Sports News: ਏਸ਼ੀਆ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਭਾਰਤ ਦੀ ਡਬਲ ਜੋੜੀ ਨੇ ਇਤਿਹਾਸ ਰਚ ਦਿੱਤਾ ਹੈ।
Trending Photos
Sports News: ਸਾਤਵਿਕ ਸਾਈਰਾਜ ਰੰਕੀਰੈਡੀ ਅਤੇ ਚਿਰਾਗ ਸ਼ੈੱਟੀ ਦੀ ਸਟਾਰ ਡਬਲਜ਼ ਜੋੜੀ ਨੇ ਐਤਵਾਰ ਨੂੰ 58 ਸਾਲਾਂ ਦੇ ਸੋਕੇ ਨੂੰ ਖਤਮ ਕੀਤਾ ਅਤੇ ਦੁਬਈ ਵਿੱਚ ਏਸ਼ੀਆ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਦਿਨੇਸ਼ ਖੰਨਾ ਤੋਂ ਬਾਅਦ ਪਹਿਲੀ ਭਾਰਤੀ ਬਣ ਗਏ ਹਨ। 2022 ਵਿਸ਼ਵ ਚੈਂਪੀਅਨਸ਼ਿਪ ਦੇ ਕਾਂਸੀ ਤਮਗਾ ਜੇਤੂਆਂ ਨੇ ਰੋਮਾਂਚਕ ਫਾਈਨਲ ਵਿੱਚ ਓਂਗ ਯਿਊ ਸਿਨ ਅਤੇ ਟੀਓ ਯੀ ਯੀ ਦੀ ਮਲੇਸ਼ੀਆ ਦੀ ਜੋੜੀ ਨੂੰ 21-16, 17-21, 19-21 ਨਾਲ ਹਰਾ ਕੇ ਸ਼ਾਨਦਾਰ ਵਾਪਸੀ ਕੀਤੀ।
ਖੰਨਾ ਮਹਾਂਦੀਪੀ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਵਾਲਾ ਇਕਲੌਤਾ ਭਾਰਤੀ ਹੈ, ਜਿਸ ਨੇ 1965 ਵਿੱਚ ਲਖਨਊ ਵਿੱਚ ਪੁਰਸ਼ ਸਿੰਗਲਜ਼ ਦੇ ਫਾਈਨਲ ਵਿੱਚ ਥਾਈਲੈਂਡ ਦੇ ਸੰਗੋਬ ਰਤਨੁਸੋਰਨ ਨੂੰ ਹਰਾ ਕੇ ਇਹ ਉਪਲਬਧੀ ਹਾਸਲ ਕੀਤੀ ਸੀ। ਸਾਤਵਿਕ ਅਤੇ ਚਿਰਾਗ ਨੇ ਹੁਣ ਤੱਕ ਦੁਬਈ ਵਿੱਚ ਏਸ਼ੀਆਈ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੋ ਸੈੱਟਾਂ ਵਿੱਚ ਹਰ ਮੈਚ ਜਿੱਤਿਆ ਹੈ।
ਕੁਆਰਟਰ ਫਾਈਨਲ ਵਿੱਚ ਸਾਤਵਿਕ-ਚਿਰਾਗ ਨੇ ਮੁਹੰਮਦ ਅਹਿਸਾਨ ਅਤੇ ਹੈਂਡਰਾ ਸੇਤੀਆਵਾਨ ਦੀ ਸਾਬਕਾ ਵਿਸ਼ਵ ਚੈਂਪੀਅਨ ਇੰਡੋਨੇਸ਼ੀਆ ਦੀ ਜੋੜੀ ਨੂੰ ਹਰਾ ਕੇ ਸਭ ਨੂੰ ਹੈਰਾਨ ਕਰ ਦਿੱਤਾ। ਹੁਣ ਰਾਸ਼ਟਰਮੰਡਲ ਖੇਡਾਂ ਦੀ ਸੋਨ ਤਮਗਾ ਜੇਤੂ ਭਾਰਤੀ ਜੋੜੀ ਏਸ਼ੀਆਈ ਚੈਂਪੀਅਨ ਬਣਨ ਦਾ ਸੁਪਨਾ ਦੇਖ ਰਹੀ ਹੈ। ਸਾਲ 1962 ਵਿੱਚ ਸ਼ੁਰੂ ਹੋਈ ਏਸ਼ਿਆਈ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਅੱਜ ਤੱਕ ਕਿਸੇ ਵੀ ਭਾਰਤੀ ਜੋੜੀ ਨੇ ਖ਼ਿਤਾਬ ਨਹੀਂ ਜਿੱਤਿਆ ਹੈ।
ਇਹ ਵੀ ਪੜ੍ਹੋ : Ludhiana Gas Leak: ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ; ਗੈਸ ਲੀਕ ਹੋਣ ਕਰਕੇ ਕਈ ਲੋਕਾਂ ਦੀ ਮੌਤ, ਕਈ ਜ਼ਖ਼ਮੀ
ਦਿਨੇਸ਼ ਖੰਨਾ ਨੇ ਸਾਲ 1965 ਵਿੱਚ ਪੁਰਸ਼ ਸਿੰਗਲਜ਼ ਦਾ ਖਿਤਾਬ ਜਿੱਤਿਆ ਸੀ ਅਤੇ ਇਹ ਹੁਣ ਤੱਕ ਇਸ ਈਵੈਂਟ ਵਿੱਚ ਭਾਰਤ ਦਾ ਇੱਕੋ ਇੱਕ ਗੋਲਡ ਮੈਡਲ ਹੈ। 1971 ਵਿੱਚ ਦੀਪੂ ਘੋਸ਼ ਅਤੇ ਰਮਨ ਘੋਸ਼ ਦੀ ਜੋੜੀ ਨੇ ਪੁਰਸ਼ ਡਬਲਜ਼ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਸਾਲ 1978 ਵਿੱਚ, ਸਈਅਦ ਮੋਦੀ ਅਤੇ ਪ੍ਰਕਾਸ਼ ਪਾਦੁਕੋਣ ਦੀ ਜੋੜੀ ਪੁਰਸ਼ ਡਬਲਜ਼ ਵਿੱਚ ਚਾਂਦੀ ਦਾ ਮੈਡਲ ਜਿੱਤਣ ਵਿੱਚ ਕਾਮਯਾਬ ਰਹੀ ਸੀ ਪਰ ਉਸ ਸਾਲ ਇਹ ਮੁਕਾਬਲਾ Invitational ਸੀ ਤੇ ਇਸ ਲਈ ਇਸਨੂੰ ਅਧਿਕਾਰਤ ਤੌਰ 'ਤੇ ਨਹੀਂ ਗਿਣਿਆ ਜਾਂਦਾ ਹੈ।
ਇਹ ਵੀ ਪੜ੍ਹੋ : CRPF Recruitment 2023: CRPF 'ਚ ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਅਰਜ਼ੀ ਦੀ ਪ੍ਰਕਿਰਿਆ