Mohali Sports News: ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਚੌਥਾ ਕੇਸਾਧਾਰੀ ਵਿਸ਼ਵ ਗੋਲਡ ਕੱਪ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।
Trending Photos
Mohali Sports News: ਕੇਸਾਧਾਰੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਪ੍ਰਤੀ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਚੌਥਾ ਕੇਸਾਧਾਰੀ ਵਿਸ਼ਵ ਗੋਲਡ ਕੱਪ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਤਿੰਨ ਵਾਰ ਟੂਰਨਾਮੈਂਟ ਕਰਵਾਇਆ ਜਾ ਚੁੱਕਿਆ ਹੈ ਜਿਸ ਵਿੱਚ ਬਹੁਤ ਸਾਰੀਆਂ ਟੀਮਾਂ ਨੇ ਭਾਗ ਲੈ ਰਹੀਆਂ ਹਨ । ਇਹ ਟੂਰਨਾਮੈਂਟ ਮੋਹਾਲੀ ਦੇ ਸੀਨੀਅਰ ਬਲਬੀਰ ਸਿੰਘ ਇੰਟਰਨੈਸ਼ਨਲ ਹਾਈ ਸਟੇਡੀਅਮ ਵਿੱਟਚ ਕਰਵਾਇਆ ਜਾ ਰਿਹਾ ਹੈ ਜਿਸ ਦਾ ਫਾਈਨਲ 5 ਫਰਵਰੀ ਨੂੰ ਹੋਵੇਗਾ।
ਪੰਜ ਦਿਨ ਚੱਲਣ ਵਾਲੇ ਹਾਕੀ ਟੂਰਨਾਮੈਂਟ ਦੇ ਵਿੱਚ ਅੱਠ ਤੋਂ ਵੱਧ ਟੀਮਾਂ ਭਾਗ ਲੈ ਰਹੀਆਂ ਹਨ। ਇਨ੍ਹਾਂ ਟੀਮਾਂ ਦੇ ਨਾਂਅ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਚੱਲ ਰਹੀਆਂ ਮਿਸਲਾਂ ਦੇ ਨਾਂਅ ਦਿੱਤੇ ਗਏ ਹਨ ਅਤੇ ਇਨ੍ਹਾਂ ਟੀਮਾਂ ਦੇ ਵਿੱਚੋਂ ਜੇਤੂ ਟੀਮਾਂ ਨੂੰ 1 ਲੱਖ ਰੁਪਏ 51000, 31000 ਅਤੇ ਹੋਰ ਵੱਖ-ਵੱਖ ਇਨਾਮੀ ਰਾਸ਼ੀ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਟੂਰਨਾਮੈਂਟ ਦੇ ਵਿੱਚ ਖਿਡਾਰੀ ਵੱਧ ਚੜ੍ਹਕੇ ਹਿੱਸਾ ਲੈ ਰਹੇ ਹਨ।
ਇਹ ਵੀ ਪੜ੍ਹੋ: Magnrega Day: ਮਗਨਰੇਗਾ ਦਿਵਸ ਮੌਕੇ ਮਜ਼ਦੂਰਾਂ ਨੇ ਕੀਤਾ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਨੂੰ ਭੇਜਿਆ ਮੰਗ ਪੱਤਰ
ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਦੇ ਡਾਇਰੈਕਟਰਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਜਸਬੀਰ ਸਿੰਘ ਮੁਹਾਲੀ ਨੇ ਜਾਣਕਾਰੀ ਦਿੱਤੀ ਕਿ ਸਿੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜੇ ਕੇ ਰੱਖ ਸਾਡੇ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਹੈ, ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਵਾਂ ਇਸ ਟੂਰਨਾਮੈਂਟ ਦੌਰਾਨ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਟੂਰਨਾਮੈਂਟ ਦਾ ਫਾਈਨਲ 5 ਫਰਵਰੀ ਨੂੰ ਸੀਨੀਅਰ ਬਲਬੀਰ ਸਿੰਘ ਇੰਟਰਨੈਸ਼ਨਲ ਹਾਕੀ ਸਟੇਡੀਅਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਵਿਖੇ ਹੋਵੇਗਾ। ਉਨ੍ਹਾਂ ਨੇ ਖਿਡਾਰੀਆਂ ਨੂੰ ਜੋਸ਼ ਅਤੇ ਜਨੂੰਨ ਦੇ ਨਾਲ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਭਰੋਸਾ ਦਿੱਤਾ ਕਿ ਹੋਰ ਵੀ ਕਈ ਟੂਰਨਾਮੈਂਟ ਆਉਣ ਵਾਲੇ ਸਮੇਂ ਵਿੱਚ ਆਯੋਜਿਤ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਸਕਣ।
ਇਹ ਵੀ ਪੜ੍ਹੋ: Punjab News: ਗੈਰ-ਕਾਨੂੰਨੀ ਮਾਈਨਿੰਗ 'ਤੇ CM ਮਾਨ ਦਾ ਵੱਡਾ ਐਕਸ਼ਨ; ਡਿਪਟੀ ਕਮਿਸ਼ਨਰਾਂ ਨੂੰ ਦਿੱਤੀਆਂ ਨਵੀਆਂ ਹਦਾਇਤਾਂ