Bilkis Bano Case News: ਬਿਲਕਿਸ ਬਾਨੋ ਜਬਰ ਜਨਾਹ ਮਾਮਲੇ ਵਿੱਚ ਸੁਪਰੀਮ ਕੋਰਟ ਦੋਸ਼ੀਆਂ ਨੂੰ ਰਿਹਾਅ ਕਰਨ ਖ਼ਿਲਾਫ਼ ਪਾਈ ਗਈ ਪਟੀਸ਼ਨ ਉਤੇ ਸੁਣਵਾਈ ਲਈ ਤਿਆਰ ਹੋ ਗਿਆ। ਅਜਿਹੇ ਵਿੱਚ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।
Trending Photos
Bilkis Bano Case News: ਬਿਲਕਿਸ ਬਾਨੋ ਮਾਮਲੇ 'ਚ ਰਿਹਾਅ ਹੋਣ ਵਾਲੇ ਦੋਸ਼ੀਆਂ ਦੀਆਂ ਮੁਸ਼ਕਿਲਾਂ ਵਧਣ ਦਾ ਖ਼ਦਸ਼ਾ ਹੈ। ਦਰਅਸਲ ਸੁਪਰੀਮ ਕੋਰਟ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਖਿਲਾਫ਼ ਦਾਇਰ ਪਟੀਸ਼ਨ 'ਤੇ ਸੁਣਵਾਈ ਲਈ ਨਵੀਂ ਬੈਂਚ ਦਾ ਗਠਨ ਕਰਨ ਲਈ ਤਿਆਰ ਹੋ ਗਿਆ ਹੈ। ਦੱਸ ਦਈਏ ਕਿ ਸਾਲ 2002 'ਚ ਬਿਲਕਿਸ ਬਾਨੋ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਸਾਰੇ 11 ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰ ਦਿੱਤਾ ਗਿਆ ਸੀ। ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਪਰ 15 ਅਗਸਤ 2022 ਨੂੰ ਗੁਜਰਾਤ ਦੀ ਗੋਧਰਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਇਨ੍ਹਾਂ ਕੈਦੀਆਂ ਨੂੰ ਗੁਜਰਾਤ ਸਰਕਾਰ ਨੇ ਮੁਆਫ਼ੀ ਨੀਤੀ ਤਹਿਤ ਰਿਹਾਅ ਕਰ ਦਿੱਤਾ ਸੀ। ਰਿਹਾਅ ਕੀਤੇ ਗਏ ਲੋਕਾਂ ਵਿੱਚੋਂ ਕੁਝ ਨੇ 15 ਸਾਲ ਤੇ ਕੁਝ ਨੇ 18 ਸਾਲ ਦੀ ਸਜ਼ਾ ਕੱਟੀ ਹੈ।
ਨਵੇਂ ਬੈਂਚ ਦਾ ਗਠਨ ਕੀਤਾ ਜਾਵੇਗਾ
ਬਿਲਕਿਸ ਬਾਨੋ ਨੇ ਆਪਣੀ ਵਕੀਲ ਸ਼ੋਭਾ ਗੁਪਤਾ ਰਾਹੀਂ ਦੋਸ਼ੀਆਂ ਦੀ ਰਿਹਾਈ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਚੀਫ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਪੀਐਸ ਨਰਸਿਮਹਾ ਅਤੇ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਬਿਲਕਿਸ ਬਾਨੋ ਤੇ ਉਸ ਦੀ ਵਕੀਲ ਸ਼ੋਭਾ ਗੁਪਤਾ ਨੂੰ ਪਟੀਸ਼ਨ ਦੀ ਸੁਣਵਾਈ ਲਈ ਨਵੇਂ ਬੈਂਚ ਦੇ ਗਠਨ ਦਾ ਭਰੋਸਾ ਦਿੱਤਾ। ਬਿਲਕਿਸ ਬਾਨੋ ਦੀ ਵਕੀਲ ਸ਼ੋਭਾ ਗੁਪਤਾ ਨੇ ਇਸ ਮਾਮਲੇ 'ਤੇ ਛੇਤੀ ਸੁਣਵਾਈ ਦੀ ਲੋੜ ਦੱਸੀ।
ਇਹ ਵੀ ਪੜ੍ਹੋ : Earthquake In Pakistan: ਪਾਕਿਸਤਾਨ 'ਚ ਭੂਚਾਲ ਕਾਰਨ ਹੁਣ ਤੱਕ 9 ਲੋਕਾਂ ਦੀ ਹੋਈ ਮੌਤ, 100 ਤੋਂ ਵੱਧ ਲੋਕ ਜ਼ਖ਼ਮੀ
ਬਿਲਕਿਸ ਬਾਨੋ ਨੇ 24 ਜਨਵਰੀ ਨੂੰ ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ। ਇਨ੍ਹੀਂ ਦਿਨੀਂ ਸੁਪਰੀਮ ਕੋਰਟ ਦੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਇੱਛਾ ਮੌਤ ਦੀ ਮੰਗ ਵਾਲੇ ਮਾਮਲੇ ਦੀ ਸੁਣਵਾਈ ਕਰ ਰਹੀ ਹੈ, ਅਜਿਹੇ 'ਚ ਬਿਲਕਿਸ ਬਾਨੋ ਦੀ ਪਟੀਸ਼ਨ 'ਤੇ ਸੁਣਵਾਈ ਨਹੀਂ ਹੋ ਸਕੀ ਕਿਉਂਕਿ ਜਿਸ ਜੱਜ ਨੇ ਪਟੀਸ਼ਨ 'ਤੇ ਸੁਣਵਾਈ ਕਰਨੀ ਸੀ, ਉਹ ਸੰਵਿਧਾਨਕ ਬੈਂਚ ਦਾ ਹਿੱਸਾ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਦੋਸ਼ੀਆਂ ਦੀ ਰਿਹਾਈ ਵਿਰੁੱਧ ਦਾਇਰ ਪਟੀਸ਼ਨ ਦੇ ਨਾਲ ਬਿਲਕਿਸ ਬਾਨੋ ਨੇ 13 ਮਈ 2022 ਨੂੰ ਦਿੱਤੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪੁਨਰ ਵਿਚਾਰ ਪਟੀਸ਼ਨ ਵੀ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ : Ajmer Jhula Incident: ਅਜਮੇਰ 'ਚ 30 ਫੁੱਟ ਦੀ ਉਚਾਈ ਤੋਂ ਡਿੱਗਿਆ ਝੂਲਾ, 11 ਔਰਤਾਂ ਤੇ ਬੱਚੇ ਜ਼ਖ਼ਮੀ