Parkash Singh Badal Death News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੋ ਦਿਨ ਦਾ ਕੌਮੀ ਸੋਗ ਰਹੇਗਾ। ਕੇਂਦਰ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਦੀ ਮੌਤ 'ਤੇ ਇਹ ਐਲਾਨ ਕੀਤਾ ਹੈ। ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਦੋ ਦਿਨਾਂ ਦੇ ਕੌਮੀ ਸੋਗ (ਨੈਸ਼ਨਲ ਮੋਰਨਿੰਗ ਫਾਰ ਪ੍ਰਕਾਸ਼ ਸਿੰਘ ਬਾਦਲ) ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ ਅੱਠ ਵਜੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।


ਹਸਪਤਾਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ੍ਰੀ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਇੱਕ ਹਫ਼ਤਾ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਮੰਤਰੀ ਰਾਜਨਾਥ ਸਿੰਘ, ਰਾਹੁਲ ਗਾਂਧੀ, ਯੋਗੀ ਆਦਿਤਿਆਨਾਥ, ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਅਖਿਲੇਸ਼ ਯਾਦਵ ਅਤੇ ਅਸ਼ੋਕ ਗਹਿਲੋਤ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਕਾਬਿਲੇਗੌਰ ਹੈ ਕਿ ਕਿਸੇ ਨੂੰ ਸ਼ਰਧਾਂਜਲੀ ਦੇਣ ਜਾਂ ਦੁੱਖ ਪ੍ਰਗਟ ਕਰਨ ਲਈ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਜਾਂਦਾ ਹੈ। ਪਹਿਲਾਂ ਇਹ ਸਨਮਾਨ ਸਿਰਫ਼ ਪ੍ਰਧਾਨ ਮੰਤਰੀਆਂ, ਰਾਜਾਂ ਦੇ ਮੁੱਖ ਮੰਤਰੀਆਂ ਅਤੇ ਮੌਜੂਦਾ ਤੇ ਸਾਬਕਾ ਕੇਂਦਰੀ ਮੰਤਰੀਆਂ ਦੀ ਮੌਤ ਉਤੇ ਦਿੱਤਾ ਜਾਂਦਾ ਹੈ ਪਰ ਬਾਅਦ ਵਿੱਚ ਇਹ ਪੈਮਾਨਾ ਬਦਲ ਗਿਆ ਅਤੇ ਹੁਣ ਇਹ ਸਨਮਾਨ ਵੀ ਉਸ ਵਿਅਕਤੀ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਦੇਸ਼ ਲਈ ਕੋਈ ਮਹਾਨ ਕੰਮ ਕੀਤਾ ਹੋਵੇ।


ਇਹ ਵੀ ਪੜ੍ਹੋ : Parkash Singh Badal Death News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦਿਹਾਂਤ


ਕੇਂਦਰ ਸਰਕਾਰ ਦੁਆਰਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਜਾਂਦਾ ਹੈ ਅਤੇ ਇਸੇ ਤਰ੍ਹਾਂ ਰਾਜ ਸਰਕਾਰਾਂ ਨੂੰ ਵੀ ਆਪਣੇ-ਆਪਣੇ ਰਾਜਾਂ ਵਿੱਚ ਰਾਜ ਸ਼ੋਕ ਦਿਵਸ ਘੋਸ਼ਿਤ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਰਾਸ਼ਟਰੀ ਸੋਗ ਦੌਰਾਨ ਝੰਡਾ ਅੱਧਾ ਝੁਕਿਆ ਰਹਿੰਦਾ ਹੈ ਅਤੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਝੰਡਾ ਅੱਧਾ ਝੁਕਾਇਆ ਜਾਂਦਾ ਹੈ।


ਇਹ ਵੀ ਪੜ੍ਹੋ : Apple Employee Package: ਐਪਲ ਦੇ ਨਵੇਂ ਸਟੋਰ 'ਚ ਮਿਲ ਰਹੀ ਹੈ ਮੋਟੀ ਤਨਖ਼ਾਹ, ਜਾਣੋ ਕੀ ਹੈ ਯੋਗਤਾ?