WTC Final 2023: ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਟੈਸਟ ਮੈਚ ਦੇ ਪੰਜਵੇਂ ਦਿਨ ਲੰਚ ਤੋਂ ਪਹਿਲਾਂ ਭਾਰਤ ਦੀ ਦੂਜੀ ਪਾਰੀ 234 ਦੌੜਾਂ 'ਤੇ ਆਊਟ ਹੋ ਗਈ। ਆਸਟ੍ਰੇਲੀਆ ਨੇ ਇਹ ਮੈਚ 209 ਦੌੜਾਂ ਨਾਲ ਜਿੱਤ ਕੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਖਿਤਾਬ ਜਿੱਤ ਲਿਆ।
Trending Photos
IND vs AUS, WTC Final 2023 winner: ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਟੈਸਟ ਮੈਚ ਦੇ ਪੰਜਵੇਂ ਦਿਨ ਭਾਰਤ ਨੂੰ ਆਸਟ੍ਰੇਲੀਆ ਦੇ ਹੱਥੋਂ ਵੱਡਾ ਹਾਰ ਦਾ ਮੂੰਹ ਦੇਖਣਾ ਪਿਆ। ਟੈਸਟ ਮੈਚ ਦੇ ਪੰਜਵੇਂ ਦਿਨ ਭਾਰਤ ਦੀ ਬੱਲੇਬਾਜ਼ੀ ਬੁਰੀ ਤਰ੍ਹਾਂ ਨਾਕਾਮ ਰਹੀ। ਦੱਸ ਦੇਈਏ ਕਿ ਪਹਿਲੇ ਸੈਸ਼ਨ ਦੀ ਸ਼ੁਰੂਆਤ 'ਚ ਕੋਹਲੀ ਦੇ ਰੂਪ 'ਚ ਭਾਰਤ ਨੂੰ ਵੱਡਾ ਝਟਕਾ ਲੱਗਾ।
ਕੋਹਲੀ 49 ਦੌੜਾਂ ਬਣਾ ਕੇ ਬੋਲੈਂਡ ਦੀ ਗੇਂਦ 'ਤੇ ਸਲਿੱਪ 'ਚ ਕੈਚ ਦੇ ਬੈਠੇ ਸਨ। ਕੋਹਲੀ ਤੋਂ ਬਾਅਦ ਜਡੇਜਾ ਵੀ ਨਿਰਾਸ਼ ਹੋਏ ਤੇ ਬਿਨਾਂ ਕੋਈ ਸਕੋਰ ਬਣਾਏ ਆਊਟ ਹੋ ਗਏ। ਇਸ ਤੋਂ ਬਾਅਦ ਰਹਾਣੇ ਦੇ ਰੂਪ 'ਚ ਭਾਰਤ ਨੂੰ ਛੇਵਾਂ ਝਟਕਾ ਲੱਗਾ। ਰਹਾਣੇ 46 ਦੌੜਾਂ ਬਣਾ ਕੇ ਸਟਾਰਕ ਦੀ ਗੇਂਦ 'ਤੇ ਵਿਕਟਕੀਪਰ ਹੱਥੋਂ ਕੈਚ ਆਊਟ ਹੋ ਗਏ। ਸ਼ਾਰਦੁਲ ਵੀ ਕੁਝ ਖਾਸ ਨਹੀਂ ਕਰ ਸਕੇ, ਲਿਓਨ ਨੇ ਉਸ ਨੂੰ ਆਪਣੀ ਸਪਿਨ 'ਚ ਫਸਾ ਕੇ ਪੈਵੇਲੀਅਨ ਭੇਜ ਦਿੱਤਾ। ਸ਼ਮੀ ਅਤੇ ਸਿਰਾਜ ਕ੍ਰੀਜ਼ 'ਤੇ ਮੌਜੂਦ ਹਨ। ਆਸਟ੍ਰੇਲੀਆ ਨੇ ਭਾਰਤ ਨੂੰ 444 ਦੌੜਾਂ ਦਾ ਟੀਚਾ ਦਿੱਤਾ ਹੈ।
ਭਾਰਤੀ ਟੀਮ ਲਗਾਤਾਰ ਦੂਜੀ ਵਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਣ ਤੋਂ ਖੁੰਝ ਗਈ। ਅੱਜ ਭਾਰਤੀ ਬੱਲੇਬਾਜ਼ ਬੁਰੀ ਤਰ੍ਹਾਂ ਫਲਾਪ ਹੋ ਗਿਆ। ਤੁਹਾਨੂੰ ਦੱਸ ਦੇਈਏ ਕਿ ਪਹਿਲੇ ਸੈਸ਼ਨ
ਇਹ ਵੀ ਪੜ੍ਹੋ : Sidhu Moose Wala Birth Anniversary: ਬੇਟੇ ਦੇ ਜਨਮ ਦਿਨ 'ਤੇ ਕੇਕ ਕੱਟ ਭਾਵੁਕ ਹੋਏ ਸਿੱਧੂ ਦੇ ਮਾਪੇ, ਵੇਖੋ ਤਸਵੀਰਾਂ
ਦੂਜੇ ਪਾਸੇ ਆਸਟ੍ਰੇਲੀਆ ਵੱਲੋਂ ਨਾਥਨ ਲਿਓਨ ਨੇ ਸਭ ਤੋਂ ਵੱਧ ਵਿਕਟਾਂ ਲਈਆਂ। ਲਿਓਨ ਨੇ 4 ਵਿਕਟਾਂ ਆਪਣੇ ਨਾਂ ਕੀਤੀਆਂ। ਇਸ ਤੋਂ ਇਲਾਵਾ ਬੌਲੈਂਡ ਨੇ 3 ਵਿਕਟਾਂ ਲਈਆਂ। ਸਟਾਰਕ ਨੂੰ 2, ਕਪਤਾਨ ਕਮਿੰਸ ਨੂੰ 1 ਵਿਕਟ ਮਿਲੀ। ਚੌਥੇ ਦਿਨ ਦੀ ਖੇਡ ਖਤਮ ਹੋਣ ਤੱਕ ਭਾਰਤ ਨੇ 3 ਵਿਕਟਾਂ 'ਤੇ 164 ਦੌੜਾਂ ਬਣਾ ਲਈਆਂ ਸਨ। ਭਾਰਤ ਨੂੰ ਉਸ ਸਮੇਂ 280 ਦੌੜਾਂ ਦੀ ਲੋੜ ਸੀ ਕੋਹਲੀ (44) ਅਤੇ ਰਹਾਣੇ (20) ਕ੍ਰੀਜ਼ 'ਤੇ ਅਜੇਤੂ ਸਨ। ਦੱਸ ਦੇਈਏ ਕਿ ਦੂਜੀ ਪਾਰੀ 'ਚ ਆਸਟ੍ਰੇਲੀਆ ਨੇ 270/8 ਦੌੜਾਂ ਬਣਾ ਕੇ ਪਾਰੀ ਐਲਾਨ ਦਿੱਤੀ ਸੀ। ਪਹਿਲੀ ਪਾਰੀ ਦੇ ਆਧਾਰ 'ਤੇ ਆਸਟ੍ਰੇਲੀਆ ਨੇ 173 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ ਸੀ। ਇਸ ਦੇ ਨਾਲ ਹੀ ਭਾਰਤ ਨੇ ਪਹਿਲੀ ਪਾਰੀ ਵਿੱਚ 296 ਦੌੜਾਂ ਬਣਾਈਆਂ। ਆਸਟ੍ਰੇਲੀਆ ਨੇ ਆਪਣੀ ਪਹਿਲੀ ਪਾਰੀ ਵਿੱਚ 469 ਦੌੜਾਂ ਬਣਾ ਕੇ ਮੈਚ ਵਿੱਚ ਆਪਣੀ ਪਕੜ ਮਜ਼ਬੂਤ ਕਰ ਲਈ ਸੀ।