T20 World Cup: ਹਰ ਪਾਸੇ ਜਸ਼ਨ; ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਵਾਇਰਲ ਹੋ ਰਹੀਆਂ Unseen ਤਸਵੀਰਾਂ
India Win T20 World Cup Photos: ਭਾਰਤ ਦੇ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵਿਰਾਟ ਕੋਹਲੀ ਨੇ ਟੀ-20 ਅੰਤਰਰਾਸ਼ਟਰੀ ਤੋਂ ਸੰਨਿਆਸ ਲੈ ਲਿਆ। ਦੱਖਣੀ ਅਫਰੀਕਾ ਖਿਲਾਫ ਫਾਈਨਲ `ਚ ਉਹ ਪਲੇਅਰ ਆਫ ਦਾ ਮੈਚ ਬਣੇ, ਉਹਨਾਂ ਨੇ 76 ਦੌੜਾਂ ਦੀ ਅਹਿਮ ਪਾਰੀ ਖੇਡੀ।
17 ਸਾਲਾਂ ਦੇ ਇੰਤਜ਼ਾਰ ਨੂੰ ਖਤਮ ਕਰਦੇ ਹੋਏ ਦੂਜੀ ਵਾਰ ਟੀ-20 ਵਿਸ਼ਵ ਕੱਪ ਦੀ ਟਰਾਫੀ ਜਿੱਤਣ ਤੋਂ ਬਾਅਦ ਬਾਰਬਾਡੋਸ ਦੇ ਸਟੇਡੀਅਮ 'ਚ ਟੀਮ ਇੰਡੀਆ ਦੇ ਖਿਡਾਰੀਆਂ ਅਤੇ ਸਪੋਰਟ ਸਟਾਫ ਨੇ ਮਹਿਫ਼ਿਲ ਲੁੱਟ ਲਈ। ਟੀਮ ਇੰਡੀਆ ਦੀ ਖਿਤਾਬੀ ਜਿੱਤ ਤੋਂ ਬਾਅਦ ਬਾਰਬਾਡੋਸ ਦੇ ਸਟੇਡੀਅਮ 'ਚ ਦੀਵਾਲੀ ਵਰਗਾ ਮਾਹੌਲ ਸੀ।
ਵਿਰਾਟ ਕੋਹਲੀ ਨੇ ਫਾਈਨਲ ਟੀ-20 ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ
ਦੱਸ ਦੇਈਏ ਕਿ ਪਿਛਲੇ ਸਾਲ 19 ਨਵੰਬਰ ਨੂੰ ਜਦੋਂ ਅਹਿਮਦਾਬਾਦ ਦਾ ਅਧੂਰਾ ਸੁਪਨਾ ਵੈਸਟਇੰਡੀਜ਼ ਵਿੱਚ ਪੂਰਾ ਹੋਇਆ ਤਾਂ ਰੋਹਿਤ ਦੀ ਟੀਮ ਦੇ ਨਾਲ ਟੀਵੀ ਦੇ ਸਾਹਮਣੇ ਬੈਠੇ ਭਾਰਤੀ ਕ੍ਰਿਕਟ ਪ੍ਰਸ਼ੰਸਕਾਂ ਦੀਆਂ ਅੱਖਾਂ ਹੰਝੂਆਂ ਨਾਲ ਭਰ ਗਈਆਂ। ਜਿੱਤ ਦੇ ਹੀਰੋ ਰਹੇ ਵਿਰਾਟ ਕੋਹਲੀ ਨੇ ਫਾਈਨਲ 'ਚ 'ਪਲੇਅਰ ਆਫ ਦਿ ਮੈਚ' ਦਾ ਐਵਾਰਡ ਜਿੱਤ ਕੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ।
ਵਿਰਾਟ ਕੋਹਲੀ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਕ੍ਰਿਕਟ ਨੂੰ ਅਲਵਿਦਾ
ਵਿਰਾਟ ਕੋਹਲੀ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਵੀ ਟੀ-20 ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਭਾਰਤ ਨੇ ਇਸ ਤੋਂ ਪਹਿਲਾਂ ਸਾਲ 2007 'ਚ ਪਹਿਲਾ ਟੀ-20 ਵਿਸ਼ਵ ਕੱਪ ਖਿਤਾਬ ਜਿੱਤਿਆ ਸੀ। 2007 ਤੋਂ ਬਾਅਦ ਪਹਿਲੀ ਵਾਰ ਭਾਰਤ ਨੇ ਟੀ-20 ਵਿਸ਼ਵ ਕੱਪ 2024 ਦੀ ਟਰਾਫੀ ਜਿੱਤੀ ਹੈ।
ਭਾਰਤ, ਇੰਗਲੈਂਡ ਅਤੇ ਵੈਸਟਇੰਡੀਜ਼ ਹੀ ਅਜਿਹੇ ਦੇਸ਼ ਹਨ ਜਿਨ੍ਹਾਂ ਨੇ ਟੀ-20 ਵਿਸ਼ਵ ਕੱਪ ਦੀ ਟਰਾਫੀ ਦੋ ਵਾਰ ਜਿੱਤੀ ਹੈ। ਹੁਣ ਤੱਕ ਸਿਰਫ 6 ਦੇਸ਼ਾਂ ਨੇ ਹੀ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਭਾਰਤ (2 ਵਾਰ), ਪਾਕਿਸਤਾਨ (1 ਵਾਰ), ਇੰਗਲੈਂਡ (2 ਵਾਰ), ਵੈਸਟਇੰਡੀਜ਼ (2 ਵਾਰ), ਸ੍ਰੀਲੰਕਾ (1 ਵਾਰ) ਅਤੇ ਆਸਟਰੇਲੀਆ (1 ਵਾਰ) ਨੇ ਟੀ-20 ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਦੂਜੀ ਵਾਰ ਟੀ-20 ਵਿਸ਼ਵ ਕੱਪ ਦੀ ਟਰਾਫੀ ਜਿੱਤਣ ਤੋਂ ਬਾਅਦ ਟੀਮ ਇੰਡੀਆ ਦੇ ਖਿਡਾਰੀਆਂ ਦਾ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਰਿਹਾ। ਟੀਮ ਇੰਡੀਆ ਦੇ ਆਲਰਾਊਂਡਰ ਹਾਰਦਿਕ ਪੰਡਯਾ ਟੀ-20 ਵਿਸ਼ਵ ਕੱਪ ਦੀ ਟਰਾਫੀ ਜਿੱਤਣ ਤੋਂ ਬਾਅਦ ਰੋਣ ਲੱਗ ਪਏ।
ਕਪਤਾਨ ਰੋਹਿਤ ਸ਼ਰਮਾ ਹੋਏ ਭਾਵੁਕ
ਇਸ ਦੇ ਨਾਲ ਹੀ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਭਾਵੁਕ ਹੋ ਗਏ ਅਤੇ ਬੱਲੇਬਾਜ਼ ਵਿਰਾਟ ਕੋਹਲੀ ਨੂੰ ਗਲੇ ਲਗਾ ਲਿਆ। ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਵਿਰਾਟ ਕੋਹਲੀ ਨੇ ਕਿਹਾ, 'ਹੁਣ ਨਵੀਂ ਪੀੜ੍ਹੀ ਲਈ ਜ਼ਿੰਮੇਵਾਰੀ ਸੰਭਾਲਣ ਦਾ ਸਮਾਂ ਹੈ।
ਪਹਿਲਾ ਟੀ-20 ਵਿਸ਼ਵ ਕੱਪ 2007 ਵਿੱਚ ਜਿੱਤਿਆ ਸੀ
ਭਾਰਤ ਨੇ ਆਪਣਾ ਪਹਿਲਾ ਟੀ-20 ਵਿਸ਼ਵ ਕੱਪ 2007 ਵਿੱਚ ਜਿੱਤਿਆ ਸੀ ਅਤੇ ਇਸ ਦਾ ਆਖਰੀ ਆਈਸੀਸੀ ਖਿਤਾਬ ਮਹਿੰਦਰ ਸਿੰਘ ਧੋਨੀ ਦੀ ਅਗਵਾਈ ਵਿੱਚ 2013 ਵਿੱਚ ਦੱਖਣੀ ਅਫਰੀਕਾ ਵਿੱਚ ਚੈਂਪੀਅਨਜ਼ ਟਰਾਫੀ ਸੀ।