ਪੰਜਾਬ ਦੇ ਕੋਰੋਨਾ ਖ਼ਿਲਾਫ਼ 'ਮਿਸ਼ਨ ਫ਼ਤਿਹ' 'ਤੇ ਕ੍ਰਿਕਟਰ ਯੁਵਰਾਜ ਸਿੰਘ ਦੀ ਇਹ ਗਲ ਜ਼ਰੂਰ ਸੁਣੋ
Advertisement

ਪੰਜਾਬ ਦੇ ਕੋਰੋਨਾ ਖ਼ਿਲਾਫ਼ 'ਮਿਸ਼ਨ ਫ਼ਤਿਹ' 'ਤੇ ਕ੍ਰਿਕਟਰ ਯੁਵਰਾਜ ਸਿੰਘ ਦੀ ਇਹ ਗਲ ਜ਼ਰੂਰ ਸੁਣੋ

ਯੁਵਰਾਜ ਸਿੰਘ ਵੀ ਜੁੜੇ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਦੇ ਨਾਲ 

ਯੁਵਰਾਜ ਸਿੰਘ ਵੀ ਜੁੜੇ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਦੇ ਨਾਲ

ਚੰਡੀਗੜ੍ਹ : ਕੋਰੋਨਾ ਖ਼ਿਲਾਫ਼ ਜੰਗ ਨੂੰ ਪੰਜਾਬ ਸਰਕਾਰ ਨੇ ਮਿਸ਼ਨ ਫ਼ਤਿਹ ਦਾ ਨਾਂ ਦਿੱਤਾ ਹੈ,ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਾਲੀਵੁੱਡ,ਪਾਲੀਵੁੱਡ,ਖੇਡ ਜਗਤ ਦੀਆਂ ਕਈ ਹਸਤੀਆਂ ਨੂੰ ਇਸ ਮਿਸ਼ਨ ਦੇ ਨਾਲ ਜੋੜਿਆ ਸੀ ਜਿਸ ਵਿੱਚ ਅਮਿਤਾਭ ਬਚਨ, ਕਰੀਨਾ ਕਪੂਰ, ਮਿਲਖਾ ਸਿੰਘ,ਕਪਿਲ ਦੇਵ,ਹਰਭਜਨ ਸਿੰਘ ਵਰਗੀਆਂ ਹਸਤੀਆਂ ਨੇ ਲੋਕਾਂ ਨੂੰ ਕੋਰੋਨਾ ਖ਼ਿਲਾਫ਼ ਜੰਗ ਵਿੱਚ ਮਿਲਕੇ ਲੜਨ ਦਾ ਸੁਨੇਹਾ ਦਿੱਤਾ ਸੀ, ਹੁਣ ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਵੀ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਨਾਲ ਜੁੜ ਗਏ ਨੇ ਅਤੇ ਲੋਕਾਂ ਨੂੰ ਕੋਰੋਨਾ ਖ਼ਿਲਾਫ਼ ਜਾਗਰੂਕ ਕਰਦੇ ਹੋਏ ਨਜ਼ਰ ਆ ਰਹੇ ਨੇ

 

ਯੁਵਰਾਜ ਸਿੰਘ ਨੇ ਦਿੱਤਾ ਇਹ ਸੁਨੇਹਾ 

ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਨਾਲ ਜੁੜੇ ਯੁਵਰਾਜ ਸਿੰਘ ਨੇ ਸੂਬੇ ਦੀ ਜਨਤਾ ਨੂੰ ਸੁਨੇਹਾ ਦਿੱਤਾ ਹੈ ਕਿ ਬਾਹਰ ਜਾਣ ਤੋਂ ਪਹਿਲਾਂ ਤੁਸੀਂ ਕੋਰੋਨਾ ਖ਼ਿਲਾਫ਼ ਸਭ ਤੋਂ ਵੱਡੇ ਹਥਿਆਰ ਮਾਸਕ ਨੂੰ ਜ਼ਰੂਰ ਪਾਊ, 30 ਸਕਿੰਟ ਤੱਕ ਆਪਣੇ ਹੱਥ ਜ਼ਰੂਰ ਧੋਵੋ,ਸੋਸ਼ਲ ਡਿਸਟੈਂਸਿੰਗ ਦਾ ਪਾਲਨ ਜ਼ਰੂਰ ਕਰੋ, ਯੁਵਰਾਜ ਨੇ ਕਿਹਾ ਕਿ ਇਨ੍ਹਾਂ ਤਿੰਨ ਹਥਿਆਰਾਂ ਦੇ ਜ਼ਰੀਏ ਕੋਰੋਨਾ ਖਿਲਾਫ਼ ਪੰਜਾਬ ਸਰਕਾਰ ਦਾ ਮਿਸ਼ਨ ਫ਼ਤਿਹ ਸਫ਼ਲ ਜ਼ਰੂਰ ਸਫ਼ਲ ਹੋਵੇਗਾ

ਕਿਹੜੀਆਂ-ਕਿਹੜੀਆਂ ਹਸਤੀਆਂ ਮਿਸ਼ਨ ਫਤਿਹ ਨਾਲ ਜੁੜੀਆਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2 ਜੂਨ ਨੂੰ  ਲਾਂਚ ਕੀਤੇ ਗਏ ਮਿਸ਼ਨ ਫਤਿਹ ਗੀਤ ਵਿੱਚ ਉੱਘੇ ਅਦਾਕਾਰ ਅਮਿਤਾਭ ਬੱਚਨ, ਕਰੀਨਾ ਕਪੂਰ, ਗੁਰਦਾਸ ਮਾਨ ਅਤੇ ਹਰਭਜਨ ਸਿੰਘ ਤੋਂ ਇਲਾਵਾ ਖੇਡਾਂ ਅਤੇ ਪੰਜਾਬੀ ਸਿਨੇਮਾ ਦੀਆਂ ਸ਼ਖਸੀਅਤਾਂ ਵੱਲੋਂ ਪੇਸ਼ਕਾਰੀ ਦਿੱਤੀ ਗਈ ਸੀ ਜਿਸ ਵਿੱਚ ਵਾਇਰਸ ਨੂੰ ਹਰਾਉਣ ਅਤੇ ਪੰਜਾਬ ਨੂੰ ਬਚਾਉਣ ਲਈ ਸੰਕਲਪ ਅਤੇ ਅਨੁਸ਼ਾਸਨ ਦਾ ਸੁਨੇਹਾ ਦਿੱਤਾ ਗਿਆ ਸੀ, ਇਸ ਗੀਤ ਜਿਸ ਵਿੱਚ  ਸੋਨੂੰ ਸੂਦ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਏਐਸਆਈ ਹਰਜੀਤ ਸਿੰਘ ਅਤੇ ਟਿਕਟੌਕ ਸਟਾਰ ਨੂਰ ਵੀ ਸ਼ਾਮਲ ਹਨ, ਪੰਜਾਬੀ ਮਿਊਜ਼ਿਕ ਡਾਇਰੈਕਟਰ ਅਤੇ ਗਾਇਕ ਬੀ. ਪ੍ਰਾਕ ਨੇ ਗਾਇਆ ਹੈ, ਕੋਵਿਡ 19 ਉੱਤੇ ਫਤਹਿ ਪਾਉਣ ਵਾਸਤੇ ਸਮਾਜਿਕ ਦੂਰੀ ਬਣਾਈ ਰੱਖਣ, ਬਾਹਰ ਜਾਣ ਸਮੇਂ ਮਾਸਕ ਪਹਿਨਣ ਅਤੇ ਨਿਯਮਤ ਤੌਰ ਤੇ ਹੱਥ ਧੋਣ ਦਾ ਸੰਦੇਸ਼ ਦੇਣ ਲਈ ਇਹ ਗਾਣਾ ਇਕ ਵਿਲੱਖਣ ਪਹਿਲ ਸੀ,
ਸੋਹਾ ਅਲੀ ਖਾਨ, ਰਣਦੀਪ ਹੁੱਡਾ ਅਤੇ ਰਣਵਿਜੈ ਤੋਂ ਇਲਾਵਾ ਪੰਜਾਬੀ ਫਿਲਮ ਅਤੇ ਸੰਗੀਤ ਉਦਯੋਗ ਦੇ ਸਿਤਾਰੇ ਜਿਵੇਂ ਗਿੱਪੀ ਗਰੇਵਾਲ, ਐਮੀ ਵਿਰਕ, ਜੈਜ਼ੀ ਬੀ, ਬਿੱਨੂੰ ਢਿੱਲੋਂ, ਪੰਮੀ ਬਾਈ, ਜਸਬੀਰ ਜੱਸੀ, ਰਾਜਵੀਰ ਜਵੰਦਾ, ਰੁਬੀਨਾ ਬਾਜਵਾ ਕੁਲਵਿੰਦਰ ਬਿੱਲਾ, ਕਰਮਜੀਤ ਅਨਮੋਲ, ਸਿੰਘਾ, ਤਰਸੇਮ ਜੱਸੜ , ਲਖਵਿੰਦਰ ਵਡਾਲੀ, ਹਰਜੀਤ ਹਰਮਨ, ਗੁਰਨਜ਼ਰ, ਬੱਬਲ ਰਾਏ, ਜਾਨੀ, ਕੁਲਰਾਜ ਰੰਧਾਵਾ, ਸ਼ਿਵਜੋਤ, ਹੈਪੀ ਰਾਏਕੋਟੀ, ਅਫਸਾਨਾ ਖਾਨ, ਨਿੰਜਾ, ਅਤਿਸ਼, ਤਨਿਸ਼ਕ ਕੌਰ ਅਤੇ ਆਰੁਸ਼ੀ ਸ਼ਾਮਲ ਹਨ,ਕੈਪਟਨ ਅਮਰਿੰਦਰ ਸਿੰਘ ਦੇ ਫੇਸਬੁੱਕ ਪੇਜ ’ਤੇ ਅਪਲੋਡ ਕੀਤੇ ਗਏ ਇਸ ਗਾਣੇ’ ਚ ਕ੍ਰਿਕਟਰ ਹਰਭਜਨ ਸਿੰਘ, ਅੰਜੁਮ ਮੌਦਗਿੱਲ ਅਤੇ ਅਵਨੀਤ ਸਿੱਧੂ ਸਣੇ ਕਈ ਪ੍ਰਮੁੱਖ ਖੇਡ ਸ਼ਖਸੀਅਤਾਂ ਅਤੇ ਬੀ ਪ੍ਰਾਕ, ਜਿਸ ਨੇ ਪਹਿਲਾਂ ਹੀ ਆਪਣੇ ਦੇਸ਼ ਭਗਤੀ ਵਾਲੇ ਗੀਤ ਤੇਰੀ ਮਿੱਟੀ ਲਈ ਦੇਸ਼ ਦਾ ਦਿਲ ਜਿੱਤਿਆ ਹੈ ਨੂੰ ਵੀ ਪੇਸ਼ ਕੀਤਾ ਗਿਆ ਸੀ

 

 

Trending news