India vs Afghanistan Highlights, World Cup 2023: ਵਿਸ਼ਵ ਕੱਪ 2023 ਵਿੱਚ ਭਾਰਤ-ਅਫ਼ਗਾਨਿਸਤਾਨ ਵਿਚਾਲੇ ਮੈਚ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਗਿਆ। ਜਿਸ ਵਿੱਚ ਭਾਰਤ ਨੇ ਵੱਡੀ ਜਿੱਤ ਦਰਜ ਕੀਤੀ।
Trending Photos
India vs Afghanistan Highlights, World Cup 2023: ਭਾਰਤ ਨੇ ਇੱਕ ਰੋਜ਼ਾ ਵਿਸ਼ਵ ਕੱਪ-2023 ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਮਾਤ ਦਿੱਤੀ। ਭਾਰਤ ਨੇ ਆਸਟ੍ਰੇਲੀਆ ਨੂੰ ਪਹਿਲਾ ਮੈਚ 6 ਵਿਕਟਾਂ ਨਾਲ ਹਰਾਇਆ ਸੀ। ਇਸ ਜਿੱਤ ਨਾਲ ਟੀਮ ਇੰਡੀਆ ਦੇ 4 ਅੰਕ ਹੋ ਗਏ ਹਨ ਅਤੇ ਉਹ ਅੰਕ ਸੂਚੀ ਵਿੱਚ ਦੂਜੇ ਸਥਾਨ 'ਤੇ ਪਹੁੰਚ ਗਈ ਹੈ।
ਅਰੁਣ ਜੇਤਲੀ ਸਟੇਡੀਅਮ 'ਚ ਬੁੱਧਵਾਰ ਨੂੰ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਨੇ 8 ਵਿਕਟਾਂ 'ਤੇ 273 ਦੌੜਾਂ ਬਣਾਈਆਂ। ਟੀਮ ਇੰਡੀਆ ਨੇ ਸਿਰਫ 35 ਓਵਰਾਂ 'ਚ ਟੀਚਾ ਹਾਸਲ ਕਰ ਲਿਆ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ 63 ਗੇਂਦਾਂ 'ਤੇ ਸੈਂਕੜਾ ਜੜਿਆ। ਉਸ ਨੇ 131 ਦੌੜਾਂ ਦੀ ਪਾਰੀ ਖੇਡੀ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਪਹਿਲੀ ਪਾਰੀ 'ਚ 4 ਵਿਕਟਾਂ ਲਈਆਂ। ਵਿਰਾਟ ਕੋਹਲੀ ਨੇ 56 ਗੇਂਦਾਂ 'ਤੇ 55 ਦੌੜਾਂ ਦੀ ਨਾਟ ਆਊਟ ਪਾਰੀ ਖੇਡੀ। ਉਸ ਨੇ 35ਵੇਂ ਓਵਰ ਦੀ ਆਖਰੀ ਗੇਂਦ 'ਤੇ ਚੌਕਾ ਜੜ ਕੇ ਭਾਰਤ ਨੂੰ 8 ਵਿਕਟਾਂ ਨਾਲ ਮੈਚ ਜਿੱਤ ਦਵਾਈ। ਵਿਰਾਟ ਨੇ ਪਾਰੀ 'ਚ 6 ਚੌਕੇ ਲਗਾਏ ਅਤੇ ਸ਼੍ਰੇਅਸ ਅਈਅਰ ਨਾਲ 68 ਦੌੜਾਂ ਦੀ ਸਾਂਝੇਦਾਰੀ ਵੀ ਕੀਤੀ। ਸ਼੍ਰੇਅਸ 25 ਦੌੜਾਂ ਬਣਾ ਕੇ ਨਾਟ ਆਊਟ ਰਹੇ।
ਰੋਹਿਤ ਨੇ 84 ਗੇਂਦਾਂ 'ਤੇ 131 ਦੌੜਾਂ ਬਣਾਈਆਂ
ਭਾਰਤ ਵੱਲੋਂ ਓਪਨਿੰਗ ਕਰਨ ਆਏ ਕਪਤਾਨ ਰੋਹਿਤ ਸ਼ਰਮਾ ਨੇ ਸ਼ੁਰੂਆਤੀ ਓਵਰਾਂ ਵਿੱਚ ਹੀ ਹਮਲਾ ਬੋਲਣਾ ਸ਼ੁਰੂ ਕਰ ਦਿੱਤਾ। ਉਸ ਨੇ 30 ਗੇਂਦਾਂ 'ਤੇ ਅਰਧ ਸੈਂਕੜੇ ਅਤੇ 63 ਗੇਂਦਾਂ 'ਤੇ ਸੈਂਕੜਾ ਲਗਾਇਆ। ਉਹ 84 ਗੇਂਦਾਂ 'ਤੇ 131 ਦੌੜਾਂ ਬਣਾ ਕੇ ਆਊਟ ਹੋਏ, ਇਸ ਪਾਰੀ 'ਚ ਉਨ੍ਹਾਂ ਨੇ 16 ਚੌਕੇ ਅਤੇ 5 ਛੱਕੇ ਲਗਾਏ।
ਦੋਵਾਂ ਟੀਮਾਂ ਦੇ ਪਲੇਇੰਗ ਇਲੈਵਨ
ਭਾਰਤ: ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਲੋਕੇਸ਼ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ (ਉਪ-ਕਪਤਾਨ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ।
ਅਫਗਾਨਿਸਤਾਨ: ਰਹਿਮਾਨਉੱਲ੍ਹਾ ਗੁਰਬਾਜ਼ (ਵਕ.), ਇਬਰਾਹਿਮ ਜ਼ਦਰਾਨ, ਰਹਿਮਤ ਸ਼ਾਹ, ਹਸ਼ਮਤੁੱਲਾ ਸ਼ਹੀਦੀ (ਕਪਤਾਨ), ਨਜੀਬੁੱਲਾ ਜ਼ਦਰਾਨ, ਮੁਹੰਮਦ ਨਬੀ, ਅਜ਼ਮਤੁੱਲਾ ਉਮਰਜ਼ਈ, ਰਸ਼ੀਦ ਖਾਨ, ਮੁਜੀਬ ਉਰ ਰਹਿਮਾਨ, ਨਵੀਨ-ਉਲ-ਹੱਕ ਅਤੇ ਫਜ਼ਲਹਕ ਫਾਰੂਕੀ।
India vs Afghanistan Highlights, World Cup 2023: