ਹਾਰਦਿਕ ਪੰਡਿਆ ਦੇ ਘਰ ਆਇਆ ਨੰਨ੍ਹਾ ਮਹਿਮਾਨ, ਚਾਹੁਣ ਵਾਲੇ ਦੇ ਰਹੇ ਨੇ ਵਧਾਈਆਂ

ਭਾਰਤੀ ਕ੍ਰਿਕਟ ਟੀਮ ਦੇ ਆਲਰਾਉਂਡਰ ਕ੍ਰਿਕਟਰ ਹਾਰਦਿਕ ਪੰਡਿਆ ਦੇ ਘਰ ਖੁਸ਼ੀਆਂ ਆਈਆਂ ਹਨ

ਹਾਰਦਿਕ ਪੰਡਿਆ ਦੇ ਘਰ ਆਇਆ ਨੰਨ੍ਹਾ ਮਹਿਮਾਨ, ਚਾਹੁਣ ਵਾਲੇ ਦੇ ਰਹੇ ਨੇ ਵਧਾਈਆਂ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਆਲਰਾਉਂਡਰ ਕ੍ਰਿਕਟਰ ਹਾਰਦਿਕ ਪੰਡਿਆ ਦੇ ਘਰ ਖੁਸ਼ੀਆਂ ਆਈਆਂ ਹਨ। ਦਰਅਸਲ, ਹਾਰਦਿਕ ਪੰਡਿਆ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਨਤਾਸ਼ਾ ਸਟੈਨਕੋਵਿਕ ਨੇ ਬੇਟੇ ਨੂੰ ਜਨਮ ਦਿੱਤਾ ਹੈ। ਹਾਰਦਿਕ ਨੇ ਆਪਣੇ ਬੇਟੇ ਦੀ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। 

ਪੰਡਯਾ ਨੇ ਆਪਣੇ ਟਵਿਟਰ ਹੈਂਡਲ ’ਤੇ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ- We are blessed with our baby boy। ਦੱਸ ਦੇਈਏ ਕਿ ਹਾਰਦਿਕ ਨੇ ਆਪਣੀ ਪੋਸਟ ’ਚ ਆਪਣੇ ਬੇਟੇ ਦੇ ਹੱਥ ਦੀ ਤਸਵੀਰ ਵੀ ਸਾਂਝੀ ਕੀਤੀ ਹੈ। 

 

ਹਾਰਦਿਕ ਦੇ ਘਰ ਨੰਨ੍ਹੇ ਮਹਿਮਾਨ ਦੇ ਆਉਣ ’ਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਵਧਾਈ ਦੇਣੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਕੋਵਿਡ-19 ਮਹਾਮਾਰੀ ਦੌਰਾਨ ਭਾਰਤ ’ਚ ਹੋਈ ਤਾਲਾਬੰਦੀ ਦੌਰਾਨ ਹਾਰਦਿਕ ਅਤੇ ਨਤਾਸ਼ਾ ਨੇ ਵਿਆਹ ਕਰ ਲਿਆ ਸੀ।