤੇ ਮੁਕੇਸ਼ ਕੁਮਾਰ ਨੇ 2-2 ਵਿਕਟਾਂ ਹਾਸਲ ਕੀਤੀਆਂ। ਦੱਖਣੀ ਅਫਰੀਕਾ ਵੱਲੋਂ ਕਾਇਲ ਵੇਰਿਅਨ ਨੇ 15 ਅਤੇ ਡੇਵਿਡ ਬੇਡਿੰਘਮ ਨੇ 12 ਦੌੜਾਂ ਬਣਾਈਆਂ। ਬਾਕੀ ਬੱਲੇਬਾਜ਼ 6 ਦੌੜਾਂ ਦਾ ਸਕੋਰ ਵੀ ਪਾਰ ਨਹੀਂ ਕਰ ਸਕੇ।
ਪਹਿਲੇ ਮੈਚ 'ਚ ਸਾਧਾਰਣ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਗੇਂਦਬਾਜ਼ਾਂ ਨੇ ਇਸ ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਹੰਮਦ ਸਿਰਾਜ ਨੇ ਸਭ ਤੋਂ ਵੱਧ ਛੇ ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ ਤੇ ਮੁਕੇਸ਼ ਕੁਮਾਰ ਨੇ ਦੋ-ਦੋ ਵਿਕਟਾਂ ਹਾਸਲ ਕੀਤੀਆਂ। ਦੱਖਣੀ ਅਫ਼ਰੀਕਾ ਦੇ ਸਿਰਫ਼ ਦੋ ਬੱਲੇਬਾਜ਼ ਹੀ ਦੋਹਰੇ ਅੰਕੜੇ ਨੂੰ ਛੂਹ ਸਕੇ।
ਇਹ ਵੀ ਪੜ੍ਹੋ : Truck Bus Drivers Protest Update: ਪੈਟਰੋਲ ਪੰਪਾਂ ਤੇ ਕਈ ਜ਼ਿਲ੍ਹਿਆਂ 'ਚ ਮਿਲੀ ਰਾਹਤ, ਕਈ ਥਾਂਈ ਹਾਲੇ ਵੀ ਲੰਬੀ ਕਤਾਰ 'ਚ ਲੋਕ
ਕਾਇਲ ਵਰਨੇ ਨੇ 15 ਦੌੜਾਂ ਅਤੇ ਡੇਵਿਡ ਬੇਡਿੰਘਮ ਨੇ 12 ਦੌੜਾਂ ਦਾ ਯੋਗਦਾਨ ਪਾਇਆ। ਇਸ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਦੋਹਰੇ ਅੰਕੜੇ ਨੂੰ ਛੂਹ ਨਹੀਂ ਸਕਿਆ। ਏਡਨ ਮਾਰਕਰਮ (2 ਦੌੜਾਂ), ਡੀਨ ਐਲਗਰ (4 ਦੌੜਾਂ), ਟੋਨੀ ਡੀ ਜਾਰਜੀ (2 ਦੌੜਾਂ), ਟ੍ਰਿਸਟਨ ਸਟੱਬਸ (3 ਦੌੜਾਂ), ਮਾਰਕੋ ਜੈਨਸਨ (0 ਦੌੜਾਂ), ਕੇਸ਼ਵ ਮਹਾਰਾਜ (3 ਦੌੜਾਂ), ਕਾਗਿਸੋ ਰਬਾਡਾ (5 ਦੌੜਾਂ), ਨੰਦਰੇ ਬਰਗਰ (4 ਦੌੜਾਂ) ਆਊਟ ਹੋ ਗਏ।
ਇਹ ਵੀ ਪੜ੍ਹੋ : Assam Accident News: ਆਸਾਮ 'ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਅਤੇ ਟਰੱਕ ਦੀ ਹੋਈ ਟੱਕਰ, 12 ਦੀ ਮੌਤ