Surinder Chaudhary Join Congress News: ਪੰਜਾਬ ਦੇ ਜਲੰਧਰ ਵਿੱਚ ਇੱਕ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ। 5 ਦਿਨ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਭਤੀਜੇ ਤੇ ਕਰਤਾਰਪੁਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸੁਰਿੰਦਰ ਚੌਧਰੀ ਨੇ ਘਰ ਵਾਪਸੀ ਕਰਕੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ।


COMMERCIAL BREAK
SCROLL TO CONTINUE READING

ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੁਰਿੰਦਰ ਚੌਧਰੀ ਦੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਸਬੰਧੀ ਟਵਿੱਟਰ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਟਵਿੱਟਰ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ ਹੈ ਕਿ ਸੁਰਿੰਦਰ ਸਿੰਘ ਚੌਧਰੀ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।


10 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਮਰਹੂਮ ਸਾਂਸਦ ਸੰਤੋਖ ਚੌਧਰੀ ਦੇ ਭਤੀਜੇ ਅਤੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਪੰਜ ਦਿਨ ਬਾਅਦ ਹੀ ਘਰ ਵਾਪਸੀ ਕਰ ਲਈ ਹੈ।  ਕਾਬਿਲੇਗੌਰ ਹੈ ਕਿ ਆਜ਼ਾਦੀ ਮਗਰੋਂ ਪਹਿਲਾਂ ਮਾ. ਗੁਰਬੰਤਾ ਸਿੰਘ, ਫਿਰ ਚੌਧਰੀ ਜਗਜੀਤ ਸਿੰਘ ਜੋ ਕਿ ਹਲਕਾ ਕਰਤਾਰਪੁਰ ਤੋਂ ਕਾਂਗਰਸ ਦੀ ਨੁਮਾਇੰਦਗੀ ਕਰਦੇ ਆ ਰਹੇ ਸਨ ਅਤੇ ਉਨ੍ਹਾਂ ਤੋਂ ਬਾਅਦ ਇਸ ਹਲਕੇ ਦੀ ਚੌਧਰੀ ਸੁਰਿੰਦਰ ਸਿੰਘ ਨੇ ਬਤੌਰ ਵਿਧਾਇਕ ਹਲਕਾ ਕਰਤਾਰਪੁਰ ਦੀ ਨੁਮਾਇੰਦਗੀ ਕੀਤੀ।


ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ’ਚ ਰਨਰਅੱਪ ਰਹਿਣ ਵਾਲੇ ਸੁਰਿੰਦਰ ਸਿੰਘ ਚੌਧਰੀ ਬੀਤੇ ਦਿਨੀਂ ਅਚਾਨਕ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ  ਸਨ, ਜਿਨ੍ਹਾਂ ਦੀ ਜੁਆਇੰਨਿਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰਤਾਰਪੁਰ ’ਚ ਹੋਈ ਵਿਸ਼ਾਲ ਚੋਣ ਰੈਲੀ ਦੌਰਾਨ ਕਰਵਾਈ ਸੀ।


ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ 41 ਡਿਗਰੀ ਤੱਕ ਪਹੁੰਚਿਆ ਪਾਰਾ, IMD ਨੇ ਜਾਰੀ ਕੀਤਾ ਯੈਲੋ ਅਲਰਟ