World Cup Final 2023:ਭਾਰਤ ਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਕੱਪ 2023 ਦਾ ਫਾਈਨਲ (ਵਰਲਡ ਕੱਪ ਫਾਈਨਲ 2023 IND ਬਨਾਮ AUS) ਅੱਜ 19 ਨਵੰਬਰ ਨੂੰ ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ।
Trending Photos
World Cup Final 2023: ਭਾਰਤ ਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਕੱਪ 2023 ਦਾ ਫਾਈਨਲ (ਵਰਲਡ ਕੱਪ ਫਾਈਨਲ 2023 IND ਬਨਾਮ AUS) ਅੱਜ 19 ਨਵੰਬਰ ਨੂੰ ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ। ਭਾਰਤੀ ਟੀਮ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ ਹਰਾਉਣ 'ਚ ਸਫਲ ਰਹੀ, ਜਦਕਿ ਦੂਜੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਫਾਈਨਲ 'ਚ ਜਗ੍ਹਾ ਬਣਾਈ।
ਭਾਰਤ ਤੇ ਆਸਟ੍ਰੇਲੀਆ ਦੀਆਂ ਟੀਮਾਂ ਦੂਜੀ ਵਾਰ ਵਿਸ਼ਵ ਕੱਪ ਦੇ ਫਾਈਨਲ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਦੱਸ ਦੇਈਏ ਕਿ ਆਖਰੀ ਵਾਰ ਭਾਰਤ ਅਤੇ ਆਸਟ੍ਰੇਲੀਆ ਵਿਸ਼ਵ ਕੱਪ ਦੇ ਫਾਈਨਲ 'ਚ 2003 'ਚ ਆਹਮੋ-ਸਾਹਮਣੇ ਹੋਏ ਸਨ, ਜਿਸ 'ਚ ਆਸਟ੍ਰੇਲੀਆਈ ਟੀਮ ਜੇਤੂ ਰਹੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਐਤਵਾਰ ਨੂੰ ਇੱਥੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਵਿਸ਼ਵ ਕੱਪ ਕ੍ਰਿਕਟ ਫਾਈਨਲ ਮੈਚ ਨੂੰ ਦੇਖਣ ਲਈ ਸਟੇਡੀਅਮ 'ਚ ਮੌਜੂਦ ਰਹਿਣਗੇ।
ਜਾਰੀ ਬਿਆਨ ਅਨੁਸਾਰ ਪੁਲਿਸ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਮੈਚ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਵਿਸਤ੍ਰਿਤ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਮੈਦਾਨ, ਟੀਮ, ਵੀ.ਆਈ.ਪੀਜ਼ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਟ੍ਰੈਫਿਕ ਪ੍ਰਬੰਧਨ ਲਈ 4500 ਕਰਮਚਾਰੀਆਂ ਦੀ ਤਾਇਨਾਤੀ ਸ਼ਾਮਲ ਹੈ। ਐਤਵਾਰ ਨੂੰ ਹੋਣ ਵਾਲੇ ਫਾਈਨਲ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ, ਭਾਰਤੀ ਹਵਾਈ ਸੈਨਾ ਦਾ ਏਅਰ-ਸ਼ੋਅ, ਦੋ ਸਾਬਕਾ ਵਿਸ਼ਵ ਕੱਪ ਜੇਤੂ ਕਪਤਾਨ ਕਪਿਲ ਅਤੇ ਧੋਨੀ ਦਰਸ਼ਕਾਂ ਦੀ ਗੈਲਰੀ ਵਿੱਚ ਮੌਜੂਦ ਹੋਣਗੇ, ਜਿਸ ਤੋਂ ਮੈਚ ਦੇ ਮਹੱਤਵ ਅਤੇ ਉਤਸ਼ਾਹ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਇਸ ਦੌਰਾਨ ਖੇਡ, ਮਨੋਰੰਜਨ ਅਤੇ ਰਾਜਨੀਤੀ ਦੀ ਦੁਨੀਆ ਦੀਆਂ ਕਈ ਮਸ਼ਹੂਰ ਹਸਤੀਆਂ ਵੀ ਮੌਜੂਦ ਰਹਿਣਗੀਆਂ। ਬਾਲੀਵੁੱਡ ਸੰਗੀਤ ਨਿਰਦੇਸ਼ਕ ਪ੍ਰੀਤਮ, ਗਾਇਕਾ ਜੋਨੀਤਾ ਗਾਂਧੀ ਅਤੇ ਕੋਕ ਸਟੂਡੀਓ ਦੇ ਗੁਜਰਾਤੀ ਗਾਇਕ ਆਦਿਤਿਆ ਗਾਧਵੀ ਸੱਭਿਆਚਾਰਕ ਪ੍ਰੋਗਰਾਮ ਦਾ ਹਿੱਸਾ ਹੋਣਗੇ। ਟਾਸ ਤੋਂ ਪਹਿਲਾਂ ਅਤੇ ਪਾਰੀ ਦੇ ਵਿਚਕਾਰ ਹੋਣ ਵਾਲੇ ਪ੍ਰੋਗਰਾਮ 'ਚ ਮੁੰਬਈ ਦੇ 500 ਕਲਾਕਾਰ ਬਾਲੀਵੁੱਡ ਗੀਤਾਂ 'ਤੇ ਡਾਂਸ ਕਰਨਗੇ।
ਇਹ ਵੀ ਪੜ੍ਹੋ : Punjab News: ਪਰਾਲੀ ਸਾੜਨ ਦੇ ਵਧਦੇ ਕੇਸਾਂ ਮਗਰੋਂ 11 ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ; ਡੀਜੀਪੀ ਨੇ ਮੰਗਿਆ ਸਪੱਸ਼ਟੀਕਰਨ
ਫਾਈਨਲ ਮੈਚ ਦੌਰਾਨ ਸਟੇਡੀਅਮ ਵਿੱਚ ਮੌਜੂਦ ਹੋਰ ਪਤਵੰਤਿਆਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ, ਸਿੰਗਾਪੁਰ ਦੇ ਗ੍ਰਹਿ ਮਾਮਲੇ ਅਤੇ ਕਾਨੂੰਨ ਮੰਤਰੀ ਕੇ. ਸ਼ਨਮੁਗਮ, ਤਾਮਿਲਨਾਡੂ ਦੇ ਮੰਤਰੀ ਉਧਯਨਿਧੀ ਸਟਾਲਿਨ, ਅਸਾਮ ਦੇ ਮੁੱਖ ਮੰਤਰੀ ਹਿਮਾਂਤਾ ਬਿਸਵਾ ਸਰਮਾ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਸ਼ਾਮਲ ਹਨ। ਸਟੇਡੀਅਮ ਦੇ ਅੰਦਰ ਲਗਭਗ 1.30 ਲੱਖ ਦਰਸ਼ਕ ਮੌਜੂਦ ਹੋਣਗੇ, ਜਦੋਂ ਕਿ ਲਗਭਗ ਇੱਕ ਅਰਬ ਲੋਕ ਟੈਲੀਵਿਜ਼ਨ ਜਾਂ ਔਨਲਾਈਨ ਰਾਹੀਂ ਮੈਚ ਦੇਖਣਗੇ।
ਇਹ ਵੀ ਪੜ੍ਹੋ : Hoshiarpur News: ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਵੱਲੋਂ ਹੁਸ਼ਿਆਰਪੁਰ 'ਚ 867 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ