WFI Elections 2023 news: ਦੱਸ ਦਈਏ ਕਿ 11 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਚੋਣਾਂ 'ਤੇ 28 ਅਗਸਤ ਤੱਕ ਰੋਕ ਲਗਾ ਦਿੱਤੀ ਗਈ ਸੀ।
Trending Photos
Supreme Court on order staying WFI Elections 2023 news: ਸੁਪਰੀਮ ਕੋਰਟ ਵੱਲੋਂ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੀਆਂ ਚੋਣਾਂ 'ਤੇ ਰੋਕ ਲਗਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ 'ਤੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ 11 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਚੋਣਾਂ 'ਤੇ 28 ਅਗਸਤ ਤੱਕ ਰੋਕ ਲਗਾ ਦਿੱਤੀ ਗਈ ਸੀ। ਇਸ ਫੈਸਲੇ ਦੇ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਪਾਬੰਦੀ ਹਟਾਉਣ ਦੀ ਅਪੀਲ ਕੀਤੀ ਗਈ ਸੀ।
ਹਾਲਾਂਕਿ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਹਰਿਆਣਾ ਐਮੇਚਿਓਰ ਰੈਸਲਿੰਗ ਐਸੋਸੀਏਸ਼ਨ (ਹਾਵਾ) ਦੇ ਨੁਮਾਇੰਦਿਆਂ ਦੇ ਵੋਟਿੰਗ ਅਧਿਕਾਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ 'ਤੇ 28 ਅਗਸਤ ਤੱਕ ਰੋਕ ਲਗਾ ਦਿੱਤੀ ਗਈ ਸੀ।
ਇਸ ਦੌਰਾਨ ਹਰਿਆਣਾ ਕੁਸ਼ਤੀ ਸੰਘ ਦੇ ਸੰਯੁਕਤ ਸਕੱਤਰ ਇੰਦਰਜੀਤ ਸਿੰਘ ਵੱਲੋਂ ਪਟੀਸ਼ਨ ਰਾਹੀਂ ਹਾਈ ਕੋਰਟ ਨੂੰ ਦੱਸਿਆ ਗਿਆ ਸੀ ਕਿ ਸੰਘ ਨੂੰ ਹਰਿਆਣਾ ਓਲੰਪਿਕ ਸੰਘ ਵੱਲੋਂ ਮਾਨਤਾ ਪ੍ਰਾਪਤ ਨਹੀਂ ਹੈ। ਇਸੇ ਮਾਮਲੇ 'ਚ ਪਿਛਲੀ ਸੁਣਵਾਈ ਦੇ ਦੌਰਾਨ ਹਰਿਆਣਾ ਓਲੰਪਿਕ ਸੰਘ ਵੱਲੋਂ ਵੀ ਸਵੀਕਾਰ ਕੀਤਾ ਗਿਆ ਸੀ ਕਿ ਸੰਘ ਨੂੰ ਭਾਰਤੀ ਕੁਸ਼ਤੀ ਮਹਾਸੰਘ ਦੀਆਂ ਚੋਣਾਂ 'ਚ ਵੋਟ ਪਾਉਣ ਲਈ ਯੋਗ ਮੈਂਬਰ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਸੰਘ ਵੱਲੋਂ ਇਹ ਵੀ ਕਿਹਾ ਗਿਆ ਕਿ ਹਰਿਆਣਾ ਓਲੰਪਿਕ ਸੰਘ ਵੱਲੋਂ ਪ੍ਰਸਤਾਵ ਗਿਆ ਦਿੱਤਾ ਹੈ ਕਿ ਉਨ੍ਹਾਂ ਦੀ ਮੈਂਬਰਸ਼ਿਪ ਉਨ੍ਹਾਂ ਰਾਜ ਖੇਡ ਫੈਡਰੇਸ਼ਨਾਂ ਲਈ ਖੁੱਲ੍ਹੀ ਰਹੇਗੀ ਜਿਨ੍ਹਾਂ ਨੂੰ ਰਾਸ਼ਟਰੀ ਖੇਡ ਮਹਾਸੰਘ ਦੁਆਰਾ ਮਾਨਤਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Supreme Court on Article 35A: ਤਿੰਨ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਦੀ ਹੈ ਧਾਰਾ 35ਏ, ਸੁਪਰੀਮ ਕੇਰਟ ਦੀ ਟਿਪੱਣੀ
ਇਹ ਵੀ ਪੜ੍ਹੋ: Tarn Taran News: ਤਰਨਤਾਰਨ ਵਿਖੇ ਡਿੱਗੇ ਮਿਲੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦਾ ਝੰਡਾ ਅਤੇ ਗੁਬਾਰੇ ਡਿੱਗੇ!
(For more news apart from Supreme Court on order staying WFI Elections 2023 news, stay tuned to Zee PHH)