T20 World Cup Team India Squad: ਟੀ-20 ਵਿਸ਼ਵ ਕੱਪ ਲਈ ਟੀਮ ਦਾ ਐਲਾਨ; ਸ਼ੁਭਮਨ ਗਿੱਲ ਨੂੰ 15 ਮੈਂਬਰੀ ਟੀਮ `ਚ ਨਹੀਂ ਮਿਲੀ ਥਾਂ
T20 World Cup Team India Squad: ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ੁਭਮਨ ਗਿੱਲ ਨੂੰ ਭਾਰਤੀ ਟੀਮ ਵਿੱਚ 15 ਮੈਂਬਰੀ ਟੀਮ ਵਿੱਚ ਥਾਂ ਨਹੀਂ ਮਿਲੀ ਹੈ।
T20 World Cup Team India Squad: ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਆਈਸੀਸੀ ਦੇ ਅਨੁਸਾਰ, ਟੀਮ ਦਾ ਐਲਾਨ 1 ਮਈ ਦੀ ਸਮਾਂ ਸੀਮਾ ਤੋਂ ਪਹਿਲਾਂ ਕੀਤਾ ਜਾਣਾ ਹੈ। ਸ਼ੁਭਮਨ ਗਿੱਲ ਨੂੰ ਭਾਰਤੀ ਟੀਮ ਵਿੱਚ 15 ਮੈਂਬਰੀ ਟੀਮ ਵਿੱਚ ਥਾਂ ਨਹੀਂ ਮਿਲੀ ਹੈ। ਅਜਿਹੇ 'ਚ ਅੱਜ ਬੀਸੀਸੀਆਈ ਨੇ ਕਾਫੀ ਸੋਚ-ਵਿਚਾਰ ਤੋਂ ਬਾਅਦ ਟੀਮ ਇੰਡੀਆ ਦਾ ਐਲਾਨ ਕੀਤਾ ਹੈ।
ਭਾਰਤੀ ਟੀਮ ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਟੀ-20 ਵਿਸ਼ਵ ਕੱਪ ਖੇਡਣ ਜਾ ਰਹੀ ਹੈ। ਕੇਐੱਲ ਰਾਹੁਲ ਅਤੇ ਈਸ਼ਾਨ ਕਿਸ਼ਨ ਵਰਗੇ ਦਿੱਗਜ ਖਿਡਾਰੀਆਂ ਨੂੰ ਟੀਮ 'ਚ ਜਗ੍ਹਾ ਨਹੀਂ ਦਿੱਤੀ ਗਈ ਹੈ, ਜਦਕਿ ਸੰਜੂ ਸੈਮਸਨ ਅਤੇ ਰਿਸ਼ਭ ਪੰਤ ਨੂੰ ਵੀ ਵਿਕਟਕੀਪਰ ਦੇ ਤੌਰ 'ਤੇ ਜਗ੍ਹਾ ਦਿੱਤੀ ਗਈ ਹੈ। ਚੋਣਕਾਰਾਂ ਨੇ ਜਿੱਥੇ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ, ਉੱਥੇ ਸ਼ੁਭਮਨ ਗਿੱਲ, ਰਿੰਕੂ ਸਿੰਘ, ਖਲੀਲ ਅਹਿਮਦ ਅਤੇ ਅਵੇਸ਼ ਖਾਨ ਨੂੰ ਰਿਜ਼ਰਵ ਖਿਡਾਰੀਆਂ ਵਜੋਂ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।
ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ: ਰੋਹਿਤ ਸ਼ਰਮਾ, ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਹਾਰਦਿਕ ਪਾਡਿਆਂ (ਉਪ ਕਪਤਾਨ), ਸ਼ਿਵਮ ਦੂਬੇ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ , ਯੁਜਵੇਂਦਰ ਚਾਹਲ , ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।
ਰਿਜ਼ਰਵ: ਸ਼ੁਭਮਨ ਗਿੱਲ, ਰਿੰਕੂ ਸਿੰਘ, ਖਲੀਲ ਅਹਿਮਦ, ਅਵੇਸ਼ ਖਾਨ।
ਭਾਰਤ ਨੇ ਆਖਰੀ ਟੀ-20 ਵਿਸ਼ਵ ਕੱਪ 2007 'ਚ ਜਿੱਤਿਆ ਸੀ
ਭਾਰਤੀ ਟੀਮ ਨੇ ਆਖਰੀ ਵਾਰ 2007 ਵਿੱਚ ਟੀ-20 ਵਿਸ਼ਵ ਕੱਪ ਜਿੱਤਿਆ ਸੀ। ਇਹ ਇਸ ਫਾਰਮੈਟ ਦਾ ਪਹਿਲਾ ਐਡੀਸ਼ਨ ਸੀ। ਭਾਰਤ 17 ਸਾਲਾਂ ਤੋਂ ਇਸ ਟਰਾਫੀ ਨੂੰ ਜਿੱਤਣ ਲਈ ਸੰਘਰਸ਼ ਕਰ ਰਿਹਾ ਹੈ। ਪਿਛਲੀ ਵਾਰ 2022 ਵਿੱਚ ਭਾਰਤ ਸੈਮੀਫਾਈਨਲ ਵਿੱਚ ਇੰਗਲੈਂਡ ਤੋਂ 10 ਵਿਕਟਾਂ ਨਾਲ ਹਾਰ ਗਿਆ ਸੀ।
ਹੁਣ ਰੋਹਿਤ ਸ਼ਰਮਾ ਦੀ ਅਗਵਾਈ 'ਚ ਇਹ 15 ਖਿਡਾਰੀ 17 ਸਾਲ ਲੰਬੇ ਟੀ-20 ਵਿਸ਼ਵ ਕੱਪ ਟਰਾਫੀ ਦੇ ਸੋਕੇ ਨੂੰ ਖਤਮ ਕਰਨ ਲਈ ਉਤਰਨਗੇ। ਭਾਰਤ ਨੇ ਆਖਰੀ ਵਾਰ 2013 ਵਿੱਚ ਆਈਸੀਸੀ ਟਰਾਫੀ ਜਿੱਤੀ ਸੀ। ਰੋਹਿਤ ਐਂਡ ਕੰਪਨੀ 11 ਸਾਲਾਂ ਦੇ ਆਈਸੀਸੀ ਟਰਾਫੀ ਦੇ ਸੋਕੇ ਨੂੰ ਵੀ ਖਤਮ ਕਰਨਾ ਚਾਹੇਗੀ। 2023 ਵਨਡੇ ਵਿਸ਼ਵ ਕੱਪ ਵਿੱਚ ਭਾਰਤੀ ਟੀਮ ਫਾਈਨਲ ਵਿੱਚ ਆਸਟਰੇਲੀਆ ਤੋਂ ਹਾਰ ਗਈ ਸੀ।
ਰਿੰਕੂ ਦੀ ਬਜਾਏ ਸ਼ਿਵਮ ਦੂਬੇ ਨੂੰ ਦਿੱਤੀ ਤਰਜੀਹ
ਭਾਰਤੀ ਟੀਮ ਤੋਂ ਤਿੰਨ ਵੱਡੇ ਚਿਹਰਿਆਂ ਨੂੰ ਬਾਹਰ ਕਰ ਦਿੱਤਾ ਗਿਆ ਹੈ, ਜੋ ਹਾਲ ਹੀ ਵਿੱਚ ਟੀਮ ਇੰਡੀਆ ਦਾ ਹਿੱਸਾ ਸਨ। ਇਨ੍ਹਾਂ ਵਿੱਚ ਕੇਐਲ ਰਾਹੁਲ ਤੋਂ ਇਲਾਵਾ ਰਿੰਕੂ ਸਿੰਘ ਅਤੇ ਸ਼ੁਭਮਨ ਗਿੱਲ ਸ਼ਾਮਲ ਹਨ। ਹਾਲਾਂਕਿ ਬੀਸੀਸੀਆਈ ਨੇ ਰਿੰਕੂ ਅਤੇ ਸ਼ੁਭਮਨ ਨੂੰ ਟਰੈਵਲਿੰਗ ਰਿਜ਼ਰਵ ਵਿੱਚ ਰੱਖਿਆ ਹੈ। ਰਿੰਕੂ ਨਾਲੋਂ ਸ਼ਿਵਮ ਦੂਬੇ ਨੂੰ ਤਰਜੀਹ ਦਿੱਤੀ ਗਈ ਹੈ। ਲੰਬੇ ਸਮੇਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਜੇਕਰ ਹਾਰਦਿਕ ਦੀ ਚੋਣ ਹੁੰਦੀ ਹੈ ਤਾਂ ਸ਼ਿਵਮ-ਰਿੰਕੂ ਵਿੱਚੋਂ ਕਿਸੇ ਇੱਕ ਨੂੰ ਹੀ ਮੌਕਾ ਮਿਲੇਗਾ।
ਇਸ ਦੇ ਨਾਲ ਹੀ ਯਸ਼ਸਵੀ ਅਤੇ ਸ਼ੁਭਮਨ 'ਚੋਂ ਇੱਕ ਨੂੰ ਮੌਕਾ ਦਿੱਤਾ ਜਾਣਾ ਸੀ। ਚੋਣਕਾਰਾਂ ਨੇ ਸ਼ੁਭਮਨ ਨਾਲੋਂ ਯਸ਼ਸਵੀ ਨੂੰ ਤਰਜੀਹ ਦਿੱਤੀ ਹੈ। ਯੁਵਰਾਜ ਨੇ ਵੀ ਸ਼ਿਵਮ ਦੂਬੇ ਨੂੰ ਸ਼ਾਮਲ ਕਰਨ ਦਾ ਸਮਰਥਨ ਕੀਤਾ ਸੀ। ਉਸ ਨੇ ਕਿਹਾ ਸੀ ਕਿ ਸ਼ਿਵਮ ਲੰਬੇ ਛੱਕੇ ਲਗਾ ਰਿਹਾ ਹੈ ਅਤੇ ਉਹ ਫਰਕ ਲਿਆ ਸਕਦਾ ਹੈ।
ਇਹ ਵੀ ਪੜ੍ਹੋ : Punjab Board Class 12th Result 2024 Live: ਪੰਜਾਬ ਬੋਰਡ ਵੱਲੋਂ 8ਵੀਂ ਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਮੁੰਡਿਆਂ ਨੇ ਮਾਰੀ ਬਾਜ਼ੀ