Fathers Day ਵਾਲ਼ੇ ਦਿਨ ਪੁੱਤਰ ਜੀਵ ਵੱਲੋਂ ਪਿਤਾ ਮਿਲਖਾ ਸਿੰਘ ਦੀਆਂ ਅਸਥੀਆਂ ਕੀਤੀਆਂ ਗਈਆਂ ਜਲ ਪਰਵਾਹ

ਅੱਜ ਪੂਰੀ ਦੁਨੀਆ ਦੇ ਵਿਚ ਫਾਦਰਸ ਡੇਅ ਮਨਾਇਆ ਜਾ ਰਿਹਾ ਹੈ ਜਿੱਥੇ ਇੱਕ ਪੁੱਤਰ ਆਪਣੇ ਪਿਤਾ ਨੂੰ ਗਲੇ ਲਗਾ ਕੇ ਉਨ੍ਹਾਂ ਦਾ ਸ਼ੁਕਰੀਆ ਅਦਾ ਕਰਦਾ ਹੈ.

Fathers Day ਵਾਲ਼ੇ ਦਿਨ ਪੁੱਤਰ ਜੀਵ ਵੱਲੋਂ ਪਿਤਾ ਮਿਲਖਾ ਸਿੰਘ ਦੀਆਂ ਅਸਥੀਆਂ ਕੀਤੀਆਂ ਗਈਆਂ ਜਲ ਪਰਵਾਹ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ : ਅੱਜ ਪੂਰੀ ਦੁਨੀਆ ਦੇ ਵਿਚ ਫਾਦਰਸ ਡੇਅ ਮਨਾਇਆ ਜਾ ਰਿਹਾ ਹੈ ਜਿੱਥੇ ਇੱਕ ਪੁੱਤਰ ਆਪਣੇ ਪਿਤਾ ਨੂੰ ਗਲੇ ਲਗਾ ਕੇ ਉਨ੍ਹਾਂ ਦਾ ਸ਼ੁਕਰੀਆ ਅਦਾ ਕਰਦਾ ਹੈ. ਉੱਥੇ ਹੀ  ਇਕ ਪੁੱਤਰ ਅਜਿਹਾ ਵੀ ਸੀ ਜਿਸ ਨੂੰ ਆਪਣੇ ਪਿਤਾ ਨੂੰ ਅਲਵਿਦਾ ਕਹਿਣਾ ਪਿਆ.

ਜੀਵ ਮਿਲਖਾ ਸਿੰਘ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਅੱਜ ਪਿਤਾ ਦੀਆਂ ਅਸਥੀਆਂ ਨੂੰ ਸਤਲੁਜ ਨਦੀ ਦੇ ਵਿੱਚ ਜਲ ਪ੍ਰਵਾਹ ਕੀਤਾ. ਗੋਲਫਰ ਜੀਵ ਮਿਲਖਾ ਸਿੰਘ ਆਪਣੇ ਪਿਤਾ ਉਡਣੇ ਸਿੱਖ ਮਿਲਖਾ ਸਿੰਘ ਦੀਆਂ ਅਸਥੀਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਚ ਪਤਾਲਪੁਰੀ ਵਿਚ  ਪੂਰੇ ਧਾਰਮਿਕ ਰੀਤੀ ਰਿਵਾਜ ਦੇ ਨਾਲ ਜਲ ਪ੍ਰਵਾਹ ਕਰ ਕੇ ਆਏ.  ਸਵੇਰੇ ਜੀਵ ਮਿਲਖਾ ਸਿੰਘ ਸਣੇ ਪਰਿਵਾਰ ਦੇ ਮੈਂਬਰਾਂ ਨੇ ਸ਼ਮਸ਼ਾਨਘਾਟ ਪਹੁੰਚ ਕੇ ਮਿਲਖਾ ਸਿੰਘ ਦੀਆਂ ਅਸਥੀਆਂ ਨੂੰ ਚੁਗ ਕੇ ਉਸਨੂੰ ਇੱਕ ਭਾਂਡੇ ਵਿੱਚ ਰੱਖਿਆ ਅਤੇ ਫਿਰ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਤਾਲਪੁਰੀ ਲਿਜਾਇਆ  ਗਿਆ ਜਿਥੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ.

ਦੱਸ ਦੇਈਏ ਕਿ ਮਿਲਖਾ ਸਿੰਘ ਦੀ ਸ਼ੁੱਕਰਵਾਰ ਨੂੰ ਦੇਰ ਰਾਤ ਕੋਰੋਨਾ ਦੇ ਚੱਲਦੇ ਮੌਤ ਹੋ ਗਈ ਸੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਵੱਡੀ ਗਿਣਤੀ  ਵਿੱਚ  ਮੰਨੇ ਪ੍ਰਮੰਨੇ ਸ਼ਖ਼ਸੀਅਤਾਂ ਅਤੇ ਉਨ੍ਹਾਂ ਦੇ ਚਾਹੁਣ ਵਾਲੇ ਪਹੁੰਚੇ ਸਨ ਬੀਤੇ ਦਿਨ ਸੈਕਟਰ ਪੱਚੀ ਦੇ ਕਰੀਬ ਰੋਸ਼ਨ ਗਰਾਊਂਡ ਵਿੱਚ ਮਿਲਖਾ ਸਿੰਘ ਦਾ ਸਸਕਾਰ ਕੀਤਾ ਗਿਆ ਸੀ