IND vs USA Highlights: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ! ਭਾਰਤ ਨੇ ਅਮਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
IND vs USA Match Today: ਅਰਸ਼ਦੀਪ ਸਿੰਘ ਨੇ ਅੱਜ ਮੈਚ ਦੇ ਵਿੱਚ ਕਮਾਲ ਹੀ ਕਰ ਦਿਖਾਇਆ। ਦਰਅਸਲ ਬੀਤੇ ਦਿਨੀ ਭਾਰਤ ਅਤੇ ਅਮਰੀਕਾ ਟੀ-20 ਵਿਸ਼ਵ ਕੱਪ 2024 ਵਿੱਚ ਆਹਮੋ-ਸਾਹਮਣੇ ਹੋਈਆਂ।
IND vs USA Highlights T20 World Cup 2024: ਭਾਰਤ ਨੇ ਟੀ-20 ਵਿਸ਼ਵ ਕੱਪ 2024 ਵਿੱਚ ਲਗਾਤਾਰ ਤੀਜੀ ਜਿੱਤ ਦਰਜ ਕੀਤੀ। ਨਿਊਯਾਰਕ 'ਚ ਖੇਡੇ ਗਏ ਇਸ ਮੈਚ 'ਚ ਟੀਮ ਇੰਡੀਆ ਨੇ ਅਮਰੀਕਾ ਨੂੰ 7 ਵਿਕਟਾਂ ਨਾਲ ਹਰਾ ਕੇ ਸੁਪਰ-8 'ਚ ਜਗ੍ਹਾ ਬਣਾ ਲਈ ਹੈ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਮਰੀਕਾ ਨੇ ਭਾਰਤ ਨੂੰ 111 ਦੌੜਾਂ ਦਾ ਟੀਚਾ ਦਿੱਤਾ ਸੀ ਜਿਸ ਤੋਂ ਬਾਅਦ ਸੂਰਿਆਕੁਮਾਰ ਯਾਦਵ ਅਤੇ ਸ਼ਿਵਮ ਦੂਬੇ ਦੀ ਅਜੇਤੂ ਪਾਰੀ ਨੇ 19ਵੇਂ ਓਵਰ ਵਿੱਚ ਹੀ ਮੈਚ ਜਿੱਤ ਲਿਆ। ਸੂਰਿਆ ਨੇ ਵੀ ਅਰਧ ਸੈਂਕੜਾ ਲਗਾਇਆ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਕੁੱਲ 9 ਦੌੜਾਂ ਦੇ ਕੇ 4 ਵਿਕਟਾਂ ਲਈਆਂ।
ਇਹ ਵੀ ਪੜ੍ਹੋ: Ravneet Bittu Meeting: ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿਟੂ ਨੇ ਕੀਤੀ ਪਹਿਲੀ ਮੀਟਿੰਗ, ਇਸ ਮੁੱਦੇ ਉੱਤੇ ਕੀਤੀ ਚਰਚਾ
ਭਾਰਤ ਨੇ ਅਮਰੀਕਾ ਨੂੰ 7 ਵਿਕਟਾਂ ਨਾਲ ਹਰਾਇਆ ਹੈ। ਭਾਰਤ ਨੂੰ ਜਿੱਤ ਲਈ 111 ਦੌੜਾਂ ਦਾ ਟੀਚਾ ਸੀ। ਸੂਰਿਆਕੁਮਾਰ ਯਾਦਵ ਅਤੇ ਸ਼ਿਵਮ ਦੂਬੇ ਨੇ ਅਜੇਤੂ ਪਾਰੀ ਖੇਡ ਕੇ ਭਾਰਤ ਨੂੰ ਇਹ ਜਿੱਤ ਦਿਵਾਈ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਨਿਊਯਾਰਕ ਦੇ ਨਸਾਊ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। ਇਸ ਜਿੱਤ ਨਾਲ ਭਾਰਤ ਨੇ ਸੁਪਰ-8 'ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ।
ਇਹ ਗਰੁੱਪ ਏ ਤੋਂ ਸੁਪਰ-8 ਵਿਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਭਾਰਤ ਨੇ ਇਸ ਤੋਂ ਪਹਿਲਾਂ ਆਇਰਲੈਂਡ ਅਤੇ ਪਾਕਿਸਤਾਨ ਨੂੰ ਹਰਾਇਆ ਸੀ। ਦੂਜੇ ਪਾਸੇ ਸਹਿ-ਮੇਜ਼ਬਾਨ ਅਮਰੀਕਾ ਨੂੰ ਟੂਰਨਾਮੈਂਟ ਵਿੱਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ। ਉਸ ਨੇ ਇਸ ਤੋਂ ਪਹਿਲਾਂ ਕੈਨੇਡਾ ਅਤੇ ਪਾਕਿਸਤਾਨ ਨੂੰ ਹਰਾਇਆ ਸੀ।
ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ!
ਭਾਰਤ ਲਈ ਅਰਸ਼ਦੀਪ ਸਿੰਘ ਨੇ 4 ਵਿਕਟਾਂ ਲਈਆਂ। ਹਾਰਦਿਕ ਪੰਡਯਾ ਨੂੰ 2 ਸਫਲਤਾ ਮਿਲੀ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਜਦੋਂ ਭਾਰਤ ਦੀ ਗੇਂਦਬਾਜ਼ੀ ਸ਼ੁਰੂ ਹੋਈ ਤਾਂ ਇੱਕ ਗੇਂਦਬਾਜ਼ ਨੇ ਪਾਰੀ ਦੀ ਪਹਿਲੀ ਹੀ ਗੇਂਦ 'ਤੇ ਵਿਰੋਧੀ ਬੱਲੇਬਾਜ਼ਾਂ ਨੂੰ ਆਊਟ ਕਰ ਦਿੱਤਾ। ਇਹ ਗੇਂਦਬਾਜ਼ ਕੋਈ ਹੋਰ ਨਹੀਂ ਸਗੋਂ ਅਰਸ਼ਦੀਪ ਸਿੰਘ ਹੈ, ਜਿਸ ਨੇ ਪਹਿਲੀ ਹੀ ਗੇਂਦ 'ਤੇ ਅਮਰੀਕਾ ਦੇ ਸ਼ਯਾਨ ਜਹਾਂਗੀਰ ਨੂੰ ਜ਼ੀਰੋ ਦੇ ਸਕੋਰ 'ਤੇ ਪੈਵੇਲੀਅਨ ਭੇਜ ਦਿੱਤਾ ਸੀ।