ਪੰਜਾਬ ਸਰਕਾਰ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਜਿਹੜੇ ਖਿਡਾਰੀ ਤੇ ਖਿਡਾਰਨਾਂ ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਵਿਚ ਭਾਗ ਲੈਣਾ ਚਾਹੁੰਦੇ ਹਨ, ਉਨ੍ਹਾਂ ਦੀ ਤਿਆਰੀ ਕਰਨ ਸਬੰਧੀ ਖਿਡਾਰੀਆਂ ਨੂੰ ਰਾਜ ਦੇ ਸਟੇਡੀਅਮਾਂ ਵਿਚ ਪ੍ਰਰੈਕਟਿਸ ਕਰਨ ਦੀ ਛੋਟ ਦਿੱਤੀ ਜਾਵੇ।
Trending Photos
ਚੰਡੀਗੜ੍ਹ : ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਦੇ ਸਾਰੇ ਸਟੇਡੀਅਮ ਖੋਲ੍ਹਣ ਸਬੰਧੀ ਖੇਡ ਵਿਭਾਗ ਨੂੰ ਹਦਾਇਤ ਦੇ ਦਿਤੀ ਹੈ ਮੰਤਰੀ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਜਿਹੜੇ ਖਿਡਾਰੀ ਤੇ ਖਿਡਾਰਨਾਂ ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਵਿਚ ਭਾਗ ਲੈਣਾ ਚਾਹੁੰਦੇ ਹਨ, ਉਨ੍ਹਾਂ ਦੀ ਤਿਆਰੀ ਕਰਨ ਸਬੰਧੀ ਖਿਡਾਰੀਆਂ ਨੂੰ ਰਾਜ ਦੇ ਸਟੇਡੀਅਮਾਂ ਵਿਚ ਪ੍ਰਰੈਕਟਿਸ ਕਰਨ ਦੀ ਛੋਟ ਦਿੱਤੀ ਜਾਵੇ।
ਮੰਤਰੀ ਦਾ ਦਾਵਾ ਹੈ ਕਿ ਹੁਣ ਕੋਰੋਨਾ ਦੇ ਮਾਮਲੇ ਘਟੇ ਹਨ ਜਿਸਦੇ ਮੱਦੇਨਜ਼ਰ ਕੌਮੀ ਤੇ ਕੌਮਾਂਤਰੀ ਟੂਰਨਾਮੈਂਟਾਂ ਵਿਚ ਭਾਗ ਲੈਣ ਦੇ ਇਛੁੱਕ ਖਿਡਾਰੀਆਂ ਲਈ ਤਿਆਰੀਆਂ ਸਟੇਡੀਅਮ ਖੋਲ੍ਹੇ ਜਾਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਤੇ ਕੋਚਾਂ ਨੂੰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੋਵਿਡ-19 ਦੀ ਰੋਕਥਾਮ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣੀ ਪਵੇਗੀ। ਇਸ ਸਬੰਧੀ ਸਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
WATCH LIVE TV