Sports Awards 2024(ਨਰੁਲ ਅਰੋੜਾ): ਪੈਰਿਸ ਓਲੰਪਿਕ ਵਿੱਚ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਚਾਰ ਖਿਡਾਰੀਆਂ ਨੂੰ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਜੇਤੂਆਂ ਨੂੰ ਸਨਮਾਨਿਤ ਕਰਨਗੇ।


COMMERCIAL BREAK
SCROLL TO CONTINUE READING

ਮਨੂ ਅਤੇ ਹਰਮਨਪ੍ਰੀਤ ਸਿੰਘ ਤੋਂ ਇਲਾਵਾ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਜੇਤੂ ਭਾਰਤੀ ਗ੍ਰੈਂਡਮਾਸਟਰ ਡੀ ਗੁਕੇਸ਼ ਅਤੇ ਪੈਰਾਲੰਪੀਅਨ ਪ੍ਰਵੀਨ ਕੁਮਾਰ ਨੂੰ ਵੀ ਖੇਡ ਰਤਨ ਪੁਰਸਕਾਰ ਦਿੱਤਾ ਜਾਵੇਗਾ। ਖੇਡ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਕਮੇਟੀ ਦੀਆਂ ਸਿਫਾਰਿਸ਼ਾਂ ਅਤੇ ਸਰਕਾਰ ਦੀ ਜਾਂਚ ਦੇ ਆਧਾਰ 'ਤੇ ਖਿਡਾਰੀਆਂ, ਕੋਚਾਂ, ਯੂਨੀਵਰਸਿਟੀਆਂ ਨੂੰ ਪੁਰਸਕਾਰ ਦੇਣ ਦਾ ਫੈਸਲਾ ਲਿਆ ਗਿਆ ਹੈ।


34 ਖਿਡਾਰੀਆਂ ਨੂੰ ਅਰਜੁਨ ਐਵਾਰਡ ਮਿਲੇਗਾ


ਖੇਡ ਰਤਨ ਤੋਂ ਇਲਾਵਾ 34 ਖਿਡਾਰੀਆਂ ਨੂੰ 2024 ਵਿੱਚ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਵਿੱਚੋਂ ਅਥਲੀਟ ਸੁੱਚਾ ਸਿੰਘ ਅਤੇ ਪੈਰਾ ਤੈਰਾਕ ਮੁਰਲੀਕਾਂਤ ਰਾਜਾਰਾਮ ਪੇਟਕਰ ਨੂੰ ਅਰਜੁਨ ਐਵਾਰਡ ਲਾਈਫਟਾਈਮ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਬਿਹਤਰ ਕੋਚਿੰਗ ਦੇਣ ਲਈ ਪੰਜ ਲੋਕਾਂ ਨੂੰ ਦਰੋਣਾਚਾਰੀਆ ਪੁਰਸਕਾਰ ਮਿਲੇਗਾ, ਜਿਸ ਵਿੱਚ ਬੈਡਮਿੰਟਨ ਕੋਚ ਐਸ ਮੁਰਲੀਧਰਨ ਅਤੇ ਫੁੱਟਬਾਲ ਕੋਚ ਅਰਮਾਂਡੋ ਐਗਨੇਲੋ ਕੋਲਾਕੋ ਨੂੰ ਜੀਵਨ ਭਰ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ। ਫਿਜ਼ੀਕਲ ਐਜੂਕੇਸ਼ਨ ਫਾਊਂਡੇਸ਼ਨ ਆਫ ਇੰਡੀਆ ਨੈਸ਼ਨਲ ਸਪੋਰਟਸ ਪ੍ਰਮੋਸ਼ਨ ਐਵਾਰਡ ਪ੍ਰਾਪਤ ਕਰੇਗੀ। ਇਸ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਸਮੁੱਚੇ ਯੂਨੀਵਰਸਿਟੀ ਜੇਤੂ ਵਜੋਂ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ ਪ੍ਰਾਪਤ ਕਰੇਗੀ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਸਟ ਰਨਰ ਅੱਪ ਅਤੇ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਸੈਕਿੰਡ ਰਨਰ ਅੱਪ ਰਹੀ।