Ravichandran Ashwin Retirement​: ਭਾਰਤੀ ਕ੍ਰਿਕਟਰ ਰਵੀਚੰਦਰਨ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।  ਇਸ ਗੱਲ ਦਾ ਐਲਾਨ ਉਨ੍ਹਾਂ ਗਾਬਾ ਟੈਸਟ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਕੀਤਾ। ਅਸ਼ਵਿਨ ਕਪਤਾਨ ਰੋਹਿਤ ਸ਼ਰਮਾ ਦੇ ਨਾਲ ਪ੍ਰੈੱਸ ਕਾਨਫਰੰਸ 'ਚ ਪਹੁੰਚੇ ਸਨ ਅਤੇ ਉੱਥੇ ਇਸ ਦਾ ਐਲਾਨ ਕੀਤਾ। ਸੰਨਿਆਸ ਤੋਂ ਪਹਿਲਾਂ ਅਸ਼ਵਿਨ ਨੂੰ ਵਿਰਾਟ ਕੋਹਲੀ ਨਾਲ ਡਰੈਸਿੰਗ ਰੂਮ 'ਚ ਬੈਠੇ ਦੇਖਿਆ ਗਿਆ। ਇਸ ਦੌਰਾਨ ਕੋਹਲੀ ਨੇ ਉਨ੍ਹਾਂ ਨੂੰ ਜੱਫੀ ਵੀ ਪਾਈ। ਅਸ਼ਵਿਨ ਐਡੀਲੇਡ ਡੇ ਨਾਈਟ ਟੈਸਟ 'ਚ ਟੀਮ ਇੰਡੀਆ ਦਾ ਹਿੱਸਾ ਸਨ।