SA vs AFG, 1st Semi-final: ਅਫਗਾਨਿਸਤਾਨ ਨੂੰ ਇਕਪਾਸੜ ਵਿੱਚ ਮੈਚ ਵਿੱਚ ਮਾਤ ਦੇ ਦੱਖਣੀ ਅਫਰੀਕਾ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ਵਿੱਚ ਪੁੱਜ ਗਿਆ ਹੈ।
Trending Photos
SA vs AFG, 1st Semi-final: ਦੱਖਣੀ ਅਫਰੀਕਾ ਦੀ ਟੀਮ ਨੇ ਪਹਿਲੀ ਵਾਰ ਟਵੰਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪੁੱਜ ਕੇ ਇਤਿਹਾਸ ਰਚ ਦਿੱਤਾ ਹੈ। ਤ੍ਰਿਨੀਦਾਦ ਵਿੱਚ ਖੇਡੇ ਗਏ ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਦੀ ਟੀਮ ਨੇ ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ।
ਤ੍ਰਿਨੀਦਾਦ 'ਚ ਅਫਰੀਕੀ ਟੀਮ ਨੂੰ ਜਿੱਤ ਲਈ 57 ਦੌੜਾਂ ਦਾ ਟੀਚਾ ਮਿਲਿਆ ਸੀ। ਜਿਸ ਨੂੰ ਪ੍ਰੋਟਿਆਜ ਨੇ 8.5 ਓਵਰਾਂ 'ਚ ਸਿਰਫ 1 ਵਿਕਟ ਦੇ ਨੁਕਸਾਨ 'ਤੇ ਆਸਾਨੀ ਨਾਲ ਹਾਸਲ ਕਰ ਲਿਆ। ਟੀਮ ਲਈ ਪਾਰੀ ਦੀ ਸ਼ੁਰੂਆਤ ਕਰਦੇ ਹੋਏ ਰੀਜ਼ਾ ਹੈਂਡਰਿਕਸ ਨੇ 25 ਗੇਂਦਾਂ 'ਚ 3 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 29 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ।
ਉਸ ਤੋਂ ਇਲਾਵਾ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਦੇ ਹੋਏ ਕਪਤਾਨ ਏਡਨ ਮਾਰਕਰਮ ਨੇ 21 ਗੇਂਦਾਂ 'ਚ 4 ਚੌਕਿਆਂ ਦੀ ਮਦਦ ਨਾਲ 23 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਨ੍ਹਾਂ ਦੋਨਾਂ ਬੱਲੇਬਾਜ਼ਾਂ ਤੋਂ ਇਲਾਵਾ ਕਵਿੰਟਨ ਡੀ ਕਾਕ ਨੇ 8 ਗੇਂਦਾਂ 'ਚ 1 ਚੌਕੇ ਦੀ ਮਦਦ ਨਾਲ 5 ਦੌੜਾਂ ਬਣਾਈਆਂ।
ਇਸ ਤੋਂ ਪਹਿਲਾਂ 2014 'ਚ ਉਹ ਸੈਮੀਫਾਈਨਲ ਤੋਂ ਹੀ ਬਾਹਰ ਹੋ ਗਈ ਸੀ। ਸ਼੍ਰੀਲੰਕਾ ਨੇ ਭਾਰਤ ਖਿਲਾਫ ਮੈਚ ਜਿੱਤ ਕੇ ਖਿਤਾਬ 'ਤੇ ਕਬਜ਼ਾ ਕਰ ਲਿਆ। ਇਸ ਦੇ ਨਾਲ ਹੀ ਦੱਖਣੀ ਅਫਰੀਕਾ 2009 ਵਿੱਚ ਵੀ ਸੈਮੀਫਾਈਨਲ ਤੋਂ ਬਾਹਰ ਹੋ ਗਿਆ ਸੀ। ਪਹਿਲੇ ਸੈਮੀਫਾਈਨਲ 'ਚ ਅਫਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੂੰ ਸਿਰਫ਼ 57 ਦੌੜਾਂ ਦਾ ਟੀਚਾ ਦਿੱਤਾ ਸੀ।
ਇਸ ਮੈਚ 'ਚ ਅਫਗਾਨਿਸਤਾਨ ਦਾ ਕੋਈ ਵੀ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇਡ ਸਕਿਆ ਅਤੇ ਪੂਰੀ ਟੀਮ ਵਿਰੋਧੀ ਗੇਂਦਬਾਜ਼ਾਂ ਦੇ ਸਾਹਮਣੇ ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ। ਟੀਮ ਲਈ ਅਜ਼ਮਤੁੱਲਾ ਉਮਰਜ਼ਈ ਨੇ ਸਭ ਤੋਂ ਵੱਧ 10 ਦੌੜਾਂ ਬਣਾਈਆਂ। ਬਾਕੀ ਬੱਲੇਬਾਜ਼ਾਂ ਵਿੱਚੋਂ ਕੋਈ ਵੀ ਦੋਹਰੇ ਅੰਕੜੇ ਨੂੰ ਛੂਹ ਨਹੀਂ ਸਕਿਆ। ਦੱਖਣੀ ਅਫਰੀਕਾ ਨੇ ਪਹਿਲੇ ਸੈਮੀਫਾਈਨਲ 'ਚ ਤਿੱਖੀ ਗੇਂਦਬਾਜ਼ੀ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਤਰਫੋਂ ਮਾਰਕੋ ਜੈਨਸਨ ਅਤੇ ਤਬਰੇਜ਼ ਸ਼ਮਸੀ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਇਸ ਦੇ ਨਾਲ ਹੀ ਕਾਗਿਸੋ ਰਬਾਡਾ ਅਤੇ ਐਨਰਿਕ ਨੋਰਟਜੇ ਨੇ ਦੋ-ਦੋ ਵਿਕਟਾਂ ਲਈਆਂ।
ਇਹ ਵੀ ਪੜ੍ਹੋ: IND vs ENG Guyana Weather: ਭਾਰਤ ਤੇ ਇੰਗਲੈਂਡ ਵਿਚਾਲੇ ਫਾਈਨਲ ਲਈ ਟੱਕਰ ਅੱਜ; ਜਾਣੋ ਪਿੱਚ ਤੇ ਮੌਸਮ ਦਾ ਹਾਲ