Kheda Wattan Punjab Diyan: ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਚੱਲ ਰਿਹਾ ਹੈ। ਮਸ਼ਾਲ ਮਾਰਚ ਦੇ ਫ਼ਿਰੋਜ਼ਪੁਰ ਵਿਖੇ ਪਹੁੰਚਣ 'ਤੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈਏਐਸ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।


COMMERCIAL BREAK
SCROLL TO CONTINUE READING

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ ਤੇ ਫੌਜਾ ਸਿੰਘ ਸਰਾਰੀ ਨੇ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਤੇ ਕੋਚਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ, ਨਰੋਏ ਤੇ ਰੰਗਲੇ ਪੰਜਾਬ ਦੀ ਸਿਰਜਣਾ ਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨਮਾਈ ਵਿੱਚ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਤੋਂ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ' ਨੂੰ ਭਰਵਾਂ ਹੁੰਗਾਰਾ ਮਿਲਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਹਿੱਸਾ ਲਿਆ।


ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਤੇ ਫ਼ਿਰੋਜ਼ਪੁਰ ਤੋਂ ਸ਼ੁਰੂ ਕੀਤੀ ਗਈ ‘ਹਰ ਪਿੰਡ ਇੱਕ ਖੇਡ ਮੈਦਾਨ' ਮੁਹਿੰਮ ਨਾਲ ਖਿਡਾਰੀਆਂ ਨੂੰ ਅੰਤਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਇੱਕ ਚੰਗਾ ਮੰਚ ਪ੍ਰਦਾਨ ਕੀਤਾ ਹੈ।


ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਵੱਧ ਤੋਂ ਵੱਧ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡ ਈਵੈਂਟ ਵਿੱਚ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰ ਤੱਕ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ।


ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ 'ਚ ਹਿੱਸਾ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸੀਜ਼ਨ ਦੀ ਲੁਧਿਆਣਾ ਵਿੱਚ ਸਮਾਪਤੀ ਹੋਈ ਸੀ ਜਿਸ ਕਾਰਨ ਮਸ਼ਾਲ ਮਾਰਚ ਦੇ ਦੂਜੇ ਸੀਜ਼ਨ ਤੋਂ ਪਹਿਲਾਂ ਮਸ਼ਾਲ ਲੁਧਿਆਣਾ ਤੋਂ ਹੀ ਸ਼ੁਰੂ ਕੀਤੀ ਗਈ।


ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲ੍ਹਾ ਹੈਡਕੁਆਟਰ ਉਤੇ ਮਸ਼ਾਲ ਮਾਰਚ 'ਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।


ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਫੌਜਾ ਸਿੰਘ ਸਰਾਰੀ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਮਸ਼ਾਲ ਮਾਰਚ ਨੂੰ ਹਰੀ ਝੰਡੀ ਦੇ ਕੇ ਤਰਨਤਾਰਨ ਜ਼ਿਲ੍ਹੇ ਲਈ ਰਵਾਨਾ ਕੀਤਾ ਗਿਆ ਤੇ ਇਹ ਮਸ਼ਾਲ ਮਾਰਚ ਤਰਨਤਾਰਨ ਤੇ ਅੰਮ੍ਰਿਤਸਰ ਤੋਂ ਹੋ ਕੇ 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ ਤੇ ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐਸਏਐਸ ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਪਹੁੰਚੇਗੀ। ਖੇਡਾਂ ਵਤਨ ਪੰਜਾਬ ਦੀਆਂ ਮਸ਼ਾਲ ਮਾਰਚ ਦਾ ਫ਼ਿਰੋਜ਼ਪੁਰ ਵਿਖੇ ਪਹੁੰਚਣ 'ਤੇ ਵਿਧਾਇਕਾਂ ਅਤੇ ਡੀ.ਸੀ. ਵੱਲੋਂ ਸਵਾਗਤ ਮਸ਼ਾਲ ਮਾਰਚ ਨੂੰ ਹਰੀ ਝੰਡੀ ਦੇ ਕੇ ਤਰਨਤਾਰਨ ਲਈ ਰਵਾਨਾ ਕੀਤਾ।


ਸਥਾਨਕ ਉੱਘੇ ਖਿਡਾਰੀ, ਵਿਧਾਇਕ ਤੇ ਜ਼ਿਲ੍ਹੇ ਦੇ ਕਈ ਉੱਚ ਅਧਿਕਾਰੀ ਵੀ ਹੋਏ ਸ਼ਾਮਲ


ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਖੇਡਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।


ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ ਤੇ ਫੌਜਾ ਸਿੰਘ ਸਰਾਰੀ ਨੇ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ, ਨਰੋਏ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਵਿੱਚ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਤੋਂ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ' ਨੂੰ ਭਰਵਾਂ ਹੁੰਗਾਰਾ ਮਿਲਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ।


ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਅਤੇ ਫ਼ਿਰੋਜ਼ਪੁਰ ਤੋਂ ਸ਼ੁਰੂ ਕੀਤੀ ਗਈ ‘ਹਰ ਪਿੰਡ ਇਕ ਖੇਡ ਮੈਦਾਨ' ਮੁਹਿੰਮ ਨਾਲ ਖਿਡਾਰੀਆਂ ਨੂੰ ਅੰਤਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਇਕ ਚੰਗਾ ਮੰਚ ਪ੍ਰਦਾਨ ਕੀਤਾ ਹੈ।


ਇਹ ਵੀ ਪੜ੍ਹੋ : Punjab News: ਤਰਨਤਾਰਨ 'ਚ ਪਾਕਿਸਤਾਨੀ ਡਰੋਨ ਅਤੇ ਦੋ ਕਿੱਲੋ ਹੈਰੋਇਨ ਨਾਲ ਇੱਕ ਸਮੱਗਲਰ ਕਾਬੂ